10 ਬਦਲੇ 100 ਰੁਪਏ ਦੀ ਗਾਰੰਟੀ ਦੇਣ ਵਾਲੇ 3 ਕਾਬੂ
Sunday, Sep 13, 2026 - 01:59 PM (IST)
ਤਰਨਤਾਰਨ (ਰਮਨ)- ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿਚ ਫਸਾ ਕੇ 10 ਰੁਪਏ ਦੀ ਲਾਟਰੀ ਦਿੰਦੇ ਹੋਏ 100 ਰੁਪਏ ਨਿਕਲਣ ਦੀ ਗਾਰੰਟੀ ਦੇਣ ਦੇ ਮਾਮਲੇ ਵਿਚ ਥਾਣਾ ਸਿਟੀ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਜੱਜ ਪੁੱਤਰ ਦਲੀਪ ਸਿੰਘ ਵਾਸੀ ਗਲੀ ਬਾਜ਼ੀਗਰਾਂ ਵਾਲੀ ਤਰਨਤਾਰਨ, ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਨਰਾਇਣ ਸਿੰਘ ਵਾਸੀ ਗਲੀ ਅਜੀਤ ਫੋਰਮੈਨ ਵਾਲੀ ਤਰਨਤਾਰਨ ਤੋਂ ਇਲਾਵਾ ਵਿਜੇ ਸਿੰਘ ਉਰਫ਼ ਵਿਜੇ ਪੁੱਤਰ ਕਾਰਜ ਸਿੰਘ ਵਾਸੀ ਗਲੀ ਕੁਲਵੰਤ ਸਿੰਘ ਵਾਲੀ ਮੁਹੱਲਾ ਮੁਰਾਦਪੁਰਾ ਤੋਂ ਇਲਾਵਾ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !
ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਭੋਲੇ-ਭਾਲੇ ਲੋਕਾਂ ਨੂੰ 10 ਰੁਪਏ ਦੀ ਲਾਟਰੀ ਦੇ ਬਦਲੇ 100 ਰੁਪਏ ਨਿਕਲਣ ਦੀ ਗਾਰੰਟੀ ਦੇ ਕੇ ਪਰਚੀ ਤੋਂ ਨੰਬਰ ਲਗਾ ਕੇ ਬੁੱਕੀਆਂ ਨਾਲ ਮਿਲ ਕੇ ਸਾਜ਼ਿਸ਼ ਕਰਦੇ ਸਨ। ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦੇ ਹੋਏ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
