ਜੇਲ੍ਹ ''ਚ ਬੰਦ ਹਵਾਲਾਤੀਆਂ ਕੋਲੋਂ ਤਿੰਨ ਮੋਬਾਈਲ ਬਰਾਮਦ
Tuesday, Apr 07, 2026 - 03:47 PM (IST)
ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਬੰਦ ਹਵਾਲਾਤੀਆਂ ਕੋਲੋਂ ਤਿੰਨ ਮੋਬਾਈਲ ਬਰਾਮਦ ਹੋਏ ਹਨ। ਇਸ ਸਬੰਧੀ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਵਿਚ ਬੰਦ ਹਵਾਲਾਤੀ ਗੁਰਪ੍ਰੀਤ ਸਿੰਘ ਵਾਸੀ ਖਡੂਰ ਸਾਹਿਬ ਦੇ ਕੋਲੋਂ 2 ਟਚ ਸਕ੍ਰੀਨ ਮੋਬਾਈਲ ਸਮੇਤ ਸਿੰਮ ਅਤੇ ਇਕ ਚਾਰਜ਼ਰ ਬਰਾਮਦ ਹੋਇਆ। ਇਸੇ ਤਰ੍ਹਾਂ ਹਵਾਲਾਤੀ ਅਮਿਤ ਵਾਸੀ ਅੰਮ੍ਰਿਤਸਰ ਦੇ ਕੋਲੋਂ ਇਕ ਟਚ ਸਕ੍ਰੀਨ ਮੋਬਾਈਲ ਸਮੇਤ ਸਿੰਮ ਬਰਾਮਦ ਹੋਈ ਹੈ। ਮੁਲਜ਼ਮਾਂ ਦੇ ਵਿਰੁੱਧ ਪ੍ਰੀਜ਼ਨ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ਦਾ ਵੱਡਾ ਦਾਅਵਾ: ਸਰਕਾਰ ਬਣੀ ਤਾਂ ਨਵੇਂ ਪ੍ਰੋਜੈਕਟਾਂ ਦੀ ਲੱਗੇਗੀ ਲੜੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
