ਭੂਗੋਲ ਲੈਕਚਰਾਰਾਂ ਦੀਆਂ ਕੁੱਲ ਮਨਜ਼ੂਰ ਆਸਾਮੀਆਂ ਹੋਣਗੀਆਂ ਬਹਾਲ

Tuesday, Jun 03, 2025 - 10:56 AM (IST)

ਭੂਗੋਲ ਲੈਕਚਰਾਰਾਂ ਦੀਆਂ ਕੁੱਲ ਮਨਜ਼ੂਰ ਆਸਾਮੀਆਂ ਹੋਣਗੀਆਂ ਬਹਾਲ

ਰਈਆ (ਹਰਜੀਪ੍ਰੀਤ)-ਪੰਜਾਬ ਸਰਕਾਰ ਵੱਲੋਂ ਅਗਸਤ 2018 ਦੇ ਗਜ਼ਟ ਨੋਟੀਫਿਕੇਸ਼ਨ ਅਨੁਸਾਰ ਸਕੂਲ ਲੈਕਚਰਾਰਾਂ ਦੀਆਂ ਕੁੱਲ ਮਨਜ਼ੂਰਸ਼ੁਦਾ 13252 ਆਸਾਮੀਆਂ ਵਿਚ ਭੂਗੋਲ ਲੈਕਚਰਾਰਾਂ ਦੀਆਂ ਕੇਵਲ 357 ਆਸਾਮੀਆਂ ਹੋਣ ਕਰ ਕੇ, ਉਸ ਵਿੱਚੋਂ ਵੀ ਖਾਲੀ 128 ਆਸਾਮੀਆਂ ਨੂੰ ਸਕੂਲ ਸਿੱਖਿਆ ਵਿਭਾਗ (ਸੈਕੰਡਰੀ) ਪੰਜਾਬ ਵੱਲੋਂ ਈ-ਪੰਜਾਬ ਪੋਰਟਲ ’ਤੇ ਨਾ ਦਰਸਾਉਣ ਕਰ ਕੇ ਇਸ ਵਿਸ਼ੇ ਦੇ ਅਧਿਆਪਕਾਂ ਦੀਆਂ ਤਰੱਕੀਆਂ ਵਿਚ ਰੁਕਾਵਟ ਆਉਣ, ਸਿੱਧੀ ਭਰਤੀ ਤੇ ਬਦਲੀਆਂ ਸਮੇਂ ਸਟੇਸ਼ਨ ਸ਼ੋਅ ਨਾ ਹੋਣ ਕਾਰਨ ਆ ਰਹੀਆਂ ਸਮੱਸਿਆਵਾਂ, ਪੰਜਾਬ ਦੇ 2000 ਸੈਕੰਡਰੀ ਸਕੂਲਾਂ ਵਿੱਚੋਂ 1771 ਸਕੂਲਾਂ ਦੇ ਵਿਦਿਆਰਥੀਆਂ ਦਾ ਭੂਗੋਲ ਵਿਸ਼ੇ ਦੇ ਗਿਆਨ ਤੋਂ ਵਾਂਝੇ ਹੋਣਾ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਭੂਗੋਲ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਅਤੇ ਜਨਰਲ ਸਕੱਤਰ ਦਿਲਬਾਗ ਸਿੰਘ ਲਾਪਰਾਂ ਦੀ ਅਗਵਾਈ ਵਿੱਚ ਵਫ਼ਦ ਨੇ ਗੁਰਿੰਦਰ ਸਿੰਘ ਸੋਢੀ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰ.) ਪੰਜਾਬ ਅਤੇ ਸਹਾਇਕ ਡਾਇਰੈਕਟਰ ਪਰਮਿੰਦਰ ਕੌਰ ਚਾਹਲ ਅਤੇ ਪੀ. ਏ. ਭਾਰਤ ਭੂਸ਼ਨ ਨਾਲ ਦਿੱਤੇ ਹੋਏ ਸਮੇਂ ਅਨੁਸਾਰ ਮੀਟਿੰਗ ਕੀਤੀ।

ਇਹ ਵੀ ਪੜ੍ਹੋ- ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

ਮੀਟਿੰਗ ਦੌਰਾਨ ਜਥੇਬੰਦੀ ਨੇ ਧਿਆਨ ਵਿੱਚ ਲਿਆਂਦਾ ਕਿ ਲੈਕਚਰਾਰਾਂ ਦੀਆਂ ਆਸਾਮੀਆਂ ਦੀ ਰਚਨਾ ਸਮੇਂ ਸਿੱਖਿਆ ਵਿਭਾਗ ਵੱਲੋਂ ਯੋਗ ਅਤੇ ਸਹੀ ਮਾਪਦੰਡ ਨਾ ਅਪਣਾਉਣ ਕਰਕੇ ਲੈਕਚਰਾਰਾਂ ਦੀਆਂ ਆਸਾਮੀਆਂ ਦੀ ਵਿਸਥਾਰ ਵੰਡ ਵਿੱਚ ਅਸੰਤੁਲਨ ਪੈਦਾ ਹੋਇਆ ਹੈ। ਵਫ਼ਦ ਵਿਚ ਹਰਜੋਤ ਸਿੰਘ ਬਰਾੜ ਫਰੀਦਕੋਟ, ਮਨਦੀਪ ਸਿੰਘ ਸ਼੍ਰੀ ਮੁਕਤਸਰ ਸਾਹਿਬ, ਗਗਨਦੀਪ ਸਿੰਘ ਸੰਧੂ, ਗੁਰਸੇਵਕ ਸਿੰਘ ਅਨੰਦਪੁਰ ਸਾਹਿਬ, ਤੇਜਵਿੰਦਰ ਸਿੰਘ ਅੰਮ੍ਰਿਤਸਰ, ਜਸਮੇਲ ਸਿੰਘ ਜਲੰਧਰ, ਸਰਬਜੀਤ ਸਿੰਘ ਸੰਗਰੂਰ, ਤਰਵਿੰਦਰ ਸਿੰਘ ਪਟਿਆਲਾ ਅਤੇ ਪਰਮਜੀਤ ਸਿੰਘ ਮੁਹਾਲੀ ਨੇ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News