ਸੰਘਣੀ ਧੁੰਦ ਤੇ ਸਰਦੀ ਕਾਰਨ ਬਦਲਿਆ ਸੇਵਾ ਕੇਂਦਰ ਦਾ ਸਮਾਂ, ਹੁਣ ਪੌਣੇ 10 ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ ਕੇਂਦਰ

Tuesday, Jan 03, 2023 - 06:25 PM (IST)

ਸੰਘਣੀ ਧੁੰਦ ਤੇ ਸਰਦੀ ਕਾਰਨ ਬਦਲਿਆ ਸੇਵਾ ਕੇਂਦਰ ਦਾ ਸਮਾਂ, ਹੁਣ ਪੌਣੇ 10 ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ ਕੇਂਦਰ

ਅੰਮ੍ਰਿਤਸਰ (ਨੀਰਜ) - ਸੂਬੇ ਵਿਚ ਪੈ ਰਹੀ ਠੰਡ ਅਤੇ ਸੰਘਣੀ ਧੁੰਦ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਆਦੇਸ਼ 'ਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਇਹ ਸੇਵਾ ਕੇਂਦਰ ਸਵੇਰੇ ਪੌਣੇ ਦਸ ਵਜੇ ਖੁੱਲਣਗੇ ਤੇ ਸ਼ਾਮ 5 ਵਜੇ ਤੱਕ ਕੰਮ ਕਰਨਗੇ।

ਇਹ ਵੀ ਪੜ੍ਹੋ- ਵਿਸਾਖ਼ੀ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, SGPC ਨੇ ਪਾਸਪੋਰਟ ਜਮ੍ਹਾ ਕਰਵਾਉਣ ਦੀ ਵਧਾਈ ਮਿਆਦ

ਜਾਰੀ ਕੀਤੇ ਹੁਕਮਾਂ ਵਿਚ ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਇਹ ਸਮਾਂ 15 ਜਨਵਰੀ ਤੱਕ ਬਦਲਿਆ ਗਿਆ ਹੈ ਅਤੇ ਅੱਗੇ ਦਾ ਫ਼ੈਸਲਾ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਕਾਰਨ ਸੇਵਾ ਕੇਂਦਰ ਵਿਚ ਆਉਣ ਤੇ ਜਾਣ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਆ ਰਹੀਆਂ ਹਨ, ਜਿਸ ਕਾਰਨ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News