ਮੋਟਰਸਾਈਕਲ ਅਤੇ ਸਕੂਟਰੀ ਦੀ ਟੱਕਰ ’ਚ ਮਾਂ-ਪੁੱਤ ਸਮੇਤ ਤਿੰਨ ਜ਼ਖ਼ਮੀ

Saturday, Jun 22, 2024 - 06:11 PM (IST)

ਮੋਟਰਸਾਈਕਲ ਅਤੇ ਸਕੂਟਰੀ ਦੀ ਟੱਕਰ ’ਚ ਮਾਂ-ਪੁੱਤ ਸਮੇਤ ਤਿੰਨ ਜ਼ਖ਼ਮੀ

ਬਟਾਲਾ (ਸਾਹਿਲ)-ਮੋਟਰਸਾਈਕਲ ਅਤੇ ਸਕੂਟਰੀ ਦੀ ਟੱਕਰ ਵਿਚ ਔਰਤ ਸਮੇਤ ਤਿੰਨ ਜਣਿਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਕ੍ਰਿਸ਼ਨਾ ਭਾਟੀਆ ਪੁੱਤਰ ਸੁਰਿੰਦਰ ਭਾਟੀਆ ਵਾਸੀ ਬਟਾਲਾ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਅੰਮ੍ਰਿਤਸਰ ਰੋਡ ਨੂੰ ਜਾ ਰਿਹਾ ਸੀ। ਜਦੋਂ ਇਹ ਪਿੰਡ ਧੀਰ ਮੋੜ ਨੇੜੇ ਪਹੁੰਚਿਆ ਤਾਂ ਅੱਗੋਂ ਆ ਰਹੇ ਮੋਟਰਸਾਈਕਲ, ਜਿਸ ਨੂੰ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਭੇਟ ਪੱਤਣ ਚਲਾ ਰਿਹਾ ਸੀ, ਦੇ ਪਿੱਛੇ ਇਸਦੀ ਮਾਤਾ ਅਮਰਜੀਤ ਕੌਰ ਬੈਠੀ ਹੋਈ ਸੀ ਕਿ ਅਚਾਨਕ ਇਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਉਕਤ ਤਿੰਨੋਂ ਜਣੇ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ

ਓਧਰ, 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਉਕਤ ਜ਼ਖਮੀਆਂ ਨੂੰ ਫਸਟ ਏਡ ਦਿੰਦਿਆਂ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ। ਇਹ ਵੀ ਪਤਾ ਲੱਗਾ ਹੈ ਕਿ ਉਕਤ ਮਾਂ ਪੁੱਤਰ ਨੂੰ ਡਾਕਟਰਾਂ ਨੇ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ-  ਪੰਜਾਬ ਦੇ ਨੇਵੀ ਅਫ਼ਸਰ ਨਾਲ ਵੱਡਾ ਹਾਦਸਾ, ਹਫ਼ਤੇ ਤੋਂ ਨਹੀਂ ਲੱਗਾ ਕੋਈ ਸੁਰਾਗ, ਪਿਓ ਨੇ ਰੋ-ਰੋ ਦੱਸੀ ਇਹ ਗੱਲ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News