ਤਿੰਨ ਨੌਜਵਾਨਾਂ ਨੇ ਹਥਿਆਰਾਂ ਦੀ ਨੋਕ ’ਤੇ ਦੁਕਾਨਦਾਰ ਨੂੰ ਲੁੱਟਿਆ, 14 ਹਜ਼ਾਰ ਦੀ ਨਕਦੀ ਤੇ ਬੂਟ ਲੈ ਕੇ ਹੋਏ ਫ਼ਰਾਰ

Tuesday, Jun 25, 2024 - 02:24 PM (IST)

ਬਟਾਲਾ(ਸਾਹਿਲ)- ਅੱਜ ਦਿਨ-ਦਿਹਾੜੇ ਬਟਾਲਾ ਸ਼ਹਿਰ ਦੇ ਖਜੂਰੀ ਗੇਟ ਵਿਖੇ ਸ਼ੂਅ ਰੈਕ ਨਾਂ ਦੀ ਦੁਕਾਨ ਦੇ ਮਾਲਕ ਕੋਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਦੁਕਾਨ ਅੰਦਰ ਦਾਖਲ ਹੋ ਕੇ 14 ਹਜ਼ਾਰ ਰੁਪਏ ਨਕਦੀ ਅਤੇ ਬੂਟ ਲੁੱਟ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਮਨੀਸ਼ ਸ਼ਰਮਾ ਪੁੱਤਰ ਰਾਜੇਸ਼ ਸ਼ਰਮਾ ਵਾਸੀ ਨਾਰਾਇਣ ਨਗਰ ਬਟਾਲਾ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਆਪਣੀ ਦੁਕਾਨ ’ਤੇ ਬਾਅਦ ਦੁਪਹਿਰ ਸਾਢੇ 4 ਵਜੇ ਦੇ ਕਰੀਬ ਬੈਠਾ ਹੋਇਆ ਪੈਸੇ ਗਿਣ ਰਿਹਾ ਸੀ। ਇਸ ਦੌਰਾਨ ਸਿਲਵਰ ਰੰਗ ਦੇ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਤਿੰਨ ਨੌਜਵਾਨ ਦੁਕਾਨ ਅੰਦਰ ਬੂਟ ਲੈਣ ਦੇ ਬਹਾਨੇ ਨਾਲ ਦਾਖਲ ਹੋਏ ਅਤੇ ਉਸ ਨੂੰ ਬੂਟ ਦਿਖਾਉਣ ਲਈ ਆਖਿਆ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਵੱਲੋਂ ਧਮਕੀਆਂ ਮਿਲਣ ਦੇ ਬਿਆਨ 'ਤੇ ਬੋਲੇ ਭਾਈ ਗਰੇਵਾਲ

ਜਦੋਂ ਉਹ ਬੂਟ ਦਿਖਾਉਣ ਲੱਗਾ ਤਾਂ ਉਕਤ ਨੌਜਵਾਨਾਂ ਨੇ ਦਾਤਰ ਅਤੇ ਗੰਡਾਸੀ ਕੱਢਦਿਆਂ ਉਸ ਨੂੰ ਡਰਾਉਂਦਿਆਂ ਧਮਕਾਉਂਦਿਆਂ ਕਿਹਾ ਕਿ ਜੋ ਕੁਝ ਤੇਰੇ ਕੋਲ ਹੈ, ਸਾਨੂੰ ਦੇ। ਉਕਤ ਨੌਜਵਾਨਾਂ ਨੇ ਉਸ ਕੋਲੋਂ 14 ਹਜ਼ਾਰ ਰੁਪਏ ਨਕਦੀ ਅਤੇ ਬੂਟ ਖੋਹ ਲਏ ਅਤੇ ਭੱਜ ਗਏ। ਇਸ ਤੋਂ ਬਾਅਦ ਉਸ ਨੇ ਥਾਣਾ ਸਿਟੀ ਵਿਖੇ ਜਾ ਕੇ ਰਿਪੋਰਟ ਦਰਜ ਕਰਵਾ ਦਿੱਤੀ ਹੈ।

ਇਹ ਵੀ ਪੜ੍ਹੋ- ਨਸ਼ੇ 'ਚ ਧੁੱਤ ਕੁੜੀ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਅੱਧੀ ਰਾਤ ਨੂੰ ਸੜਕ 'ਤੇ ਝੂਲਦੀ ਆਈ ਨਜ਼ਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News