ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਹੈਰੋਇਨ ਤੇ ਇੱਕ ਮੋਟਰਸਾਈਕਲ ਸਣੇ ਤਿੰਨ ਵਿਅਕਤੀ ਕਾਬੂ

Friday, Sep 06, 2024 - 01:45 PM (IST)

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਹੈਰੋਇਨ ਤੇ ਇੱਕ ਮੋਟਰਸਾਈਕਲ ਸਣੇ ਤਿੰਨ ਵਿਅਕਤੀ ਕਾਬੂ

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਥਾਣਾ ਲੋਪੋਕੇ ਦੀ ਪੁਲਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ । ਪੁਲਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਦੋ ਕਿੱਲੋ ਸੱਤ ਗ੍ਰਾਮ ਹੈਰੋਇਨ  ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਇਸ ਮੌਕੇ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਚਰਨਜੀਤ ਸਿੰਘ ਸੋਹਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਉਹਨਾਂ ਕਿਹਾ ਕਿ ਥਾਣਾ ਲੋਪੋਕੇ ਦੀ ਪੁਲਸ ਨੇ ਮੁੱਖਬਰ ਦੀ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋਂ ਦੋ ਕਿਲੋ 7 ਗ੍ਰਾਮ ਹੀਰੋਇਨ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਹੈਰੋਇਨ ਦੀ ਕੀਮਤ 10 ਕਰੋੜ ਦੇ ਕਰੀਬ ਹੈ ਅਤੇ ਮੁਲਜ਼ਮਾਂ ਕੋਲੋਂ ਬਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਕਿੱਥੋਂ ਲੈ ਕੇ ਆਉਂਦੇ ਸਨ ਤੇ ਅੱਗੇ ਕਿੱਥੇ ਸਪਲਾਈ ਕਰਦੇ ਹਨ।

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਐੱਸ. ਐੱਸ. ਪੀ.  ਕਿਹਾ ਕਿ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਦੇ ਪਾਕਿਸਤਾਨ ਦੇ ਤਸਕਰਾਂ ਨਾਲ ਸੰਬੰਧ ਹਨ ਤੇ ਪਾਕਿਸਤਾਨ ਤੋਂ ਹੈਰੋਇਨ ਦੀ ਸਪਲਾਈ ਮੰਗਵਾਉਂਦੇ ਸਨ। ਉਹਨਾਂ ਕਿਹਾ ਕਿ ਇਸ ਗੱਲ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਇਹਨਾਂ ਨੇ ਗੈਰ ਕਾਨੂੰਨੀ ਢੰਗ ਨਾਲ ਕਿੰਨੀ ਜਾਇਦਾਦ ਬਣਾਈ ਹੈ ਜੇਕਰ ਗੈਰ ਕਾਨੂੰਨੀ ਢੰਗ ਨਾਲ ਜਾਇਦਾਦ ਬਣਾਈ ਦੀ ਗੱਲ ਸਾਹਮਣੇ ਆਉਂਦੀ ਹੈ ਤੇ ਉਸ ਨੂੰ ਵੀ ਸੀਲ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸਾਡੀ ਪੁਲਸ ਟੀਮ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹੋਰ ਵੀ ਜਲਦ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News