ਮਿਆਦੀਆਂ ਕਲਾਂ 'ਚ ਗੁਰਜੀਤ ਕੌਰ ਦੇ ਨਾਂ 'ਤੇ ਬਣਨ ਵਾਲੇ ਖੇਡ ਸਟੇਡੀਅਮ ਦਾ ਰੱਖਿਆ ਗਿਆ ਨੀਂਹ ਪੱਥਰ

08/06/2021 4:51:34 PM

ਅਜਨਾਲਾ (ਗੁਰਜੰਟ)- ਟੋਕੀਓ ਓਲੰਪਿਕ ਖੇਡਾਂ ਦੌਰਾਨ ਭਾਰਤੀ ਮਹਿਲਾ ਹਾਕੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਹਾਕੀ ਖਿਡਾਰਣ ਗੁਰਜੀਤ ਕੌਰ ਦੇ ਜੱਦੀ ਪਿੰਡ ਮਿਆਦੀਆਂ ਕਲਾਂ ਵਿਖੇ ਅੱਜ ਉਨ੍ਹਾਂ ਦੇ ਘਰ ਵਿਆਹ ਵਰਗਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਭਾਵੇਂ ਕਿ ਭਾਰਤੀ ਮਹਿਲਾ ਹਾਕੀ ਟੀਮ ਇਹ ਮੈਚ ਹਾਰ ਚੁੱਕੀ ਹੈ ਪਰ ਗੁਰਜੀਤ ਕੌਰ ਵੱਲੋਂ ਸਾਰੇ ਮੈਚਾਂ ਦੌਰਾਨ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ਅਤੇ ਵੱਖ-ਵੱਖ ਧਾਰਮਿਕ ਰਾਜਸੀ ਅਤੇ ਰਾਜਨੀਤਕ ਪਾਰਟੀਆਂ ਦੇ ਵੱਖ-ਵੱਖ ਲੀਡਰਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਕੇ ਮੂੰਹ ਮਿੱਠਾ ਕਰਵਾਇਆ ਜਾ ਰਿਹਾ ਹੈ ਅਤੇ ਵਧਾਈ ਦਿੱਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਜਲੰਧਰ: ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਨਵਜੋਤ ਸਿੰਘ ਸਿੱਧੂ

ਇਸ ਮੌਕੇ ਗੁਰਜੀਤ ਕੌਰ ਦੇ ਘਰ ਪਿੰਡ ਮਿਆਦੀਆਂ ਕਲਾਂ ਵਿਖੇ ਪਹੁੰਚੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਵੱਲੋਂ ਗੁਰਜੀਤ ਕੌਰ ਦੇ ਮਾਤਾ-ਪਿਤਾ ਅਤੇ ਸਮੂਹ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ। ਉਪਰੰਤ ਉਨ੍ਹਾਂ ਨੇ ਪਿੰਡ ਮਿਆਦੀਆਂ ਕਲਾਂ ਵਿਖੇ ਗੁਰਜੀਤ ਕੌਰ ਦੇ ਨਾਮ 'ਤੇ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। 
ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਨੇ ਕਿਹਾ ਕਿ ਟੋਕੀਓ ਓਲੰਪਿਕ ਖੇਡਾਂ ਦੌਰਾਨ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਵੱਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਨੇ ਪੰਜਾਬ ਅਤੇ ਪੰਜਾਬੀਅਤ ਦਾ ਸਿਰ ਫਖ਼ਰ ਨਾਲ ਹੋਰ ਉੱਚਾ ਕਰ ਦਿੱਤਾ ਹੈ, ਜਿਸ ਤੋਂ ਬਾਅਦ ਗੁਰਜੀਤ ਕੌਰ ਦਾ ਅੰਮ੍ਰਿਤਸਰ ਪਹੁੰਚਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। 

ਇਸ ਮੌਕੇ ਗੁਰਜੀਤ ਕੌਰ ਦੇ ਮਾਤਾ ਹਰਜਿੰਦਰ ਕੌਰ, ਪਿਤਾ ਸਤਨਾਮ ਸਿੰਘ, ਸਰਪੰਚ ਦਿਲਬਾਗ ਸਿੰਘ ਬਿੱਟੂ, ਸਰਪੰਚ ਨਿਰਵੈਲ ਸਿੰਘ ਚੁਗਾਵਾਂ ਸਰਪੰਚ ਜੈਮਲ ਸਿੰਘ ਭਿੰਡੀ ਔਲਖ, ਸਰਪੰਚ ਬਲਬੀਰ ਸਿੰਘ ਜਸਰਾਊਰ, ਸਰਪੰਚ ਜਸਵੰਤ ਸਿੰਘ ਭਲੋਟ, ਨੰਬਰਦਾਰ ਅਮਰਜੀਤ ਸਿੰਘ ਨੇਪਾਲ, ਨੰਬਰਦਾਰ ਬੂਟਾ ਸਿੰਘ, ਬਗੀਚਾ ਸਿੰਘ, ਡੀਐਸਪੀ ਗੁਰਪ੍ਰਤਾਪ ਸਿੰਘ ਸਹੋਤਾ ਐੱਸ. ਐੱਚ. ਓ. ਹਰਪਾਲ ਸਿੰਘ ਸੋਹੀ ਅਤੇ ਯੂਥ ਆਗੂ ਰਿੰਕੂ ਚੁਗਾਵਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਇਹ ਵੀ ਪੜ੍ਹੋ: ਤਰਨਤਾਰਨ: ਪੰਜਾਬ ਪੁਲਸ ਦੀ ਆੜ 'ਚ ਨਸ਼ੇ ਦਾ ਕਾਰੋਬਾਰ ਕਰਦਾ ਰਿਹਾ ਫ਼ੌਜੀ, ਇੰਝ ਖੁੱਲ੍ਹਿਆ ਭੇਤ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News