ਭਲਕੇ ਤੋਂ ਸ਼ੁਰੂ ਹੋ ਜਾਣਗੀਆਂ ਪਠਾਨਕੋਟ ਤੋਂ ਜਲੰਧਰ-ਅੰਮ੍ਰਿਤਸਰ ਰੂਟ ਦੀਆਂ ਬੰਦ ਟ੍ਰੇਨਾਂ

06/30/2022 7:35:59 PM

ਪਠਾਨਕੋਟ - ਕੋਰੋਨਾ ਵਾਇਰਸ ਦੇ ਕਾਰਨ ਬਹੁਤ ਸਾਰੀਆਂ ਰੇਲ ਗੱਡੀਆਂ ਬੰਦ ਕੀਤੀਆਂ ਹੋਈਆਂ ਸਨ, ਜਿਨ੍ਹਾਂ ਨੂੰ ਹੁਣ ਬਹੁਤ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਪਿਛਲੇ ਕਰੀਬ 2 ਸਾਲਾਂ ਤੋਂ ਪਠਾਨਕੋਟ ਤੋਂ ਜਲੰਧਰ ਅਤੇ ਅੰਮ੍ਰਿਤਸਰ ਰੂਟ ਦੀਆਂ ਬੰਦ ਪਈਆਂ ਰੇਲ ਗੱਡੀਆਂ ਹੁਣ ਮੁੜ ਤੋਂ ਪਟੜੀ ’ਤੇ ਚੱਲਦੀਆਂ ਹੋਈਆਂ ਵਿਖਾਈ ਦੇਣਗੀਆਂ। ਇਨ੍ਹਾਂ ਰੇਲ ਗੱਡੀਆਂ ਨੂੰ ਸ਼ੁੱਕਰਵਾਰ ਯਾਨੀ ਭਲਕੇ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਸਬੰਧ ’ਚ ਬੁੱਧਵਾਰ ਨੂੰ ਫਿਰੋਜ਼ਪੁਰ ਰੇਲ ਮੰਡਲ ਨੇ ਲਿਖਤੀ ਸੰਦੇਸ਼ ਜਾਰੀ ਕਰ ਦਿੱਤਾ ਹੈ। 

ਦੱਸ ਦੇਈਏ ਕਿ ਉਕਤ ਰੇਲ ਗੱਡੀਆਂ ਦੇ ਚੱਲਣ ਨਾਲ ਬਹੁਤ ਸਾਰੇ ਯਾਤਰੀਆਂ ਨੂੰ ਰਾਹਤ ਮਿਲੇਗੀ। ਸੂਤਰਾਂ ਅਨੁਸਾਰ ਮਿਲੀ ਜਾਣਕਾਰੀ ਅਨੁਸਾਰ ਉਕਤ ਰੇਲ ਗੱਡੀਆਂ ਦਾ ਕਿਰਾਇਆ ਹੁਣ ਪਹਿਲਾਂ ਵਾਲਾ ਨਹੀਂ ਸਗੋਂ ਦੁੱਗਣਾ ਹੋਵੇਗਾ। ਪਠਾਨਕੋਟ ਰੇਲਵੇ ਨੂੰ ਆਦੇਸ਼ ਜਾਰੀ ਹੋਣ ਤੋਂ ਬਾਅਦ ਸਥਾਨਕ ਅਧਿਕਾਰੀਆਂ ਨੇ ਰੇਲ ਗੱਡੀਆਂ ਨੂੰ ਚਲਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਪਠਾਨਕੋਟ ਤੋਂ ਅੰਮ੍ਰਿਤਸਰ- ਜਲੰਧਰ ਜਾਣ ਵਾਲੇ ਯਾਤਰੀ ਇਨ੍ਹਾਂ ਰੇਲ ਗੱਡੀਆਂ ਦੇ ਚੱਲਣ ਦਾ ਬੜੀ ਬੇ-ਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। 


rajwinder kaur

Content Editor

Related News