SGPC 'ਚ ਭਰਤੀ ਕਰਵਾਉਣ ਦੇ ਨਾਂ 'ਤੇ ਠੱਗੀ ਮਾਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸਕੱਤਰ ਪਰਤਾਪ ਸਿੰਘ
Wednesday, May 31, 2023 - 02:33 PM (IST)
ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਭਰਤੀ ਕਰਵਾਉਂਣ ਲਈ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਠੱਗ ਹਮੇਸ਼ਾਂ ਹੀ ਸਰਗਰਮ ਰਹਿੰਦੇ ਹਨ। ਇਸ ਤਰ੍ਹਾਂ ਦਾ ਮਾਮਲਾ ਪਿਛਲੇ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਲੈ ਕੇ ਕੁਝ ਸਿੱਖ ਬੀਬੀਆਂ ਪਹੁੰਚੀਆਂ ਸਨ। ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਸਕੱਤਰ ਪ੍ਰਤਾਪ ਸਿੰਘ ਨੇ ਸੁਪਰੀਡੈਂਟ ਮਲਕੀਤ ਸਿੰਘ ਦੀ ਡਿਊਟੀ ਲਗਾਈ ਹੈ ।
ਇਹ ਵੀ ਪੜ੍ਹੋ- ਪਿੰਡ ਧਾਰੀਵਾਲ ਕਲਾਂ ’ਚ ਵਾਪਰਿਆ ਭਾਣਾ, 2 ਸਾਲਾ ਬੱਚੇ ਦੀ ਟਿਊਬਵੈੱਲ ਦੇ ਚੁਬੱਚੇ ’ਚ ਡੁੱਬਣ ਕਾਰਨ ਮੌਤ
ਬੀਬੀਆਂ ਨੇ ਅਧਿਕਾਰੀ ਨੂੰ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਨ ਸਮੇਂ ਇਕ ਵਿਅਕਤੀ ਨੇ ਸ਼੍ਰੋਮਣੀ ਕਮੇਟੀ ਵਿਚ ਭਰਤੀ ਕਰਵਾਉਂਣ ਦਾ ਕਿਹਾ ਅਤੇ ਇਸ ਲਈ ਕੁਝ ਰੁਪਿਆਂ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਲਗਾਤਾਰ ਇਸ ਸਬੰਧੀ ਗੱਲਬਾਤ ਚੱਲ ਰਹੀ ਹੈ। ਜਿਸ ਸਬੰਧੀ ਉਨ੍ਹਾਂ ਨੇ ਇਸ ਵਿਅਕਤੀ ਬਾਰੇ ਪੜਤਾਲ ਕਰਨ ਲਈ ਦਫ਼ਤਰ ਤੱਕ ਪਹੁੰਚ ਕੀਤੀ ਹੈ। ਇਸ ਵਿਅਕਤੀ ਨੇ ਉਪਰੋਕਤ ਬੀਬੀਆਂ ਨੂੰ ਫੋਨ ਕਰਕੇ ਫਿਰ ਸੱਦਿਆ, ਜਦੋਂ ਸ਼੍ਰੋਮਣੀ ਕਮੇਟੀ ਮੁਲਾਜ਼ਮ ਨਾਲ ਗਏ ਤਾਂ ਵਿਅਕਤੀ ਉਥੋਂ ਰਫ਼ੂ ਚੱਕਰ ਹੋ ਗਿਆ ਸੀ। ਸ਼੍ਰੋਮਣੀ ਕਮੇਟੀ ਇਸ ਵਿਅਕਤੀ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ- ਮੁੱਖ ਮੰਤਰੀ ਦੀ ਚੰਨੀ ਨੂੰ ਦਿੱਤੀ ਸਮਾਂ ਸੀਮਾ ਖ਼ਤਮ, ਅੱਜ ਕਰਨਗੇ ਪ੍ਰੈੱਸ ਕਾਨਫੰਰਸ
ਮਾਮਲੇ ਦੀ ਕੀਤੀ ਜਾ ਰਹੀ ਪੜਤਾਲ: ਸਕੱਤਰ
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਉਪਰੋਕਤ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬੰਧਤ ਅਧਿਕਾਰੀਆਂ ਦੀ ਡਿਊਟੀ ਵੀ ਲਗਾ ਦਿੱਤੀ ਹੈ ਜਲਦ ਹੀ ਬੀਬੀਆਂ ਨੂੰ ਭਰਤੀ ਕਰਵਾਉਂਣ ਬਦਲੇ ਪੈਸਿਆਂ ਦੀ ਮੰਗ ਕਰਨ ਵਾਲਾ ਵਿਅਕਤੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- GNDU ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਯੂਨੀਵਰਸਿਟੀ ਨੇ ਤਬਦੀਲ ਕੀਤੇ ਪ੍ਰੀਖਿਆ ਕੇਂਦਰ
ਨਿਯਮ ਤੇ ਲੋੜ ਅਨੁਸਾਰ ਹੁੰਦੀ ਹੈ ਭਰਤੀ- ਸਤਬੀਰ ਸਿੰਘ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓਐੱਸਡੀ ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ’ਚ ਭਰਤੀ ਲਈ ਕੋਈ ਪੈਸੇ ਨਹੀਂ ਲਏ ਜਾਂਦੇ। ਉਨ੍ਹਾਂ ਕਿਹਾ ਕਿ ਨਿਯਮਾਂ ਅਤੇ ਲੋੜ ਅਨੁਸਾਰ ਹੀ ਭਰਤੀ ਕੀਤੀ ਜਾਂਦੀ ਹੈ। ਜੇਕਰ ਕੋਈ ਭਰਤੀ ਦੇ ਨਾਂ ‘ਤੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਤੁਰੰਤ ਦਫ਼ਤਰ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕੀਤਾ ਜਾਵੇ। ਭਰਤੀ ਹੋਣ ਲਈ ਕਿਸੇ ਵਿਅਕਤੀ ਨੂੰ ਵੀ ਕੋਈ ਪੈਸਾ ਨਾ ਦਿੱਤਾ ਜਾਵੇ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।