ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਵੱਧ ਚੜ੍ਹ ਕੇ ਬੂਟੇ ਲਾਉਣੇ ਚਾਹੀਦੇ ਹਨ: ਮੰਤਰੀ ਲਾਲ ਚੰਦ ਕਟਾਰੂਚੱਕ

Friday, Jul 26, 2024 - 02:52 PM (IST)

ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਵੱਧ ਚੜ੍ਹ ਕੇ ਬੂਟੇ ਲਾਉਣੇ ਚਾਹੀਦੇ ਹਨ: ਮੰਤਰੀ ਲਾਲ ਚੰਦ ਕਟਾਰੂਚੱਕ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਮਗਰਮੂਦੀਆ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰਿਆਵਲ ਨੂੰ ਮੁੱਖ ਰੱਖਦੇ ਹੋਏ ਇੱਕ ਸਮਾਗਮ ਕਰਾਇਆ ਗਿਆ। ਇਸ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਅੰਦਰ ਹਰਿਆਵਲ ਨੂੰ ਮੁੱਖ ਰੱਖਦੇ ਹੋਏ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ।

ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ

ਇਸ ਮੌਕੇ ਸੰਬੋਧਨ ਕਰਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਾਨੂੰ ਆਪਣੇ ਵਾਤਾਵਰਣ ਨੂੰ ਸ਼ੁੱਧ ਅਤੇ ਸਾਫ਼ ਸੁਥਰਾ ਬਣਾਉਣ ਲਈ ਵੱਧ ਚੜ ਕੇ ਬੂਟੇ ਲਗਾਉਣੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਹਰ ਇੱਕ ਵਿਅਕਤੀ ਨੂੰ ਘੱਟੋ-ਘੱਟ ਪੰਜ ਬੂਟੇ ਆਪਣੇ ਖੇਤਾਂ ਵਿੱਚ ਅਤੇ ਹੋਰ ਖਾਲੀ ਜਗ੍ਹਾ 'ਤੇ ਲਗਾਉਣੇ ਚਾਹੀਦੇ ਹਨ ਕਿਉਂਕਿ ਜੇਕਰ ਅਸੀਂ ਸ਼ੁੱਧ ਵਾਤਾਵਰਣ ਅਤੇ ਸਾਫ਼ ਸੁਥਰੀ ਹਵਾ ਲੈਣੀ ਚਾਹੁੰਦੇ ਹਾਂ ਤਾਂ ਬੂਟੇ ਲਗਾਉਣੇ  ਬਹੁਤ ਜ਼ਰੂਰੀ ਹਨ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਤੇ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ

 ਇਸ ਮੌਕੇ ਉਨ੍ਹਾਂ ਵੱਲੋਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਅਧੀਨ ਹਰੇਕ ਪਿੰਡ ਵਿੱਚ ਵੱਧ ਚੜ ਕੇ ਬੂਟੇ ਲਗਾਏ ਜਾਣ ਤਾਂ ਕਿ ਸਾਡਾ ਵਾਤਾਵਰਨ ਸਾਫ ਹੋ ਸਕੇ।  ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਅੰਦਰ ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਗਏ। ਇਸ ਮੌਕੇ ਹੈਲਥ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਪ ਪਾਰਟੀ ਦੇ ਆਗੂ ਅਤੇ ਸਕੂਲ ਸਟਾਫ ਮੈਂਬਰ ਹਾਜ਼ਰ ਸਨ ।

ਇਹ ਵੀ ਪੜ੍ਹੋ- ਹੁਣ ਸ਼ਰਾਬ ਪੀ ਕੇ ਤੇ ਗਲਤ ਢੰਗ ਨਾਲ ਕਾਰ ਪਾਰਕ ਕਰਨ ਵਾਲਿਆਂ ਦੀ ਖੈਰ ਨਹੀਂ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News