ਪਠਾਨਕੋਟ ਜ਼ਿਲ੍ਹੇ ''ਚ ਲੱਗ ਗਈ ਇਹ ਪਾਬੰਦੀ, ਪੜ੍ਹੋ ਪੂਰੀ ਖਬਰ

Monday, Sep 28, 2026 - 06:24 PM (IST)

ਪਠਾਨਕੋਟ ਜ਼ਿਲ੍ਹੇ ''ਚ ਲੱਗ ਗਈ ਇਹ ਪਾਬੰਦੀ, ਪੜ੍ਹੋ ਪੂਰੀ ਖਬਰ

ਪਠਾਨਕੋਟ, (ਹਰਜਿੰਦਰ ਸਿੰਘ ਗੋਰਾਇਆ): ਸਾਲ 2026 ਦੇ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਝੋਨੇ ਦੀ ਕਟਾਈ ਲਈ ਕੰਬਾਇਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਰਾਤ ਸਮੇਂ ਕੰਬਾਇਨਾਂ ਚਲਾਉਣ ਕਾਰਨ ਜਾਨੀ-ਮਾਲੀ ਨੁਕਸਾਨ ਅਤੇ ਸੜਕ ਹਾਦਸਿਆਂ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਰਾਤ ਸਮੇਂ ਹਰਾ ਅਤੇ ਪੂਰੀ ਤਰ੍ਹਾਂ ਨਾ ਸੁੱਕਿਆ ਝੋਨਾ ਕੱਟੇ ਜਾਣ ਕਾਰਨ ਇਸ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ ਅਤੇ ਸੁੱਕਣ ਉਪਰੰਤ ਝੋਨਾ ਕਾਲਾ ਪੈਣ ਦੀ ਸੰਭਾਵਨਾ ਰਹਿੰਦੀ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather

ਇਸੇ ਤਰ੍ਹਾਂ ਪੁਰਾਣੀਆਂ ਜਾਂ ਮਕੈਨੀਕਲ ਤੌਰ ’ਤੇ ਨੁਕਸਦਾਰ ਕੰਬਾਇਨਾਂ ਦੀ ਵਰਤੋਂ ਨਾਲ ਵੀ ਝੋਨੇ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ। ਘਟੀਆ ਗੁਣਵੱਤਾ ਵਾਲੇ ਝੋਨੇ ਦੀ ਖਰੀਦ ਵਿੱਚ ਮੁਸ਼ਕਲ ਆਉਣ ਕਾਰਨ ਕਿਸਾਨਾਂ ਨੂੰ ਮੰਡੀਕਰਨ ਸਮੇਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਨ੍ਹਾਂ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਡਾ. ਪੱਲਵੀ, ਆਈ.ਏ.ਐੱਸ., ਜ਼ਿਲ੍ਹਾ ਮੈਜਿਸਟਰੇਟ, ਪਠਾਨਕੋਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਠਾਨਕੋਟ ਵਿੱਚ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ- ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਲਈ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਰਾਹੀਂ ਆਪਰੇਸ਼ਨ ਫਿਟਨੈਸ ਦੀ ਇੰਸਪੈਕਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਕੋਈ ਵੀ ਕੰਬਾਇਨ ਸੁਪਰ ਐਸਐਮਐਸ ਲਗਾਏ ਬਿਨਾਂ ਨਹੀਂ ਚਲਾਈ ਜਾ ਸਕੇਗੀ। ਇਹ ਹੁਕਮ 25 ਸਤੰਬਰ 2026 ਤੋਂ 24 ਨਵੰਬਰ 2026 ਤੱਕ ਜ਼ਿਲ੍ਹਾ ਪਠਾਨਕੋਟ ਵਿੱਚ ਲਾਗੂ ਰਹਿਣਗੇ। ਇਸੇ ਦੌਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਖਰੀਫ਼ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਵਿੱਚ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਯੋਗ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਸਬੰਧਤ ਵਿਭਾਗਾਂ ਵੱਲੋਂ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਝੋਨੇ ਦੀ ਗੁਣਵੱਤਾ ਬਣਾਈ ਰੱਖਣ ਵਿੱਚ ਸਹਿਯੋਗ ਦੇਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News