ਗੋਲਡਨ ਗੇਟ ਨੇੜੇ ਟਿੱਪਰ ਨੇ ਆਲਟੋ ਕਾਰ ਨੂੰ ਮਾਰੀ ਟਕਰ, ਮੌਕੇ ''ਤੇ ਪੈ ਗਿਆ ਚੀਕ-ਚਿਹਾੜਾ

Thursday, Jun 12, 2025 - 02:42 PM (IST)

ਗੋਲਡਨ ਗੇਟ ਨੇੜੇ ਟਿੱਪਰ ਨੇ ਆਲਟੋ ਕਾਰ ਨੂੰ ਮਾਰੀ ਟਕਰ, ਮੌਕੇ ''ਤੇ ਪੈ ਗਿਆ ਚੀਕ-ਚਿਹਾੜਾ

ਅੰਮ੍ਰਿਤਸਰ– ਸ਼ਹਿਰ ਦੇ ਗੋਲਡਨ ਗੇਟ ਏਰੀਏ 'ਚ ਅੱਜ ਇੱਕ ਹਾਦਸਾ ਵਾਪਰਿਆ, ਜਿੱਥੇ ਆਲਟੋ ਕਾਰ ਚਾਲਕ ਨੂੰ ਮਗਰੋਂ ਆਉਂਦੇ ਟਿੱਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਕਾਰ ਨੂੰ ਕਾਫੀ ਨੁਕਸਾਨ ਪਹੁੰਚਿਆ ਅਤੇ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

ਮਿਲੀ ਜਾਣਕਾਰੀ ਅਨੁਸਾਰ ਪੀੜਤ ਵਿਅਕਤੀ ਬਰਨਾਲੇ ਦੇ ਮਾਨਸਾ ਤੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਪੜ੍ਹਦੇ  ਬੱਚਿਆਂ ਨੂੰ ਲੈਣ ਆ ਰਿਹਾ ਸੀ। ਜਦ ਉਹ ਗੋਲਡਨ ਗੇਟ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਪਿੱਛੋਂ ਆ ਕੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਕਾਰ ਕਾਫ਼ੀ ਨੁਕਸਾਨੀ ਗਈ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

ਪੀੜਤ ਨੇ ਪੁਲਸ ਕੋਲੋਂ ਇਨਸਾਫ ਦੀ ਮੰਗ ਕਰਦੇ ਹੋਏ ਮੁਆਵਜੇ ਦੀ ਮੰਗ ਰੱਖੀ ਹੈ। ਉਸ ਨੇ ਕਿਹਾ ਕਿ ਟਿੱਪਰ ਡਰਾਈਵਰ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ । ਇਸ ਮਾਮਲੇ ਸੰਬੰਧੀ ਪੁਲਸ ਮੁਲਾਜ਼ਮ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਟਿੱਪਰ ਚਲਾਉਣ ਵਾਲਾ ਨੌਜਵਾਨ ਲਗਭਗ 20 ਸਾਲ ਦਾ ਹੈ। ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ ਮਿਲੇ ਆਫਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News