ਦਾਤਰ ਦੀ ਨੋਕ ’ਤੇ ਕਿਸਾਨ ਪਾਸੋਂ ਤਿੰਨ ਲੁਟੇਰਿਆਂ ਨੇ ਖੋਹਿਆ ਮੋਟਰਸਾਈਕਲ ਤੇ ਮੋਬਾਈਲ ਫੋਨ
Monday, Jan 06, 2025 - 02:09 PM (IST)
ਤਰਨਤਾਰਨ (ਰਮਨ)-ਬੰਬੀ ਤੋਂ ਘਰ ਵਰਤ ਰਹੇ ਕਿਸਾਨ ਨੂੰ ਤਿੰਨ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਨ੍ਹਾਂ ਵੱਲੋਂ ਦਾਤਰ ਦੀ ਨੋਕ ਉਪਰ ਉਸਦਾ ਫੋਨ ਅਤੇ ਮੋਟਰਸਾਈਕਲ ਖੋਹ ਲਿਆ ਗਿਆ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਭਲਕੇ ਇਸ ਜ਼ਿਲ੍ਹੇ ਦੇ ਸਾਰੇ ਰੂਟਾਂ 'ਤੇ ਸ਼ੁਰੂ ਹੋ ਜਾਣਗੀਆਂ ਸਰਕਾਰੀ ਬੱਸਾਂ
ਨਿਰਮਲ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਪਿੰਡ ਪੰਡੋਰੀ ਗੋਲਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 3 ਜਨਵਰੀ ਦੀ ਰਾਤ ਕਰੀਬ 11:30 ਵਜੇ ਜਦੋਂ ਉਹ ਆਪਣੇ ਕਾਮੇ ਬਾਗਾ ਪੁੱਤਰ ਪ੍ਰੀਤਮ ਸਿੰਘ ਵਾਸੀ ਪੰਡੋਰੀ ਗੋਲਾ ਸਮੇਤ ਆਪਣੇ ਮੋਟਰਸਾਈਕਲ ਉਪਰ ਸਵਾਰ ਹੋ ਘਰ ਪਰਤ ਰਹੇ ਸਨ ਤਾਂ ਨਜ਼ਦੀਕ ਬੱਲ ਗੈਸ ਏਜੰਸੀ ਵਿਖੇ ਬੁਲਟ ਉਪਰ ਮੌਜੂਦ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਰੋਕ ਲਿਆ, ਜਿਨ੍ਹਾਂ ਦੇ ਹੱਥਾਂ ਵਿਚ ਦਾਤਰ ਮੌਜੂਦ ਸਨ। ਇਸ ਦੌਰਾਨ ਤਿੰਨਾਂ ਲੁਟੇਰਿਆਂ ਨੇ ਉਨ੍ਹਾਂ ਨੂੰ ਦਾਤਰ ਦੀ ਨੋਕ ਉਪਰ ਨਿਸ਼ਾਨਾ ਬਣਾਉਂਦੇ ਹੋਏ ਉਸਦਾ ਮੋਬਾਈਲ ਫੋਨ ਅਤੇ ਪੈਸ਼ਨ ਪਰੋ ਮੋਟਰਸਾਈਕਲ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੇ ਏ.ਐੱਸ.ਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਤਿੰਨ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8