ਧੁੰਪ ਨਿਕਲਣ ਨਾਲ ਤਿੰਨ ਦਿਨ ਲੰਘੇ ਸੌਖੇ, ਫਿਰ ਬਦਲਿਆ ਮੌਸਮ ਦਾ ਮਿਜਾਜ਼
Saturday, Jan 18, 2025 - 12:04 PM (IST)
ਦੌਰਾਂਗਲਾ (ਨੰਦਾ)- ਜ਼ਿਲ੍ਹੇ ਦਾ ਮੌਸਮ ਲਗਾਤਾਰ ਬਦਲ ਰਿਹਾ ਹੈ। ਪਿਛਲੇ ਤਿੰਨ ਦਿਨਾ ਤੋਂ ਧੂਪ ਨਿਕਲਣ ਤੋਂ ਬਾਅਦ ਠੰਢ ਤੋਂ ਕੁਝ ਰਾਹਤ ਮਿਲੀ ਸੀ, ਪਰ ਵੀਰਵਾਰ ਨੂੰ ਦਿਨ ਭਰ ਧੁੱਪ ਨਹੀ ਨਿਕਲੀ। ਠੰਢ ਕਾਰਨ ਲੋਕ ਆਪਣੇ ਘਰਾ ਤਕ ਸੀਮਤ ਰਹੇ। ਠੰਢੀ ਹਵਾ ਚੱਲਣ ਨਾਲ ਠੰਢ ਹੋਰ ਵਧ ਗਈ ਹੈ। ਵੀਰਵਾਰ ਨੂੰ ਜ਼ਿਲ੍ਹੇ ਗੁਰਦਾਸਪੁਰ ਦਾ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਤੇ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਇਕ ਦਿਨ ਪਹਿਲਾਂ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਤੇ ਘੱਟੋ- ਘੱਟ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ ਸੀ। ਅਜਿਹੀ ਸਥਿਤੀ ਵਿਚ ਘੱਟੋ- ਘੱਟ ਤਾਪਮਾਨ ਜ਼ਰੂਰ ਵਧਿਆ, ਪਰ ਵੱਧ ਤੋਂ ਵੱਧ ਤਾਪਮਾਨ ਵਿਚ ਗਿਰਾਵਟ ਕਾਰਨ ਠੰਡ ਮਹਿਸੂਸ ਹੋਈ। ਹਾਲਾਂਕਿ ਵੀਰਵਾਰ ਨੂੰ ਤਾਪਮਾਨ ਅੱਜ ਨਾਲੋਂ ਘੱਟ ਰਿਹਾ ਪਰ ਧੁੱਪ ਕਾਰਨ ਠੰਡ ਘੱਟ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਮੰਗਣੀ ਤੋਂ ਵਾਪਸ ਆ ਰਹੇ ਪਰਿਵਾਰ ਦੀ ਪਲਟੀ ਕਾਰ, ਇਕ ਦੀ ਮੌਤ
ਠੰਡ ਕਾਰਨ ਝੁਗੀਆਂ-ਝੌਪੜੀਆਂ ਵਿਚ ਰਹਿਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਸ ਦੇ ਨਾਲ ਹੀ ਸਰਹੱਦੀ ਕਸਬੇ ਲੋਕ ਠੰਡ ਤੋਂ ਆਪਣੇ ਆਪ ਨੂੰ ਬਚਾਉਣ ਲਈ ਬਾਜ਼ਾਰਾਂ ਅਤੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਸਮੇਤ ਜਨਤਕ ਥਾਵਾਂ 'ਤੇ ਅੱਗ ਬਾਲਦੇ ਨਜ਼ਰ ਆਏ। ਮੌਸਮ ਵਿਭਾਗ ਅਨੁਸਾਰ ਫਿਲਹਾਲ ਜ਼ਿਲ੍ਹੇ ਵਿਚ ਠੰਡ ਤੋਂ ਰਾਹਤ ਮਿਲਣ ਦੀ ਕੋਈ ਆਸ ਨਹੀਂ ਹੈ । ਹੁਣ ਅਗਲੇ ਤਿੰਨ ਦਿਨਾਂ ਤਕ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਆਸ ਹੈ। ਇਸ ਕਾਰਨ ਜ਼ਿਲ੍ਹੇ ਵਿਚ ਠੰਡ ਹੋਰ ਵਧੇਗੀ। ਇਸ ਦੇ ਨਾਲ ਹੀ ਸਵੇਰੇ ਅਤੇ ਸ਼ਾਮ ਨੂੰ ਧੁੰਦ ਕਾਰਨ ਵਾਹਨਾ ਦੀ ਰਫ਼ਤਾਰ ਬਹੁਤ ਹੀ ਹੌਲੀ ਹੋ ਗਈ ਹੈ। ਅੱਤ ਦੀ ਠੰਡ ਪੈਣ ਕਾਰਨ ਲੋਕਾਂ ਦਾ ਜਨਜੀਵਨ ਪੂਰੀ ਤਰ੍ਹਾ ਪ੍ਰਭਾਵਿਤ ਹੋਇਆ ਹੈ ਤੇ ਦਿਸਣਹੱਦ ਵੀ ਘੱਟ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 30 ਤੋਂ 40 ਬੰਦੇ ਫੂਕ ਗਏ ਪੂਰਾ ਘਰ, ਕੱਖ ਨਹੀਂ ਛੱਡਿਆ
ਮਕਰ ਸੰਕ੍ਰਾਂਤੀ ਤੋਂ ਬਾਅਦ ਠੰਡ ਵਿਚ ਅਚਾਨਕ ਵਾਧਾ ਹੋ ਗਿਆ ਹੈ।ਸਵੇਰੇ ਅਤੇ ਸ਼ਾਮ ਨੂੰ ਦੁਕਾਨਦਾਰ ਲੱਕੜਾ ਦਾ ਪ੍ਰਬੰਧ ਕਰ ਕੇ ਅੱਗ ਬਾਲ ਕੇ ਆਪਣੇ ਆਪ ਨੂੰ ਠੰਡ ਤੋਂ ਬਚਾਉਣ ਦੀ ਕੋਸ਼ਿਸ਼ ਕਰਦੇ ਹਨ। ਠੰਡ ਕਾਰਨ ਸਭ ਤੋਂ ਵੱਧ ਪਰੇਸ਼ਾਨੀ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਲੋਕਾਂ ਨੂੰ ਹੋ ਰਹੀ ਹੈ। ਇਸ ਦੇ ਨਾਲ ਹੀ ਗਰਮ ਕੱਪੜੇ ਵੇਚਣ ਵਾਲਿਆਂ ਨੂੰ ਇਸ ਠੰਡ ਦਾ ਫਾਇਦਾ ਹੋ ਰਿਹਾ ਹੈ। ਠੰਡ ਤੋਂ ਬਚਣ ਲਈ ਲੋਕ ਵੱਡੀ ਮਾਤਰਾ ਵਿਚ ਊਨੀ ਕੱਪੜੇ ਖ਼ਰੀਦ ਰਹੇ ਹਨ। ਵੀਰਵਾਰ ਨੂੰ ਦਿਨ ਭਰ ਠੰਡੀਆਂ ਹਵਾਵਾ ਕਾਰਨ ਸੜਕਾਂ 'ਤੇ ਲੋਕਾਂ ਦੀ ਆਵਾਜਾਈ ਘੱਟ ਰਹੀ। ਲੋਕ ਸਿਰਫ਼ ਜ਼ਰੂਰੀ ਕੰਮ ਹੋਣ 'ਤੇ ਹੀ ਆਪਣੇ ਘਰੋ ਬਾਹਰ ਨਿਕਲ ਰਹੇ ਸਨ। ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿਚ ਠੰਡ ਅਤੇ ਧੁੰਦ ਦੇ ਵਧਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ 'ਚ ਦਾਖ਼ਲ ਹੋ ਲੁਟੇਰਿਆਂ ਨੇ ਚਲਾ 'ਤੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8