ਪੁਲਸ ਦੀ ਵੱਡੀ ਕਾਰਵਾਈ: 1 ਕਿਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ

Monday, Nov 24, 2025 - 05:48 PM (IST)

ਪੁਲਸ ਦੀ ਵੱਡੀ ਕਾਰਵਾਈ: 1 ਕਿਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ

ਬਟਾਲਾ (ਸਾਹਿਲ, ਯੋਗੀ)- ਵੱਖ-ਵੱਖ ਥਾਣਿਆਂ ਦੀ ਪੁਲਸ ਵਲੋਂ 1 ਕਿਲੋ 14 ਗ੍ਰਾਮ ਹੈਰੋਇਨ, 1500 ਰੁਪਏ ਡਰੱਗ ਮਨੀ, ਇਕ ਮੋਬਾਈਲ ਫੋਨ ਤੇ ਮੋਟਰਸਾਈਕਲ ਬਰਾਮਦ ਕਰਦਿਆਂ 3 ਜਣਿਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਿਲਾ ਲਾਲ ਸਿੰਘ ਦੇ ਐੱਸ.ਐੱਚ.ਓ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਆਧਾਰ ’ਤੇ ਨਵੇਂ ਹਾਈਵੇ ਪੁਲ ਦੇ ਹੇਠਾਂ ਲਿੰਕ ਰੋਡ ਉਮਰਵਾਲ ’ਤੇ ਵਿਸ਼ੇਸ਼ ਚੈਕਿੰਗ ਨਾਕਾਬੰਦੀ ਕੀਤੀ ਹੋਈ ਸੀ ।

ਇਹ ਵੀ ਪੜ੍ਹੋ- ਸਵੇਰੇ-ਸਵੇਰੇ ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ਐਨਕਾਊਂਟਰ 'ਚ ਬਦਮਾਸ਼ ਢੇਰ

ਇਸੇ ਦੌਰਾਨ ਇਕ ਸੀ.ਡੀ ਡੀਲਕਸ ਮੋਟਰਸਾਈਕਲ ਨੰ.ਪੀ.ਬੀ.02ਸੀ.ਐੱਚ.7321 ’ਤੇ ਸਵਾਰ ਹੋ ਕੇ ਦੋ ਵਿਅਕਤੀਆਂ ਨੂੰ ਉਮਰਵਾਲ ਸਾਈਡ ਤੋਂ ਜੀ.ਟੀ. ਰੋਡ ’ਤੇ ਆਉਂਦੇ ਦੇਖ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਨ੍ਹਾਂ ਨੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਸਾਥੀ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਸ ’ਤੇ ਸਬ ਡਿਵੀਜ਼ਨ ਫਤਿਹਗੜ੍ਹ ਚੂੜੀਆਂ ਦੇ ਡੀ.ਐੱਸ.ਪੀ ਵਿਪਨ ਕੁਮਾਰ ਦੀ ਹਾਜ਼ਰੀ ਵਿਚ ਮੋਟਰਸਾਈਕਲ ਸਵਾਰ ਦੋਵਾਂ ਵਿਅਕਤੀਆਂ ਜਿੰਨ੍ਹਾਂ ਦੀ ਪਛਾਣ ਰਾਜਾ ਪੁੱਤਰ ਕਰਮਜੀਤ ਸਿੰਘ ਵਾਸੀ ਅਦਲੀਵਾਲ ਥਾਣਾ ਰਾਜਾ ਸਾਂਸੀ ਜ਼ਿਲਾ ਅੰਮਿ੍ਰਤਸਰ ਅਤੇ ਯੋਧਬੀਰ ਸਿੰਘ ਉਰਫ ਯੋਧਾ ਪੁੱਤਰ ਬਲਦੇਵ ਸਿੰਘ ਵਾਸੀ ਸਰਾਏਂ, ਥਾਣਾ ਅਜਨਾਲਾ ਵਜੋਂ ਹੋਈ ਹੈ, ਕੋਲੋਂ 2 ਪੈਕੇਟ ਹੈਰੋਇਨ ਵਜ਼ਨੀ 1 ਕਿਲੋ 12 ਗ੍ਰਾਮ, 500 ਰੁਪਏ ਡਰੱਗ ਮਨੀ ਅਤੇ ਇਕ ਸੈਮਸੰਗ ਕੰਪਨੀ ਦਾ ਮੋਬਾਈਲ ਫੋਨ ਬਰਾਮਦ ਹੋਇਆ। ਐੱਸ.ਐੱਚ.ਓ ਨੇ ਅੱਗੇ ਦੱਸਿਆ ਕਿ ਉਕਤ ਦੋਵਾਂ ਮੋਟਰਸਾਈਕਲ ਸਵਾਰਾਂ ਖਿਲਾਫ ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਕਿਲਾ ਲਾਲ ਸਿੰਘ ਵਿਖੇ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ ਤੇ ਮੋਟਰਸਾਈਕਲ ਵੀ ਕਬਜ਼ੇ ਵਿਚ ਲੈ ਲਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਦਸੰਬਰ ਦੀ ਸ਼ੁਰੂਆਤ 'ਚ...

ਇਸੇ ਤਰ੍ਹਾਂ, ਥਾਣਾ ਸਦਰ ਦੇ ਏ.ਐੱਸ.ਆਈ ਲਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਹੰਸਲੀ ਨੇੜੇ ਪਿੰਡ ਬੱਲ ਤੋਂ ਹਰਵਿੰਦਰ ਸਿੰਘ ਉਰਫ ਹੈਪੀ ਪੁੱਤਰ ਤਰਲੋਕ ਸਿੰਘ ਵਾਸੀ ਬਹਾਦਰ ਹੁਸੈਨ ਕਲਾਂ ਨੂੰ ਕਾਬੂ ਕਰਕੇ 2 ਗ੍ਰਾਮ ਹੈਰੋਇਨ ਤੇ 1000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ ਅਤੇ ਇਸ ਵਿਰੁੱਧ ਉਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਖ਼ੁਸ਼ਖ਼ਬਰੀ, ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ, ਜਲਦ ਸ਼ੁਰੂ ਹੋਣਗੇ ਕੰਮ


author

Shivani Bassan

Content Editor

Related News