ਝਬਾਲ ਵਿਖੇ ਤਿੰਨ ਹਥਿਆਰਬੰਦ ਨੌਜਵਾਨਾਂ ਨੇ ਕੈਫੇ ਹਾਊਸ ਤੋਂ ਲੁੱਟੀ ਨਗਦੀ
Sunday, Nov 23, 2025 - 10:58 AM (IST)
ਝਬਾਲ (ਨਰਿੰਦਰ)-ਝਬਾਲ ਵਿਖੇ ਸਥਿਤ ਇਕ ਕੈਫੇ ਤੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਹਥਿਆਰਾਂ ਦੀ ਨੋਕ ’ਤੇ 15000 ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਕੈਫੇ ਦੇ ਸੰਚਾਲਕ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਾਮ 6:30 ਵਜੇ ਮੋਟਰਸਾਈਕਲ ਸਵਾਰ ਨਕਾਬਪੋਸ਼ ਤਿੰਨ ਲੁਟੇਰੇ ਕੈਫੇ ਅੰਦਰ ਦਾਖ਼ਲ ਹੋਏ ਤੇ ਆਉਂਦਿਆਂ ਹੀ ਕੈਫੇ ਦੇ ਕਰਿੰਦਿਆਂ ਤੇ ਗਾਹਕਾਂ ਵੱਲ ਪਿਸਤੌਲ ਤਾਣ ਲਏ ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
ਲੁਟੇਰਿਆਂ ਨੇ ਸਾਰਿਆਂ ਨੂੰ ਆਪਣੀ ਜਗ੍ਹਾ ’ਤੇ ਖੜ੍ਹੇ ਰਹਿਣ ਲਈ ਕਿਹਾ। ਇਕ ਲੁਟੇਰਾ ਕਾਊਂਟਰ ’ਤੇ ਗਿਆ ਅਤੇ ਦਰਾਜ਼ ਖੋਲ੍ਹ ਕੇ ਉਸ ਵਿੱਚੋ ਲਗਭਗ 15000 ਰੁਪਏ ਕੱਢ ਕੇ ਫ਼ਰਾਰ ਹੋ ਗਏ। ਲੁਟੇਰੇ ਕੈਫੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਏ। ਭੀੜ ਭੜੱਕੇ ਵਾਲੇ ਬਾਜ਼ਾਰ ਵਿਚ ਵਾਪਰੀ ਇਸ ਘਟਨਾ ਨੂੰ ਲੋਕਾਂ ਅੰਦਰ ਸਹਿਮ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਦੋਂ ਥਾਣਾ ਮੁਖੀ ਇੰਸਪੈਕਟਰ ਰਣਜੀਤ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ।
ਇਹ ਵੀ ਪੜ੍ਹੋ-ਗੁਰਦਾਸਪੁਰ ਵਾਸੀਆਂ ਲਈ ਖ਼ੁਸ਼ਖ਼ਬਰੀ, ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ, ਜਲਦ ਸ਼ੁਰੂ ਹੋਣਗੇ ਕੰਮ
