'ਆਪ' ਦੇ ਬਲਾਕ ਇੰਚਾਰਜ 'ਤੇ ਤਿੰਨ ਅਣਪਛਾਤਿਆਂ ਨੇ ਕੀਤਾ ਜਾਨਲੇਵਾ ਹਮਲਾ, ਘਟਨਾ cctv 'ਚ ਕੈਦ

Friday, May 10, 2024 - 11:17 AM (IST)

'ਆਪ' ਦੇ ਬਲਾਕ ਇੰਚਾਰਜ 'ਤੇ ਤਿੰਨ ਅਣਪਛਾਤਿਆਂ ਨੇ ਕੀਤਾ ਜਾਨਲੇਵਾ ਹਮਲਾ, ਘਟਨਾ cctv 'ਚ ਕੈਦ

ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫ਼ਤਿਹਗੜ੍ਹ ਚੂੜੀਆ ਦੇ ਬਲਾਕ ਇੰਚਾਰਜ ਅਤੇ ਦੁਕਾਨਦਾਰ ਨੌਜਵਾਨ ਆਸ਼ੂ ਵਰਮਾ 'ਤੇ ਬੀਤੇ ਦਿਨੀਂ ਤਿੰਨ ਅਣਪਛਾਤੇ ਨੌਜਵਾਨਾਂ ਵਲੋਂ ਹਮਲਾ ਕਰ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਗੰਭੀਰ ਰੂਪ 'ਚ ਜ਼ਖ਼ਮੀ ਕਰ ਫਰਾਰ ਹੋ ਗਏ। ਆਸ਼ੂ ਵਰਮਾ ਅਤੇ ਉਸਦੇ ਭਰਾ ਸਚਿਨ ਵਰਮਾ ਨੇ ਦੱਸਿਆ ਕਿ ਉਸ ਨੂੰ ਸ਼ੱਕ ਸੀ ਕੁਝ ਦਿਨਾਂ ਤੋਂ ਉਸਦਾ ਕੁਝ ਨੌਜਵਾਨ ਪਿੱਛਾ ਕਰ ਰਹੇ ਹਨ ਅਤੇ ਉਸ ਵਲੋਂ ਇਸ ਬਾਰੇ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ- ਤਿੰਨ ਸਾਲ ਪਹਿਲਾਂ ਪੂਰੇ ਹੋ ਚੁੱਕੇ ਮੁਲਾਜ਼ਮ ਨੂੰ ਭੇਜ ਦਿੱਤਾ ਗੈਰਹਾਜ਼ਰੀ ਦਾ ਨੋਟਿਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

PunjabKesari

ਉਨ੍ਹਾਂ ਦੱਸਿਆ ਕਿ  ਉਸਦੀ ਕਿਸੇ ਨਾਲ ਰੰਜਿਸ਼ ਨਹੀਂ ਹੈ ਜਿਸ ਦੇ ਚਲਦੇ ਉਸਨੇ ਇਸ ਬਾਰੇ ਜ਼ਿਆਦਾ ਗੰਭੀਰ ਨਹੀਂ ਲਿਆ ਪਰ ਇਸ ਵਿਚਾਲੇ ਬੀਤੇ ਦਿਨੀਂ ਉਹ ਆਪਣੇ ਕੰਮ 'ਤੇ ਸੀ ਕਿ ਉਥੇ ਤਿੰਨ ਨੌਜਵਾਨ ਆਏ ਅਤੇ ਉਹਨਾਂ ਪਹਿਲਾਂ ਉਸ ਦੀਆਂ ਅੱਖਾਂ 'ਚ ਮਿਰਚਾਂ ਪਾ ਦਿੱਤੀਆਂ ਅਤੇ ਮੁੜ ਉਸ 'ਤੇ ਦਸਤੇ ਨਾਲ ਹਮਲਾ ਕਰ ਕੇ ਬੁਰੀ ਤਰ੍ਹਾਂ ਕੁੱਟਮਾਰ ਕਰ ਗੰਭੀਰ ਸੱਟਾ ਲਾ ਕੇ ਫ਼ਰਾਰ ਹੋ ਗਏ।

PunjabKesari

ਇਹ ਵੀ ਪੜ੍ਹੋ- ਖੁੱਲ੍ਹੇ ਬੋਰਵੈੱਲ ਕਾਰਨ ਵਾਪਰਨ ਵਾਲੇ ਹਾਦਸੇ ਲਈ DC ਘਣਸ਼ਿਆਮ ਸਖ਼ਤ, ਜ਼ਮੀਨ ਮਾਲਕਾਂ ਨੂੰ ਦਿੱਤੀ ਹਦਾਇਤ

ਉਥੇ ਹੀ ਇਸ ਮਾਮਲੇ 'ਚ ਉਨ੍ਹਾਂ ਵਲੋਂ ਪੁਲਸ ਨੂੰ ਵੀ ਮਾਮਲਾ ਦਰਜ ਕਰਵਾਇਆ ਗਿਆ ਹੈ ਅਤੇ ਪੁਲਸ ਜਾਂਚ ਚੱਲ ਰਹੀ ਹੈ। ਉਥੇ ਹੀ ਹਮਲਾ ਕਰਨ ਵਾਲੇ ਨੌਜਵਾਨਾਂ ਕੁੱਟਮਾਰ ਕਰਨ ਤੋਂ ਬਾਅਦ ਮੋਟਰਸਾਈਕਲ 'ਤੇ ਫਰਾਰ ਹੁੰਦੇ ਦੀਆਂ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈਆਂ ਹਨ  ਅਤੇ ਉਹ ਇਨਸਾਫ਼ ਦੀ ਮੰਗ ਕਰ ਰਿਹਾ ਹੈ । 

PunjabKesari

ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫੈਸਲਾ, ਮੁਸਲਮਾਨਾਂ ਨੂੰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਦਾ ਅਧਿਕਾਰ ਨਹੀਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News