ਥ੍ਰੀ ਵ੍ਹੀਲਰ ਨੂੰ ਤੇਜ਼ ਰਫ਼ਤਾਰ ਬੱਸ ਨੇ ਮਾਰੀ ਟੱਕਰ, ਔਰਤ ਦੀ ਮੌਤ

04/11/2024 11:33:47 AM

ਤਰਨਤਾਰਨ (ਰਮਨ)-ਬੱਸ ਵੱਲੋਂ ਥ੍ਰੀ ਵ੍ਹੀਲਰ ਨੂੰ ਪਿੱਛੋਂ ਟੱਕਰ ਮਾਰਨ ਦੌਰਾਨ ਇਕ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਦਕਿ ਦੋ ਔਰਤਾਂ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ 'ਚ ਬੈਠੇ ਵਿਅਕਤੀ ਦੀ ਨਸ਼ਾ ਕਰਦੇ ਵੀਡੀਓ ਵਾਇਰਲ, ਅਕਾਲ ਤਖ਼ਤ ਵਲੋਂ ਸਖ਼ਤ ਨੋਟਿਸ

ਅਮਨਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗਲੀ ਆਤਮਾ ਸਿੰਘ ਵਾਲੀ ਰੋਡੂਪੁਰਾ ਮੁਹੱਲਾ ਤਰਨਤਾਰਨ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦੀ ਪਤਨੀ ਮਨਦੀਪ ਕੌਰ, ਸਾਲੀ ਪ੍ਰਭਜੋਤ ਅਤੇ ਸਾਲੇਹਾਰ ਵੈਸ਼ਨਵੀ 7 ਅਪ੍ਰੈਲ ਨੂੰ ਸਵੇਰੇ ਕਰੀਬ 10 ਵਜੇ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਬਾਈਪਾਸ ਤੋਂ ਇਕ ਥ੍ਰੀ ਵ੍ਹੀਲਰ ਵਿਚ ਸਵਾਰ ਹੋ ਜਾ ਰਹੀਆਂ ਸਨ ਅਤੇ ਉਹ ਖੁਦ ਆਪਣੇ ਮੋਟਰਸਾਈਕਲ ਉੱਪਰ ਸਵਾਰ ਹੋ ਉਨ੍ਹਾਂ ਦੇ ਪਿੱਛੇ ਜਾ ਰਿਹਾ ਸੀ। ਜਦੋਂ ਥ੍ਰੀ ਵ੍ਹੀਲਰ ਗੋਹਲਵੜ ਤੋਂ ਕੁਝ ਅੱਗੇ ਅੰਮ੍ਰਿਤਸਰ ਵਾਲੀ ਸਾਈਡ ਪੁੱਜਾ ਤਾਂ ਮਾਝਾ ਟਰਾਂਸਪੋਰਟ ਦੀ ਇਕ ਤੇਜ਼ ਰਫ਼ਤਾਰ ਬੱਸ ਵੱਲੋਂ ਉਸ ਨੂੰ ਪਿੱਛੋਂ ਦੀ ਟੱਕਰ ਮਾਰ ਦਿੱਤੀ ਗਈ। ਇਸ ਟੱਕਰ ਤੋਂ ਬਾਅਦ ਥ੍ਰੀ ਵ੍ਹੀਲਰ ਬੇਕਾਬੂ ਹੁੰਦਾ ਹੋਇਆ ਸੜਕ ਕਿਨਾਰੇ ਪਲਟ ਗਿਆ। ਜ਼ਖ਼ਮੀ ਹਾਲਤ ਵਿਚ ਉਸਨੇ ਆਪਣੀ ਪਤਨੀ ਅਤੇ ਦੋਵਾਂ ਰਿਸ਼ਤੇਦਾਰਾਂ ਨੂੰ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਪਤਨੀ ਮਨਦੀਪ ਕੌਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤਿਹਰੇ ਕਤਲ ਕਾਂਡ:  ਤਿੰਨਾਂ ਜੀਆਂ ਦੇ ਇਕੱਠੇ ਬਲੇ ਸਿਵੇ, ਭੁੱਬਾਂ ਮਾਰ- ਮਾਰ ਰੋਇਆ ਸਾਰਾ ਪਿੰਡ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਂਕੀ ਦੋਬੁਰਜੀ ਦੇ ਇੰਚਾਰਜ ਏ. ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਅਮਨਪਾਲ ਸਿੰਘ ਨੇ ਬਿਆਨਾਂ ਹੇਠ ਮਹਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਗੱਗੋਬੂਆ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-  ਮੁੰਡੇ ਦੀ ਕੋਰਟ ਮੈਰਿਜ ਕਰਵਾਉਣ 'ਤੇ ਮਾਂ ਨੂੰ ਕੀਤਾ ਨਿਰਵਸਤਰ, ਵੀਡੀਓ ਬਣਾ ਕੀਤੀ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News