ਦੀਨਾਨਗਰ ''ਚ ਮੋਟਰਸਾਈਕਲ ਚੋਰੀ ਕਰਨ ਆਏ ਚੋਰ ਪਰਤੇ ਖਾਲੀ ਹੱਥ, ਵਾਰਦਾਤ CCtv ''ਚ ਹੋਈ ਕੈਦ

08/27/2023 12:56:35 PM

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਪਿੰਡ ਅਵਾਂਖਾ ਵਿਖੇ ਇਕ ਘਰ ਦੇ ਬਾਹਰ ਗਲੀ ਵਿਚ ਲੱਗੇ ਮੋਟਰਸਾਈਕਲ ਨੂੰ 2 ਨੌਜਵਾਨਾਂ ਵੱਲੋਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਮੋਟਰਸਾਈਕਲ ਚੋਰੀ ਕਰਨ  ਲਈ ਆਉਂਦੇ ਹਨ ਪਰ ਮੋਟਰਸਾਈਕਲ ਵਿਚ ਪੈਟਰੋਲ ਨਾ ਹੋਣ ਕਾਰਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਜਾਣਾ ਪੈਂਦਾ ਹੈ, ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਜਾਂਦੀ ਹੈ।

ਇਹ ਵੀ ਪੜ੍ਹੋ- ਹੁਣ ਪੰਜਾਬ ਦੇ ਇਤਿਹਾਸਕ ਕਿਲ੍ਹੇ ਬਣਨਗੇ ਸੈਰ ਸਪਾਟੇ ਦਾ ਕੇਂਦਰ, ਇਹ ਸ਼ਹਿਰ ਬਣੇਗਾ ਵੈਡਿੰਗ ਡੈਸਟੀਨੇਸ਼ਨ

ਦੂਜੇ ਪਾਸੇ ਮੋਟਰਸਾਈਕਲ ਮਾਲਕ ਡੀ.ਐੱਸ ਰਾਣਾ ਨੇ ਤੇ ਮਹੁੱਲਾ ਵਾਸੀਆਂ ਦਾ ਕਹਿਣਾ ਹੈ ਕਿ ਚੋਰੀਆਂ ਦੀਆ ਘਟਨਾਵਾਂ ਲਗਾਤਾਰ ਹੋਣ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।  ਉਨ੍ਹਾਂ ਦੱਸਿਆ ਕਿ ਜੇਕਰ ਦਿਨ ਦਿਹਾੜੇ ਦੁਪਹਿਰ ਵੇਲੇ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਤਾਂ ਰਾਤ ਵੇਲੇ ਲੋਕਾਂ ਨਾਲ ਕੁਝ ਵੀ ਹੋ ਸਕਦਾ ਹੈ। ਉਨ੍ਹਾਂ ਪੁਲਸ ਪ੍ਰਸ਼ਾਸ਼ਨ ਦੀਨਾਨਗਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਚੋਰਾਂ ਵਿਰੁੱਧ ਸ਼ਿਕੰਜਾ ਕੱਸਿਆ ਜਾਵੇ।

ਇਹ ਵੀ ਪੜ੍ਹੋ- ਇਕ ਚਿੱਠੀ ਨਾਲ ਪਾਵਰਕਾਮ ਨੂੰ ਕਰੋੜਾਂ ਦਾ ਨੁਕਸਾਨ, 2 ਵਿਭਾਗਾਂ 'ਚ ਚੱਲ ਰਹੀ ਖਿੱਚੋਤਾਣ ਲੋਕਾਂ ਲਈ ਬਣੀ ਮੁਸੀਬਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News