ਨਾਜਾਇਜ਼ ਸ਼ਰਾਬ ਸਪਲਾਈ ਕਰ ਰਹੇ ਤਿੰਨ ਵਿਅਕਤੀ ਪੁਲਸ ਨੂੰ ਦੇਖ ਕੇ ਹੋਏ ਫਰਾਰ

Friday, Jan 10, 2025 - 04:02 PM (IST)

ਨਾਜਾਇਜ਼ ਸ਼ਰਾਬ ਸਪਲਾਈ ਕਰ ਰਹੇ ਤਿੰਨ ਵਿਅਕਤੀ ਪੁਲਸ ਨੂੰ ਦੇਖ ਕੇ ਹੋਏ ਫਰਾਰ

ਬਟਾਲਾ (ਸਾਹਿਲ)-ਨਾਜਾਇਜ਼ ਸ਼ਰਾਬ ਸਪਲਾਈ ਕਰ ਰਹੇ ਤਿੰਨ ਵਿਅਕਤੀਆਂ ਵੱਲੋਂ ਪੁਲਸ ਨੂੰ ਦੇਖ ਕੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਐੱਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਚਰ ਨੇ ਗੁਪਤ ਸੂਚਨਾ ਦਿੱਤੀ ਕਿ ਸਿਕੰਦਰ ਮਸੀਹ ਵਾਸੀ ਦਾਦੂਜੋਧ, ਸਾਜਨ ਵਾਸੀ ਵਾਰਡ ਨੰ.13 ਫਤਿਹਗੜ੍ਹ ਚੂੜੀਆਂ ਅਤੇ ਡੱਡਾ, ਜੋ ਪਿੰਡ ਦਾਦੂਜੋਧ ਵਿਚ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰ ਰਹੇ ਹਨ, ਜੇਕਰ ਛਾਪਾ ਮਾਰਿਆ ਜਾਵੇ ਤਾਂ ਉਕਤਾਨ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦੇ ਹਨ, ਜਿਸ ’ਤੇ ਉਨ੍ਹਾਂ ਨੇ ਤੁਰੰਤ ਉਕਤ ਪਿੰਡ ਵਿਚ ਪੁਲਸ ਪਾਰਟੀ ਸਮੇਤ ਰੇਡ ਕੀਤੀ ਤਾਂ ਉਕਤ ਤਿੰਨੋਂ ਵਿਅਕਤੀ ਆਪਣੀ ਬੋਰੀ ਮੌਕੇ ’ਤੇ ਛੱਡ ਕੇ ਫਰਾਰ ਹੋ ਗਏ, ਜਿਸ ’ਤੇ ਪੁਲਸ ਮੁਲਾਜ਼ਮਾਂ ਵਲੋਂ ਬੋਰੀ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।ਐੱਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਉਪਰੋਕਤ ਥਾਣੇ ਵਿਚ ਉਕਤ ਫਰਾਰ ਤਿੰਨਾਂ ਵਿਅਕਤੀਆਂ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਇਕ ਵਾਰ ਫਿਰ ਹਵਾਈ ਅੱਡੇ ’ਤੇ ਭੱਖਿਆ ਮਾਹੌਲ, ਅੰਮ੍ਰਿਤਧਾਰੀ ਯਾਤਰੀ ਨਾਲ ਕੀਤਾ ਅਜਿਹਾ ਸਲੂਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News