ਘਰੇਲੂ ਸਿਲੰਡਰਾਂ ਦੀ ਨਾਜਾਇਜ਼ ਵਰਤੋਂ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 9 ਸਿਲੰਡਰ ਕੀਤੇ ਜ਼ਬਤ
Sunday, Mar 15, 2026 - 05:19 PM (IST)
ਅੰਮ੍ਰਿਤਸਰ(ਇੰਦਰਜੀਤ)- ਜ਼ਿਲਾ ਡਿਪਟੀ ਕਮਿਸ਼ਨਰ ਅਤੇ ਪੁਲਸ ਕਮਿਸ਼ਨਰ ਅੰਮ੍ਰਿਤਸਰ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਹੇਠ ਅੰਮ੍ਰਿਤਸਰ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਵਪਾਰਕ ਅਦਾਰਿਆਂ ’ਚ ਨਾਜਾਇਜ਼ ਤੌਰ ’ਤੇ ਵਰਤੇ ਜਾ ਰਹੇ ਘਰੇਲੂ ਗੈਸ ਸਿਲੰਡਰਾਂ ਵਿਰੁੱਧ ਛਾਪੇਮਾਰੀ ਮੁਹਿੰਮ ਚਲਾਈ। ਜ਼ਿਲਾ ਖ਼ੁਰਾਕ ਤੇ ਸਪਲਾਈ ਕੰਟਰੋਲਰ (ਡੀ. ਐੱਫ. ਐੱਸ. ਸੀ.) ਹਰਵੀਨ ਕੌਰ ਦੀ ਅਗਵਾਈ ’ਚ ਖ਼ੁਰਾਕ ਤੇ ਸਪਲਾਈ ਵਿਭਾਗ ਅਤੇ ਪੁਲਸ ਦੀਆਂ ਸਾਂਝੀਆਂ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਅਚਨਚੇਤ ਚੈਕਿੰਗ ਕੀਤੀ। ਨਿਰੀਖਣ ਟੀਮ ਦੀ ਅਗਵਾਈ ਏ. ਐੱਫ. ਐੱਸ. ਓ. ਸੰਦੀਪ ਸਿੰਘ ਭੁੱਲਰ, ਏ. ਐੱਫ. ਐੱਸ. ਓ. ਸੌਰਭ ਮਹਾਜਨ, ਸੰਜੀਤ ਸਿੰਘ ਅਤੇ ਗੌਰਵ ਸ਼ਰਮਾ ਨੇ ਕੀਤੀ, ਜਿਨ੍ਹਾਂ ਨਾਲ ਪੁਲਸ ਮੁਲਾਜ਼ਮ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
ਵੱਡੇ ਪੱਧਰ ’ਤੇ ਛਾਪੇਮਾਰੀ ਅਤੇ ਜਾਂਚ ਮੁਹਿੰਮ
ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਸ ਦੀਆਂ ਇਨ੍ਹਾਂ ਵਿਸ਼ੇਸ਼ ਟੀਮਾਂ ਨੇ ਸ਼ਹਿਰ ਦੇ ਪ੍ਰਮੁੱਖ ਵਪਾਰਕ ਕੇਂਦਰਾਂ ਜਿਵੇਂ ਬਟਾਲਾ ਰੋਡ, ਮਜੀਠਾ ਰੋਡ, ਛੇਹਰਟਾ ਰੋਡ ਅਤੇ ਪੁਤਲੀਘਰ ਆਦਿ ਖੇਤਰਾਂ ’ਚ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਟੀਮਾਂ ਨੇ ਨਾ ਸਿਰਫ਼ ਵੱਡੇ ਅਦਾਰਿਆਂ, ਸਗੋਂ ਵੱਖ-ਵੱਖ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ। ਜਾਂਚ ਦੌਰਾਨ ਕਈ ਥਾਵਾਂ ’ਤੇ ਨਿਯਮਾਂ ਦੀਆਂ ਧੱਜੀਆਂ ਉੱਡਦੀਆਂ ਪਾਈਆਂ ਗਈਆਂ। ਵਪਾਰਕ ਉਦੇਸ਼ਾਂ ਲਈ ਜਿੱਥੇ ਕਮਰਸ਼ੀਅਲ ਸਿਲੰਡਰਾਂ ਦੀ ਵਰਤੋਂ ਲਾਜ਼ਮੀ ਹੈ, ਉਥੇ ਭਾਰੀ ਮਾਤਰਾ ’ਚ ਘਰੇਲੂ ਰਸੋਈ ਗੈਸ ਸਿਲੰਡਰਾਂ ਦੀ ਵਰਤੋਂ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ ਕਰ'ਤਾ ਅਲਰਟ
ਸਿਲੰਡਰ ਜ਼ਬਤ ਅਤੇ ਨੋਟਿਸ ਜਾਰੀ
ਸੰਦੀਪ ਸਿੰਘ ਸੈਂਡੀ ਅਤੇ ਸੌਰਭ ਮਹਾਜਨ ਨੇ ਦੱਸਿਆ ਕਿ ਵੱਖ-ਵੱਖ ਖੇਤਰਾਂ ’ਚ ਕੀਤੀ ਗਈ ਇਸ ਕਾਰਵਾਈ ਦੌਰਾਨ ਟੀਮ ਨੇ ਮੌਕੇ ’ਤੇ 9 ਘਰੇਲੂ ਸਿਲੰਡਰ ਜ਼ਬਤ ਕੀਤੇ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮਾਲਕਾਂ ਵਿਰੁੱਧ ਸਖ਼ਤ ਰੁਖ਼ ਅਪਣਾਉਂਦੇ ਹੋਏ ਵਿਭਾਗ ਵੱਲੋਂ ਉਨ੍ਹਾਂ ਨੂੰ ਮੌਕੇ ’ਤੇ ਹੀ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਨੇ ਸਖ਼ਤ ਲਹਿਜੇ ’ਚ ਹਦਾਇਤ ਦਿੱਤੀ ਹੈ ਕਿ ਭਵਿੱਖ ’ਚ ਜੇਕਰ ਕਿਸੇ ਵੀ ਹੋਟਲ, ਢਾਬੇ ਜਾਂ ਰੇਹੜੀ ’ਤੇ ਦੁਬਾਰਾ ਘਰੇਲੂ ਸਿਲੰਡਰ ਦੀ ਵਰਤੋਂ ਪਾਈ ਗਈ, ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਹੋਰ ਵੀ ਸਖ਼ਤ ਕੀਤੀ ਜਾਵੇਗੀ, ਜਿਸ ’ਚ ਭਾਰੀ ਜੁਰਮਾਨਾ ਅਤੇ ਲਾਇਸੈਂਸ ਰੱਦ ਕਰਨ ਵਰਗੀਆਂ ਪ੍ਰਕਿਰਿਆਵਾਂ ਸ਼ਾਮਲ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ- ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ ਨਿਯੁਕਤ ਕੀਤਾ ਹਲਕਾ ਇੰਚਾਰਜ
ਸੁਰੱਖਿਆ ਲਈ ਖ਼ਤਰਨਾਕ ਹੈ ਘਰੇਲੂ ਸਿਲੰਡਰਾਂ ਦੀ ਵਪਾਰਕ ਵਰਤੋਂ : ਹਰਵੀਨ ਕੌਰ
ਡੀ. ਐੱਫ. ਐੱਸ. ਸੀ. ਹਰਵੀਨ ਕੌਰ ਨੇ ਸਪੱਸ਼ਟ ਕੀਤਾ ਕਿ ਘਰੇਲੂ ਸਿਲੰਡਰਾਂ ਦੀ ਵਪਾਰਕ ਵਰਤੋਂ ਨਾ ਸਿਰਫ਼ ਆਰਥਿਕ ਅਪਰਾਧ ਹੈ, ਸਗੋਂ ਇਹ ਸੁਰੱਖਿਆ ਦੇ ਲਿਹਾਜ਼ ਨਾਲ ਵੀ ਖ਼ਤਰਨਾਕ ਸਾਬਿਤ ਹੋ ਸਕਦੀ ਹੈ। ਪ੍ਰਸ਼ਾਸਨ ਦੀ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ ਤਾਂ ਜੋ ਸਬਸਿਡੀ ਵਾਲੇ ਸਿਲੰਡਰਾਂ ਦੀ ਦੁਰਵਰਤੋਂ ਰੋਕੀ ਜਾ ਸਕੇ। ਇਸ ਛਾਪੇਮਾਰੀ ਨਾਲ ਸ਼ਹਿਰ ਦੇ ਹੋਟਲ ਅਤੇ ਢਾਬਾ ਸੰਚਾਲਕਾਂ ’ਚ ਹੜਕੰਪ ਮਚ ਗਿਆ ਹੈ। ਪ੍ਰਸ਼ਾਸਨ ਨੇ ਆਮ ਜਨਤਾ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਯਮਾਂ ਦੀ ਪਾਲਣਾ ਕਰਨ ਅਤੇ ਕੇਵਲ ਨਿਰਧਾਰਤ ਸ਼੍ਰੇਣੀ ਦੇ ਸਿਲੰਡਰਾਂ ਦੀ ਹੀ ਵਰਤੋਂ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
