ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਮੁਕੰਮਲ, ਅੱਜ ਤੋਂ ਸ੍ਰੀ ਅਖੰਡ ਪਾਠ ਹੋਏ ਅਰੰਭ
Saturday, Mar 11, 2023 - 11:45 AM (IST)
ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹੀਦੀ ਸ਼ਤਾਬਦੀ 11 ਮਾਰਚ ਤੋਂ 14 ਮਾਰਚ ਤੱਕ ਮਨਾਈ ਜਾਵੇਗੀ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਦੁਆਰਾ ਸ਼ਹੀਦ ਨਿਹੰਗ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ 12 ਮਾਰਚ ਨੂੰ ਸਵੇਰੇ 9 ਵਜੇ ਪੈਣਗੇ। ਇਸੇ ਤਰ੍ਹਾਂ ਮੁਖ ਸਮਾਗਮ ਲਈ 12 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਅਰੰਭ ਹੋ ਕੇ 14 ਮਾਰਚ ਨੂੰ ਭੋਗ ਪੈਣਗੇ।
ਇਹ ਵੀ ਪੜ੍ਹੋ- ਪਾਕਿ ਦੀ ਵੱਡੀ ਸਾਜ਼ਿਸ਼ ਨਾਕਾਮ, ਡਰੋਨ ਰਾਹੀਂ ਭੇਜੀ AK 47 ਰਾਈਫਲ, ਮੈਗਜ਼ੀਨ ਸਣੇ ਗੋਲੀ-ਸਿੱਕਾ ਬਰਾਮਦ
ਬੁੱਢਾ ਦਲ ਦੀ ਛਾਉਣੀ ਤੋਂ ਜਾਰੀ ਪ੍ਰੈਸ ਨੋਟ ਵਿਚ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸੰਪਰਦਾਵਾਂ, ਸਿੱਖ ਸੰਸਥਾਵਾਂ, ਸਭਾ ਸੋਸਾਇਟੀਆਂ ਦੇ ਸਹਿਯੋਗ ਨਾਲ ਸ਼ਤਾਬਦੀ ਸਮਾਗਮ ਨੂੰ ਸਫ਼ਲ ਬਨਾਉਣ ਲਈ ਤਾਲਮੇਲ ਰੱਖ ਰਹੇ ਹਨ। ਉਨ੍ਹਾਂ ਦੱਸਿਆ 11 ਮਾਰਚ ਨੂੰ ਛਾਉਣੀ ਬੁੱਢਾ ਦਲ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਾਰਾ ਦਿਨ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ ਹੋਵੇਗਾ ਅਤੇ ਸ਼ਾਮ 7:30 ਤੋਂ 9 ਵਜੇ ਤੱਕ ਰੈਣ ਸਬਾਈ ਕੀਰਤਨ ਹੋਵੇਗਾ ਜਿਸ ਵਿਚ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਭਾਈ ਮਨਜੀਤ ਸਿੰਘ ਪਠਾਨਕੋਟ, ਭਾਈ ਦੇਵਿੰਦਰ ਸਿੰਘ, ਭਾਈ ਗੁਰਚਰਨ ਸਿੰਘ ਰਸੀਆ, ਭਾਈ ਗੁਰਦੇਵ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਹਾਜ਼ਰੀ ਭਰਨਗੇ।
ਇਹ ਵੀ ਪੜ੍ਹੋ- ਪੰਜਾਬ ਬਜਟ 2023: ਸੂਬੇ 'ਚ ਨਿਵੇਸ਼ ਲਈ ਜਾਣੋ ਕੀ ਹੈ ਸਰਕਾਰ ਦੀ ਯੋਜਨਾ
ਇਸ ਦੇ ਨਾਲ ਉਨ੍ਹਾਂ ਕਿਹਾ ਕਿ ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਵੇਗਾ ਜਿਨ੍ਹਾਂ ਦੇ ਭੋਗ 13 ਮਾਰਚ ਨੂੰ ਸਵੇਰੇ 9 ਵਜੇ ਪੈਣਗੇ। 12 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਹੀਦ ਨਿਹੰਗ ਸਿੰਘ ਬਾਬਾ ਗੁਰਬਖਸ਼ ਸਿੰਘ ਜੀ ਤੋਂ ਸ਼ਹੀਦੀ ਫਤਿਹ ਮਾਰਚ ਦੀ ਅਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪਾਸ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਨਿਸ਼ਾਨ ਨਗਾਰਿਆਂ ਦੀ ਤਾਬਿਆ ਵਿਚ ਹੋਵੇਗੀ। ਸੰਗਤਾਂ ਨੂੰ ਥਾਂ ਪੁਰ ਥਾਂ ਪੁਰਾਤਨ ਇਤਿਹਾਸਕ ਨਿਸ਼ਾਨ ਨਗਾਰਿਆਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਵੇਗਾ। ਸ਼ਹੀਦੀ ਫਤਿਹ ਮਾਰਚ ਵਿਚ ਨਿਹੰਗ ਸਿੰਘ ਫੌਜਾਂ ਅਤੇ ਮੁਖੀ ਸਾਹਿਬਾਨ ਘੋੜਿਆ, ਊਠਾਂ, ਹਾਥੀਆਂ, ਬੱਘੀਆਂ ਤੇ ਸਵਾਰ ਹੋਣਗੇ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।