ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਔਰਤਾਂ ਸਮੇਤ ਤਿੰਨ ਗ੍ਰਿਫ਼ਤਾਰ
Saturday, Apr 25, 2026 - 01:32 PM (IST)
ਬਟਾਲਾ (ਬੇਰੀ, ਸਾਹਿਲ, ਯੋਗੀ) : ਥਾਣਾ ਸਿਵਲ ਲਾਈਨ ਦੀ ਪੁਲਸ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਮਾਮਲੇ ’ਚ ਇਕ ਵਿਅਕਤੀ ਅਤੇ 2 ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ. ਐੱਸ. ਪੀ. ਰਮਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਬੈਕ ਸਾਈਡ ਬਿਜਲੀ ਦਫ਼ਤਰ ਬਾਜਵਾ ਕਾਲੋਨੀ, ਸ੍ਰੀ ਹਰਗੋਬਿੰਦਪੁਰ ਸਾਹਿਬ ਰੋਡ ਉਮਰਪੁਰਾ (ਬਟਾਲਾ) ਵਿਖੇ ਕੁਝ ਵਿਅਕਤੀਆਂ ਵਲੋਂ ਮੁਹੱਲਾ ਵਾਸੀਆਂ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਈਆਂ ਗਈਆਂ ਹਨ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ
ਇਸ ਘਟਨਾ ਤੋਂ ਤੁਰੰਤ ਬਾਅਦ ਹਰਕਤ ’ਚ ਆਉਂਦਿਆਂ ਅਰਬਨ ਅਸਟੇਟ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਵਿਕਰਮ ਨੇ ਪੁਲਸ ਪਾਰਟੀ ਸਮੇਤ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਮਨਜਿੰਦਰ ਸਿੰਘ, ਕੰਵਲਜੀਤ ਕੌਰ ਅਤੇ ਮਾਹੀ ਵਾਸੀਆਨ ਬਟਾਲਾ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮਾਂ ਪਾਸੋਂ ਇਕ ਰਿਵਾਲਵਰ, 2 ਖ਼ੋਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਡੀ. ਐੱਸ. ਪੀ. ਰਮਨਦੀਪ ਸਿੰਘ ਨੇ ਦੱਸਿਆ ਕਿ ਫਿਲਹਾਲ ਪੁਲਸ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਵਿਰੁੱਧ ਥਾਣਾ ਸਿਵਲ ਲਾਈਨ ’ਚ ਕੇਸ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਬਾਰੀਕੀ ਨਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
