ਗੁਰਦਾਸਪੁਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ, ਪੁਤਲੇ ਫੂਕ ਕੀਤਾ ਰੋਸ ਪ੍ਰਦਰਸ਼ਨ

11/29/2022 5:18:02 PM

ਗੁਰਦਾਸਪੁਰ (ਵਿਨੋਦ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਡੀ.ਸੀ ਦਫ਼ਤਰ ਅੱਗੇ ਲੱਗੇ ਮੋਰਚੇ ’ਚ ਭਾਜਪਾ ਅਤੇ ਆਪ ਸਰਕਾਰ ਦੇ ਹੱਕੀ ਮੰਗਾਂ ਨੂੰ ਲੈ ਕੇ ਪੁਤਲੇ ਫੂਕੇ ਗਏ। ਦਿਨ-ਰਾਤ ਦੇ ਲੱਗੇ ਪੱਕੇ ਮੋਰਚੇ ’ਚ ਰਾਤ ਦੀ ਪੈ ਰਹੀ ਅੱਤ ਦੀ ਠੰਡ ’ਚ ਵੀ ਕਿਸਾਨਾਂ ਦੇ ਇਰਾਦੇ ਦ੍ਰਿੜ ਦਿਖਾਈ ਦਿੱਤੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਅਤੇ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਵਿਸ਼ੇਸ਼ ਤੌਰ ਤੇ ਪਹੁੰਚੇ । ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ, ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ, ਜ਼ਿਲ੍ਹਾ ਸਕੱਤਰ ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ ਅੱਲੜ ਪਿੰਡੀ, ਸਤਨਾਮ ਸਿੰਘ ਖ਼ਜਾਨਚੀ, ਜਤਿੰਦਰ ਸਿੰਘ ਵਰਿਆ, ਕੁਲਜੀਤ ਸਿੰਘ ਹਯਾਤ ਨਗਰ, ਬੀਬੀ ਮਨਜਿੰਦਰ ਕੌਰ ਨੇ ਮੋਰਚੇ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਹ ਮੋਰਚਾ ਕੇਵਲ ਕਿਸਾਨਾਂ ਦਾ ਨਹੀਂ ਹੈ ਸਗੋਂ ਹਰ ਉਸ ਵਰਗ ਦਾ ਹੈ ਜਿਹੜਾ ਭ੍ਰਿਸ਼ਟਾਚਾਰ, ਬੇਰੋਜ਼ਗਾਰੀ, ਜ਼ੁਲਮ, ਮਹਿੰਗਾਈ, ਦੀ ਮਾਰ ਹੇਠ ਦੱਬਿਆਂ ਹੋਇਆ ਹੈ ਅਤੇ ਦੋ ਵਖ਼ਤ ਦੀ ਰੋਟੀ ਲਈ ਸੰਘਰਸ਼ ਕਰ ਰਿਹਾ ਹੈ। 

ਇਹ ਵੀ ਪੜ੍ਹੋ- ਹਰੀਕੇ ਝੀਲ 'ਤੇ ਪ੍ਰਵਾਸੀ ਪੰਛੀਆਂ ਦੀਆਂ ਲੱਗੀਆਂ ਰੌਣਕਾਂ, ਗਿਣਤੀ ’ਚ ਹੋ ਰਿਹੈ ਲਗਾਤਾਰ ਵਾਧਾ

ਉਨ੍ਹਾਂ ਕਿਹਾ ਕਿ ਹਰ ਵਰਗ ਨੂੰ ਮੋਰਚੇ ’ਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਆਉਣ ਵਾਲੇ ਭਵਿੱਖ ਨੂੰ ਬਚਾਉਣ ਲਈ ਸੰਘਰਸ਼ ਦੇ ਰਾਹ ਪੈਂਣਾ ਚਾਹੀਦਾ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾ ਦੀਆਂ ਮਾੜੀਆਂ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਰਕੇ ਅਮੀਰ ਹੋਰ ਅਮੀਰ ਤੇ ਗਰੀਬ ਹੋਰ ਗਰੀਬ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਸਰਕਾਰਾ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਦੀਆਂ ਹਨ ਉਹ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ’ਚ ਆ ਜਾਂਦੀਆਂ ਹਨ ਅਤੇ ਸੱਤਾ ’ਚ ਆ ਕੇ ਸਾਰੇ ਵਾਅਦੇ ਭੁੱਲ ਜਾਂਦੀਆਂ ਹਨ। ਇਸੇ ਤਰਜ਼ ’ਤੇ ਆਪ ਸਰਕਾਰ ਵੀ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ।

ਇਹ ਵੀ ਪੜ੍ਹੋ- NRI ਪਰਿਵਾਰ ਵਲੋਂ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਭੁੱਖ ਹੜਤਾਲ ’ਤੇ ਬੈਠਣ ਦਾ ਐਲਾਨ, ਜਾਣੋ ਕੀ ਹੈ ਮਾਮਲਾ

ਕਿਸਾਨ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਸਰਕਾਰ ਬੀਬੀਆਂ ਨੂੰ 1000 ਰੁਪਏ ਪੈਨਸ਼ਨ, 2500 ਬੁਢਾਪਾ ਪੈਨਸ਼ਨ, ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦਿੱਤਾ ਜਾਵੇ, ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾਵੇ, ਪ੍ਰਾਈਵੇਟ ਸਕੂਲਾਂ ’ਤੇ ਨੱਥ ਪਾਈ ਜਾਵੇ, ਸਰਕਾਰੀ ਸਕੂਲਾਂ ਦਾ ਪ੍ਰਬੰਧ ਠੀਕ ਕੀਤਾ ਜਾਵੇ, ਦੁੱਧ ਉਤਪਾਦਕਾਂ ਨੂੰ ਦੁੱਧ ਦਾ ਰੇਟ ਦਸ ਰੁਪਏ ਪ੍ਰਤੀ ਫੈਂਟ ਦਿੱਤਾ ਜਾਵੇ, ਨਕਲੀ ਦੁੱਧ ਅਤੇ ਦੁੱਧ ਤੋਂ ਪਦਾਰਥ ਬਣਾਉਣ ਵਾਲੇ ਮਾਫ਼ੀਆ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, 2022 ਬਿਜਲੀ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਲਖੀਮਪੁਰ ਕਾਂਡ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।


Shivani Bassan

Content Editor

Related News