ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਚਾਲਕ ਦੀ ਮੌਤ

Sunday, Jun 07, 2026 - 11:25 AM (IST)

ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਚਾਲਕ ਦੀ ਮੌਤ

ਤਰਨਤਾਰਨ(ਰਮਨ)- ਟਿੱਪਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਦੌਰਾਨ ਵਿਅਕਤੀ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਫ਼ਰਾਰ ਟਿੱਪਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਡੁੱਗਰੀ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੇ ਕੱਲ੍ਹ ਸਵੇਰੇ ਕਰੀਬ 11:30 ਵਜੇ ਜਦੋਂ ਉਸ ਦੇ ਪਿਤਾ ਕਾਬਲ ਸਿੰਘ ਏ.ਟੀ.ਐੱਮ. ਤੋਂ ਪੈਸੇ ਕਢਵਾਉਣ ਲਈ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਬੱਸ ਅੱਡਾ ਢੋਟੀਆਂ ਨੂੰ ਜਾ ਰਹੇ ਸਨ, ਤਾਂ ਐੱਸ.ਬੀ.ਆਈ. ਬੈਂਕ ਦੇ ਏ.ਟੀ.ਐੱਮ. ਨੇੜੇ ਜਦੋਂ ਪੁੱਜੇ ਤਾਂ ਸਾਹਮਣੇ ਵਾਲੀ ਸਾਈਡ ਤੋਂ ਇਕ ਟਿੱਪਰ ਨੇ ਲਾਪ੍ਰਵਾਹੀ ਨਾਲ ਬਿਨਾਂ ਹਾਰਨ ਵਜਾਏ ਉਨ੍ਹਾਂ ਦੇ ਪਿਤਾ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਜ਼ਮੀਨ ਉੱਪਰ ਡਿੱਗ ਪਏ ਅਤੇ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ...

ਗੁਰਜੰਟ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਹੋਰ ਸਾਥੀਆਂ ਦੀ ਮਦਦ ਨਾਲ ਜਦੋਂ ਆਪਣੇ ਪਿਤਾ ਨੂੰ ਤਰਨਤਾਰਨ ਦੇ ਇਕ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ, ਤਾਂ ਇਲਾਜ ਦੌਰਾਨ ਉਸ ਦੇ ਪਿਤਾ ਦੀ ਮੌਤ ਹੋ ਗਈ। ਗੁਰਜੰਟ ਸਿੰਘ ਨੇ ਦੱਸਿਆ ਕਿ ਟਿੱਪਰ ਚਾਲਕ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਟਿੱਪਰ ਸਣੇ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ-ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਅਧੀਨ ਆਉਂਦੀ ਪੁਲਸ ਚੌਕੀ ਨੌਸ਼ਹਿਰਾ ਪੰਨੂਆਂ ਦੇ ਇੰਚਾਰਜ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਐਕਸੀਡੈਂਟ ਦੇ ਸਬੰਧ ਵਿਚ ਗੁਰਜੰਟ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਟਿੱਪਰ ਚਾਲਕ ਦੇ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News