ਟਿੱਪਰ ਨੇ ਮਾਂ-ਪੁੱਤ ਨੂੰ ਮਾਰੀ ਟੱਕਰ, 18 ਮਹੀਨੇ ਦੇ ਬੱਚੇ ਦੀ ਮੌਤ
Tuesday, Mar 04, 2025 - 02:45 PM (IST)

ਗੁਰਦਾਸਪੁਰ (ਵਿਨੋਦ): ਤਿੰਨ ਦਿਨ ਪਹਿਲਾਂ ਟਿੱਪਰ ਦੀ ਟੱਕਰ ਨਾਲ ਜ਼ਖ਼ਮੀ ਹੋਈ ਇਕ ਔਰਤ ਅਤੇ ਉਸ ਦੇ 18 ਮਹੀਨਿਆਂ ਦੇ ਪੁੱਤਰ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਇਲਾਜ ਦੌਰਾਨ 18 ਮਹੀਨਿਆਂ ਦੇ ਬੱਚੇ ਦੀ ਮੌਤ ਹੋ ਗਈ। ਇਸ ਸਬੰਧੀ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਅੰਮ੍ਰਿਤਸਰ ਦੇ ਰਹਿਣ ਵਾਲੇ ਜਤਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਦੱਸਿਆ ਕਿ ਕੁਝ ਦਿਨ ਪਹਿਲਾਂ ਉਹ ਆਪਣੇ ਸਹੁਰੇ ਘਰ ਤੋਂ ਆਪਣੀ ਮਾਂ ਦੇ ਪਿੰਡ ਜਾਪੂਵਾਲ ਜਾਣ ਲਈ ਬੱਸ ਰਾਹੀਂ ਜਾਪੂਵਾਲ ਬੱਸ ਸਟੈਂਡ ਪਹੁੰਚੀ ਸੀ। ਉੱਥੋਂ ਉਹ ਆਪਣੇ ਪੁੱਤਰ ਤਰਵੀਰ ਸਿੰਘ (18 ਮਹੀਨੇ) ਨਾਲ ਪਿੰਡ ਜਾਪੂਵਾਲ ਵੱਲ ਪੈਦਲ ਜਾ ਰਹੀ ਸੀ ਜਦੋਂ ਰਸਤੇ ਵਿੱਚ ਇੱਕ ਟਿੱਪਰ ਨੇ ਸਾਨੂੰ ਦੋਵਾਂ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਸਾਨੂੰ ਦੋਵਾਂ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸ ਦੇ ਪੁੱਤਰ ਤਨਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਇਸ ਸਬੰਧੀ ਅਣਪਛਾਤੇ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ੂੀੋਮਕਤਰਨਤਾਰਨ ਪੁਲਸ ਵੱਲੋਂ ਫਰਜ਼ੀ ਐਨਕਾਊਂਟਰ! ਸਜ਼ਾ ਭੁਗਤਣਗੇ 2 ਅਫ਼ਸਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8