ਸੜਕ ਹਾਦਸਿਆਂ ਨੂੰ ਰੋਕਣ ਲਈ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਅਧਿਕਾਰੀਆਂ ਨੇ ਦਿੱਤੇ ਟਿਪਸ
Friday, Feb 02, 2024 - 12:15 PM (IST)
ਅੰਮ੍ਰਿਤਸਰ (ਜਸ਼ਨ) - ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਪੁਲਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਏ. ਸੀ. ਪੀ ਟ੍ਰੈਫਿਕ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ. ਆਈ. ਦਲਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਦੇ ਐਚ. ਸੀ. ਸਲਵੰਤ ਸਿੰਘ, ਕਾਂਸਟੇਬਲ ਲਵਪ੍ਰੀਤ ਕੌਰ ਨੇ ਰਣਜੀਤ ਐਵੇਨਿਊ ਸਥਿਤ ਨੋਵਾ ਕੈਂਪਸ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਨੋਵਾ ਕੈਂਪਸ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਹਮੇਸ਼ਾ ਖੱਬੇ ਪਾਸੇ ਚੱਲਣ ਲਈ ਸਮਝਾਇਆ ਗਿਆ ਅਤੇ ਹੈਲਮੇਟ ਅਤੇ ਸੀਟ ਬੈਲਟ ਪਾਉਣ ਲਈ ਵੀ ਕਿਹਾ ਗਿਆ।
ਇਹ ਖ਼ਬਰ ਵੀ ਪੜ੍ਹੋ : ਗਿੱਪੀ ਗਰੇਵਾਲ ਦਾ ਵੱਖਰਾ ਤੇ ਡ੍ਰੀਮ ਪ੍ਰਾਜੈਕਟ ‘ਵਾਰਨਿੰਗ 2’ ਸਾਲ ਦੀ ਪਹਿਲੀ ਐਕਸ਼ਨ ਫ਼ਿਲਮ
ਟ੍ਰੈਫਿਕ ਸਿੱਖਿਆ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸੜਕ ਹਾਦਸਿਆਂ ਬਾਰੇ ਵੀ ਜਾਗਰੂਕ ਕੀਤਾ। ਐਚ. ਸੀ. ਸਤਵੰਤ ਸਿੰਘ ਨੇ ਦੱਸਿਆ ਕਿ ਦੇਸ਼ ਵਿਚ ਹਰੇਕ ਇੱਕ ਮਿੰਟ ਵਿਚ ਡਰਾਇਵਰ ਦੀ ਅਣਗਹਿਲੀ ਕਾਰਨ ਸੜਕ ਦੁਰਘਟਨਾ ਵਾਪਰ ਰਹੀ ਹੈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਘੱਟ ਉਮਰ ਦੇ ਡਰਾਈਵਿੰਗ ਦੇ ਨੁਕਸਾਨਾਂ ਬਾਰੇ ਦੱਸਿਆ ਗਿਆ। ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਟਿੱਪਸ ਵੀ ਦਿੱਤੇ ਗਏ ਅਤੇ ਦੱਸਿਆ ਗਿਆ ਕਿ ਕੂੜਾ ਹਮੇਸ਼ਾ ਡਸਟਬਿਨ ਵਿੱਚ ਹੀ ਸੁੱਟਣਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ 'Drippy' ਰਿਲੀਜ਼
ਇਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੜਕ ਹਾਦਸਿਆਂ ਤੋਂ ਬਚਣ ਲਈ ਕਈ ਟਿੱਪਸ ਵੀ ਦੱਸੇ, ਤਾਂ ਜੋ ਸੜਕ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਇਸ ਮੌਕੇ ਨੋਵਾ ਕੈਂਪਸ ਡਾਇਰੈਕਟਰ ਮੈਡਮ ਕੁਲਜਿੰਦਰ ਕੌਰ ਅਤੇ ਸਮੁੱਚਾ ਸਟਾਫ਼ ਵੀ ਹਾਜ਼ਰ ਸੀ। ਇਸ ਤੋਂ ਇਲਾਵਾ ਰਣਜੀਤ ਐਵੀਨਿਊ ਸਥਿਤ ਇਕ ਹੋਰ ਇਮੀਗ੍ਰੇਸ਼ਨ ਸੈਂਟਰ ਵਿਖੇ ਵਿਸ਼ੇਸ਼ ਮੀਟਿੰਗ ਕਰ ਕੇ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬੀਨੂੰ ਜੈਕਬ, ਸੁਮੀਤ ਸ਼ਰਮਾ, ਮੀਨੂੰ, ਅਮਨਦੀਪ ਸੰਧੂ, ਹਰਨੀਤ ਕੌਰ, ਰੀਨਾ, ਤੁਸ਼ਾਰ, ਮਨਿੰਦਰ ਸਿੰਘ, ਅਰਸ਼ਦੀਪ ਸਿੰਘ, ਸ਼ੁਭਦੀਪ ਸਿੰਘ, ਭਵਦੀਪ ਸਿੰਘ, ਦਲਜੀਤ ਕੌਰ, ਹਨੀ ਅਤੇ ਸ਼ਿਵਾਨੀ ਅਤੇ ਹੋਰ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।