ਚੋਰਾਂ ਦੇ ਹੌਂਸਲੇ ਬੁਲੰਦ,  ਦੁਕਾਨਾਂ ਦੇ ਬਾਹਰ ਖੜ੍ਹੇ ਤਿੰਨ ਮੋਟਰਸਾਈਕਲ ਚੋਰੀ

Monday, Dec 18, 2023 - 05:34 PM (IST)

ਬਟਾਲਾ (ਬੇਰੀ, ਬਲਜੀਤ)- ਕਾਦੀਆਂ ਸਹਿਰ ਦੇ ਅੰਦਰ ਮੋਟਰਸਾਈਕਲ ਚੋਰਾਂ ਦਾ ਇੱਕ ਗਰੋਹ ਬੇਖੌਫ ਹੋ ਕੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ। ਜਿਸ ਦੇ ਰੋਸ ਵਜੋਂ ਸਥਾਨਕ ਦੁਕਾਨਦਾਰਾਂ ਵੱਲੋਂ ਪੁਲਸ ਪ੍ਰਸ਼ਾਸਨ ਦੇ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲਖਵਿੰਦਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਕੋਟ ਟੋਡਰ ਮੱਲ ਨੇ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਮੇਨ ਬਾਜ਼ਾਰ ਵਿੱਚ ਇੱਕ ਕਰਿਆਨੇ ਦੀ ਦੁਕਾਨ ਦੇ ਬਾਹਰ ਖੜ੍ਹਾ ਕੀਤਾ ਸੀ ਅਤੇ ਦੁਕਾਨ ਅੰਦਰ ਸਾਮਾਨ ਖਰੀਦ ਰਿਹਾ ਸੀ ਅਤੇ ਜਦੋਂ ਉਹ ਦੁਕਾਨ ਤੋਂ ਬਾਹਰ ਆ ਕੇ ਦੇਖਿਆ ਤਾਂ ਉਥੇ ਮੋਟਰਸਾਈਕਲ ਨਹੀਂ ਸੀ, ਜਿਸ ਨੂੰ ਚੋਰ ਚੋਰੀ ਕਰਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ-  ਪੰਜਾਬ 'ਚ ਛੇ ਜ਼ਿਲ੍ਹਿਆਂ 'ਚ ਧੁੰਦ ਦਾ ਕਹਿਰ, 23 ਦਸੰਬਰ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ

ਇਸੇ ਤਰ੍ਹਾਂ ਅਰਸਦੀਪ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਕੋਟਲਾ ਮੁਸਾ ਨੇ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਥਾਣਾ ਕਾਦੀਆਂ ਨਜਦੀਕ ਸਟੱਡੀ ਸੈਂਟਰ ਦੇ ਬਾਹਰ ਖੜ੍ਹਾ ਕੀਤਾ ਅਤੇ ਉਹ ਸੈਂਟਰ ਦੇ ਅੰਦਰ ਗਿਆ ਸੀ ਅਤੇ ਕੁਝ ਦੇਰ ਬਾਅਦ ਜਦੋਂ ਉਹ ਬਾਹਰ ਆਇਆ ਤਾਂ ਦੇਖਿਆ ਕਿ ਉਸਦਾ ਮੋਟਰ ਸਾਈਕਲ ਚੋਰੀ ਹੋ ਚੁੱਕਾ ਸੀ। ਇਸੇ ਤਰ੍ਹਾਂ ਜਤਿਨ ਲੱਡਾ ਪੁੱਤਰ ਓਮ ਪ੍ਰਕਾਸ ਲੱਡਾ ਵਾਸੀ ਰੇਲਵੇ ਰੋਡ ਕਾਦੀਆਂ ਨੇ ਦੱਸਿਆ ਕਿ ਉਸ ਦੀ ਪ੍ਰਭਾਕਰ ਚੌਕ ਵਿੱਚ ਗ੍ਰਾਮ ਸੇਵਾ ਕੇਂਦਰ ਦੀ ਦੁਕਾਨ ਹੈ ਅਤੇ ਉਹ ਆਪਣਾ ਮੋਟਰਸਾਈਕਲ ਦੁਕਾਨ ਦੇ ਬਾਹਰ ਪਾਰਕ ਕਰਕੇ ਦੁਕਾਨ ਦੇ ਅੰਦਰ ਕੰਮ ਕਰ ਰਿਹਾ ਸੀ ਅਤੇ ਜਦੋਂ ਉਸਨੇ ਬਾਹਰ ਆ ਕੇ ਦੇਖਿਆ ਤਾਂ ਉਸਦਾ ਮੋਟਰਸਾਈਕਲ ਉੱਥੇ ਨਹੀਂ ਸੀ, ਜਿਸ ਨੂੰ ਕੋਈ ਚੋਰ ਚੋਰੀ ਕਰਕੇ ਲੈ ਗਿਆ ਸੀ। ਉਪਰੋਕਤ ਤਿੰਨਾਂ ਮੋਟਰਸਾਈਕਲਾਂ ਦੇ ਮਾਲਕਾਂ ਨੇ ਇਨ੍ਹਾਂ ਚੋਰੀ ਹੋਏ ਮੋਟਰਸਾਈਕਲਾਂ ਸਬੰਧੀ ਥਾਣਾ ਕਾਦੀਆਂ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ।

ਇਹ ਵੀ ਪੜ੍ਹੋ- ਪੰਜਾਬੀ ਨੌਜਵਾਨ ਦੀ ਦੁਬਈ ’ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

ਉਧਰ ਦੂਜੇ ਪਾਸੇ ਸਥਾਨਕ ਦੁਕਾਨਦਾਰਾਂ ਦੇ ਵੱਲੋਂ ਚੋਰਾਂ ਵੱਲੋਂ ਬੇਖੌਫ ਹੋ ਕੇ ਮੋਟਰਸਾਈਕਲ ਚੋਰੀ ਕਰਨ ਦੀਆਂ ਲਗਾਤਾਰ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਪੁਲਸ ਪੁਲਸ ਖਿਲਾਫ ਭਾਰੀ ਰੋਸ ਜਤਾਇਆ ਗਿਆ। ਰੋਸ ਪ੍ਰਦਰਸ਼ਨ ਕਰਦੇ ਹੋਏ ਸਥਾਨਕ ਦੁਕਾਨਦਾਰਾਂ ਨੇ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਸਹਿਰ ਅੰਦਰ ਚੱਲ ਰਹੇ ਚੋਰ ਗਰੋਹ ਨੂੰ ਕਾਬੂ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। 

ਕੀ ਕਹਿਣਾ ਹੈ ਐੱਸ.ਐੱਚ.ਓ ਕਾਦੀਆਂ ਦਾ

ਉਕਤ ਮਾਮਲੇ ਸੰਬੰਧੀ ਜਦੋਂ ਥਾਣਾ ਕਾਦੀਆਂ ਦੇ ਐੱਸ.ਐੱਚ.ਓ ਕੁਲਵੰਤ ਸਿੰਘ ਮਾਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਵਲੋਂ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News