ਗਲੋਕ ਪਿਸਤੌਲ ਤੇ 5 ਜ਼ਿੰਦਾ ਰੌਂਦ ਸਹਿਤ ਤਿੰਨ ਗ੍ਰਿਫ਼ਤਾਰ

Sunday, Jul 05, 2026 - 05:38 PM (IST)

ਗਲੋਕ ਪਿਸਤੌਲ ਤੇ 5 ਜ਼ਿੰਦਾ ਰੌਂਦ ਸਹਿਤ ਤਿੰਨ ਗ੍ਰਿਫ਼ਤਾਰ

ਤਰਨਤਾਰਨ (ਰਮਨ) : ਥਾਣਾ ਸਰਾਏ ਅਮਾਨਤ ਖ਼ਾਂ ਦੀ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਇਕ ਗਲੋਕ ਪਿਸਤੌਲ ਅਤੇ 5 ਜ਼ਿੰਦਾ ਰੌਂਦ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਕੇ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖ਼ਾਂ ਦੀ ਪੁਲਸ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਅਰਮਾਨਦੀਪ ਸਿੰਘ ਪੁੱਤਰ ਗੁਰਮੇਜ ਸਿੰਘ, ਸਰੂਪ ਸਿੰਘ ਪੁੱਤਰ ਪਰਮਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਲਖਬੀਰ ਸਿੰਘ ਸਾਰੇ ਵਾਸੀ ਪਿੰਡ ਹਵੇਲੀਆਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਤਲਾਸ਼ੀ ਲੈਣ ਦੌਰਾਨ ਇਨ੍ਹਾਂ ਪਾਸੋਂ ਇਕ 9 ਐੱਮ.ਐੱਮ. ਗਲੋਕ ਪਿਸਤੌਲ ਅਤੇ 5 ਜ਼ਿੰਦਾ ਰੌਂਦ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ, ਖੇਤਾਂ 'ਚੋਂ ਮਿਲੀ ਬੰਬ ਵਰਗੀ ਚੀਜ਼, ਪੁਲਸ ਜਾਂਚ 'ਚ ਜੁੱਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News