ਕੈਨੇਡਾ ਦੇ ਤਿੰਨ ਸੰਸਦ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Sunday, Feb 15, 2026 - 11:00 AM (IST)

ਕੈਨੇਡਾ ਦੇ ਤਿੰਨ ਸੰਸਦ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ(ਸਰਬਜੀਤ)- ਕੈਨੇਡਾ ਦੇ ਸੰਸਦ ਮੈਂਬਰ ਜਸਰਾਜ ਸਿੰਘ ਹੱਲਣ, ਅਮਨਪ੍ਰੀਤ ਸਿੰਘ ਗਿੱਲ ਅਤੇ ਦਲਵਿੰਦਰ ਸਿੰਘ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸੂਚਨਾ ਕੇਂਦਰ ਵਿਖੇ ਇਨ੍ਹਾਂ ਸਖ਼ਸ਼ੀਅਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ-  ਕਹਿਰ ਓ ਰੱਬਾ: ਇਕੋ ਘਰ 'ਚ ਵਿਛੇ 2  ਸੱਥਰ, ਦੋ ਭਰਾਵਾਂ ਦੀ ਦਰਦਨਾਕ ਮੌਤ

ਇਸ ਮੌਕੇ ਕੈਨੇਡਾ ਦੇ ਐੱਮ. ਪੀਜ਼ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਫ਼ਲਸਫ਼ੇ ਅਨੁਸਾਰ ਦਸਤਾਰ ਸਜਾ ਕੇ ਮਨੁੱਖਤਾ ਦੀ ਸੇਵਾ ਕਰਦਿਆਂ ਹਮੇਸ਼ਾ ਮਾਣ ਮਹਿਸੂਸ ਕਰਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਆਰਮੀ ਗੱਡੀ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, 2 ਲੋਕਾਂ ਦੀ ਮੌਕੇ 'ਤੇ ਮੌਤ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਕੈਨੇਡਾ ਦੇ ਸੰਸਦ ਮੈਂਬਰ ਪੂਰਨ ਤੌਰ ’ਤੇ ਸਿੱਖੀ ਸਰੂਪ ’ਚ ਹਨ, ਜੋ ਨੌਜਵਾਨਾਂ ਲਈ ਪ੍ਰੇਰਣਾ ਸ੍ਰੋਤ ਹਨ। ਉਨ੍ਹਾਂ ਕਿਹਾ ਕਿ ਦੇਸ਼-ਦੁਨੀਆ ਅੰਦਰ ਵਸੇ ਸਿੱਖ ਗੁਰੂ ਆਸ਼ੇ ਅਨੁਸਾਰ ਕਾਰਜ ਕਰਦਿਆਂ ਵੱਡੀਆਂ ਮੱਲਾਂ ਮਾਰ ਰਹੇ ਹਨ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੈਨੇਡਾ ਦੀ ਸੰਸਦ ’ਚ ਪੰਜਾਬੀ ਐਮ. ਪੀਜ਼ ਦੀ ਵੱਡੀ ਗਿਣਤੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News