ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਹੋ ਜਾਓ ਸਾਵਧਾਨ, DC ਹਿਮਾਂਸ਼ੂ ਨੇ ਦਿੱਤੀ ਇਹ ਹਦਾਇਤ

Tuesday, Jan 02, 2024 - 06:24 PM (IST)

ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਹੋ ਜਾਓ ਸਾਵਧਾਨ, DC ਹਿਮਾਂਸ਼ੂ ਨੇ ਦਿੱਤੀ ਇਹ ਹਦਾਇਤ

ਗੁਰਦਾਸਪੁਰ (ਵਿਨੋਦ, ਹਰਮਨ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਤੰਗਾਂ ਉਡਾਉਣ ਲਈ ਕੇਵਲ ਸੂਤੀ ਧਾਗੇ ਦੀ ਡੋਰ ਦੀ ਵਰਤੋਂ ਹੀ ਕਰਨ। ਉਨ੍ਹਾਂ ਕਿਹਾ ਕਿ ਪਲਾਸਟਿਕ/ਸਿੰਥੈਟਿਕ ਡੋਰ, ਜਿਸ ਨੂੰ ਚਾਈਨਾ ਡੋਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਉਸ ਡੋਰ ਨਾਲ ਪਤੰਗਬਾਜ਼ੀ ਕਰਨ ਅਤੇ ਉਸ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪਲਾਸਟਿਕ/ਸਿੰਥੈਟਿਕ ਡੋਰ ਦੀ ਵਿਕਰੀ ਜਾਂ ਵਰਤੋਂ ਕਰੇਗਾ, ਉਸ ਖ਼ਿਲਾਫ਼ ਸਖ਼ਤ ਧਾਰਾ 188 ਦੇ ਨਾਲ-ਨਾਲ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ’ਚ ਲਿਆਂਦੀ ਜਾਵੇਗੀ, ਜਿਸ ਤਹਿਤ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

ਇਹ ਵੀ ਪੜ੍ਹੋ : ਮਾਝਾ ਜ਼ੋਨ 'ਚ ਪੈਟਰੋਲ ਦੀ ਕਿੱਲਤ ਨਾਲ ਕੰਮ ਪਿਆ ਮੰਦਾ, ਪੰਪਾਂ ਦੇ ਬਾਹਰ ਲੱਗੇ ਇਹ ਨੋਟਿਸ ਬੋਰਡ

ਅੱਜ ਆਪਣੇ ਦਫ਼ਤਰ ਵਿਖੇ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ’ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ ਅਤੇ ਜੇਕਰ ਕਿਸੇ ਦੁਕਾਨਦਾਰ ਕੋਲੋਂ ਪਾਬੰਦੀਸ਼ੁਦਾ ਡੋਰ ਬਰਮਾਦ ਹੁੰਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰਤ ’ਚ ਖ਼ਤਰਨਾਕ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ :  ਗੁਰਦਾਸਪੁਰ 'ਚ ਪੈਟਰੋਲ ਪੰਪਾਂ 'ਤੇ ਪਿਆ ਕਾਲ, ਦੋ ਕੁ ਘੰਟਿਆਂ 'ਚ ਮੁਕਾ ਪੰਪਾਂ ਤੋਂ ਪੈਟਰੋਲ-ਡੀਜ਼ਲ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ’ਚ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਇਕ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ਼ ਹੈਲਪ ਲਾਈਨ ਨੰਬਰ 1800-180-1852 ਜਾਰੀ ਕੀਤਾ ਗਿਆ ਹੈ, ਜਿਸ ਉੱਪਰ ਚਾਈਨਾਂ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਬੱਚਿਆਂ ਕੋਲ ਅਜੇ ਵੀ ਪਿਛਲੇ ਸਾਲ ਦੀ ਪਲਾਸਟਿਕ/ਚਾਈਨਾ ਡੋਰ ਘਰ ਪਈ ਹੋਈ ਹੈ, ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਹ ਡੋਰ ਦੇ ਕੇ ਬਦਲੇ ’ਚ ਸੂਤੀ ਧਾਗੇ ਦੀ ਡੋਰ ਤੇ ਨਾਲ ਪਤੰਗਾਂ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ ’ਚ ਏ. ਡੀ. ਸੀ. ਵਿਕਾਸ ਦੇ ਦਫ਼ਤਰ ਕੋਲ ‘ਆਬਾਦ ਹੁਨਰ ਹੱਟ’ ਤੋਂ ਬੱਚੇ ਚਾਈਨਾ ਡੋਰ ਵਟਾ ਕੇ ਸੂਤੀ ਧਾਗੇ ਦੀ ਡੋਰ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਹੁਨਰ ਹੱਟ ਵਿਖੇ ਸੂਤੀ ਧਾਗੇ ਦੀ ਡੋਰ ਵੀ ਵਿਕਰੀ ਲਈ ਰੱਖੀ ਗਈ ਹੈ ਤਾਂ ਜੋ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਆਸਾਨੀ ਨਾਲ ਸੂਤੀ ਧਾਗੇ ਦੀ ਡੋਰ ਮਿਲ ਸਕੇ।

ਇਹ ਵੀ ਪੜ੍ਹੋ : ਸੇਬ ਦੀਆਂ ਪੇਟੀਆਂ ’ਚ ਹੈਰੋਇਨ: ਭਾਰਤ-ਅਫ਼ਗਾਨਿਸਤਾਨ ਦੇ ਵਪਾਰ ਨੂੰ ਬਦਨਾਮ ਕਰ ਪਾਕਿਸਤਾਨ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਇਸ ਧੰਦੇ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News