ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਟਰੈਕਟਰ-ਟਰਾਲੀ ਨੂੰ ਟਿੱਪਰ ਨੇ ਮਾਰੀ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖਮੀ

Friday, Oct 02, 2026 - 05:38 PM (IST)

ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਟਰੈਕਟਰ-ਟਰਾਲੀ ਨੂੰ ਟਿੱਪਰ ਨੇ ਮਾਰੀ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖਮੀ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਉਸ ਸਮੇਂ ਹਾਦਸਾ ਵਾਪਰ ਗਿਆ, ਜਦੋਂ ਹਾਈਵੇ ਕਿਨਾਰੇ ਬੂਟਿਆਂ ਦੀ ਕਟਿੰਗ ਕਰ ਰਹੀ ਲੇਬਰ ਦੀ ਟਰੈਕਟਰ-ਟਰਾਲੀ ਨੂੰ ਇੱਕ ਟਿੱਪਰ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਟਰੈਕਟਰ-ਟਰਾਲੀ ਚਾਲਕ ਅਤੇ ਟਿੱਪਰ ਚਾਲਕ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ

ਜਾਣਕਾਰੀ ਅਨੁਸਾਰ ਹਾਈਵੇ ’ਤੇ ਬੂਟਿਆਂ ਦੀ ਕਟਿੰਗ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਲੇਬਰ ਦੀ ਟਰੈਕਟਰ-ਟਰਾਲੀ ਸੜਕ ’ਤੇ ਮੌਜੂਦ ਸੀ। ਇਸੇ ਸਮੇਂ ਤੇਜ਼ੀ ਨਾਲ ਆ ਰਹੇ ਇੱਕ ਟਿੱਪਰ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਦੇ ਚਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ-ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ

ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਦੋਵੇਂ ਜ਼ਖਮੀ ਚਾਲਕਾਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਇਸ ਤੋਂ ਬਾਅਦ ਸੜਕ ਤੋਂ ਹਾਦਸਾਗ੍ਰਸਤ ਵਾਹਨਾਂ ਨੂੰ ਹਟਵਾ ਕੇ ਆਵਾਜਾਈ ਨੂੰ ਮੁੜ ਬਹਾਲ ਕਰਵਾਇਆ ਗਿਆ। ਹਾਦਸੇ ਦੇ ਕਾਰਨਾਂ ਸਬੰਧੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News