ਜ਼ਹਿਰੀਲੀ ਸ਼ਰਾਬ ਮਾਮਲੇ ''ਚ ਵਿਧਾਇਕ ਅਗਨੀਹੋਤਰੀ ਨੇ ਪੀੜਤ ਪਰਿਵਾਰਾਂ ਨੂੰ ਵੰਡੇ 55 ਲੱਖ ਦੇ ਚੈੱਕ

10/24/2020 2:21:33 AM

ਤਰਨਤਾਰਨ,(ਰਮਨ)-ਬੀਤੇ ਕੁੱਝ ਮਹੀਨੇ ਪਹਿਲਾਂ ਜ਼ਿਲ੍ਹੇ ਅੰਦਰ ਜ਼ਹਿਰੀਲੀ ਸ਼ਰਾਬ ਦੀ ਵਰਤੋਂ ਕਰਨ ਨਾਲ 104 ਵਿਅਕਤੀਆਂ ਦੀ ਜਿੱਥੇ ਮੌਤ ਹੋ ਗਈ ਸੀ, ਉੱਥੇ 8 ਨੇ ਆਪਣੀਆਂ ਅੱਖਾਂ ਦੀ ਸਦਾ ਲਈ ਰੋਸ਼ਨੀ ਖੋਹ ਲਈ ਸੀ। ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇ ਗਏ ਸਨ। ਸ਼ੁੱਕਰਵਾਰ ਨੂੰ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ 11 ਰਹਿੰਦੇ ਪੀੜਤ ਪਰਿਵਾਰਾਂ ਨੂੰ ਕੁੱਲ 55 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡਦੇ ਹੋਏ ਮਦਦ ਕੀਤੀ, ਜਿੰਨ੍ਹਾਂ 'ਚ 5 ਅੱਖਾਂ ਦੀ ਰੋਸ਼ਨੀ ਖੋਹ ਚੁੱਕੇ ਵਿਅਕਤੀ ਵੀ ਸ਼ਾਮਲ ਸਨ।      
ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿਅਕਤੀਆਂ ਵਲੋਂ ਅਲਕੋਹਲ ਨਾਲ ਤਿਆਰ ਕੀਤੀ ਗਈ ਜ਼ਹਿਰੀਲੀ ਸ਼ਰਾਬ ਦੀ ਵਰਤੋਂ ਕਰਨ ਨਾਲ 104 ਵਿਅਕਤੀਆਂ ਦੀ ਜਾਨ ਚਲੀ ਗਈ ਸੀ ਜਦਕਿ 5 ਨੇ ਆਪਣੀਆਂ ਅੱਖਾਂ ਦੀ ਰੋਸ਼ਨੀ ਸਦਾ ਲਈ ਖੋਹ ਲਈ ਸੀ। ਇਸ ਵਾਪਰੇ ਹਾਦਸੇ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਸੀ। ਜਿਸ ਤੋਂ ਬਾਅਦ ਮੁਖ ਮੰਤਰੀ ਵਲੋਂ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈੱਕ ਵੰਡੇ ਗਏ ਸਨ ਅਤੇ ਕੁਝ ਪਰਿਵਾਰਾਂ ਨੂੰ ਰਾਸ਼ੀ ਦੇਣੀ ਬਾਕੀ ਰਹਿ ਗਈ ਸੀ। ਪੁਲਸ ਨੇ ਇਸ ਸਬੰਧੀ ਵੱਡੀ ਗਿਣਤੀ 'ਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਦੇ ਹੋਏ ਇਰਾਦਾ ਕਤਲ ਤਹਿਤ ਦੋਸ਼ੀਆਂ ਖਿਲਾਫ ਮਾਮਲੇ ਦਰਜ ਕਰ ਲਏ ਸਨ।

ਹਲਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਨੇ ਅੱਜ 11 ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈੱਕ ਵੰਡੇ ਗਏ। ਇਸ ਮੌਕੇ ਵਿਧਾਇਕ ਅਗਨੀਹੋਤਰੀ ਨੇ ਸਮੂਹ ਪੀੜਤ ਪਰਿਵਾਰਾਂ ਨੂੰ ਇਨ੍ਹਾਂ ਮਦਦ ਲਈ ਜਾਰੀ ਕੀਤੀ ਗਈ ਰਾਸ਼ੀ ਦਾ ਸਹੀ ਜਗਾ ਇਸਤੇਮਾਲ ਕਰਨ ਅਤੇ ਨਸ਼ੇ ਤੋਂ ਕੋਸਾਂ ਦੂਰ ਰਹਿਣ ਦਾ ਪਾਠ ਪੜ੍ਹਾਇਆ। ਉਨ੍ਹਾਂ ਇਸ ਮੌਕੇ ਕੁਝ ਰਹਿੰਦੇ ਕੇਸਾਂ ਨੂੰ ਜਲਦ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਪੀੜਤ ਪਰਿਵਾਰਾਂ ਨੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਜ਼ਿਲਾ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਇਸ ਮੌਕੇ ਡਾ. ਸੰਦੀਪ ਅਗਨੀਹੋਤਰੀ, ਐੱਸ.ਡੀ.ਐੱਮ ਰਜਨੀਸ਼ ਅਰੋੜਾ, ਕਸ਼ਮੀਰ ਸਿੰਘ ਭੋਲਾ, ਸੰਦੀਪ ਕੁਮਾਰ ਸੋਨੂੰ ਦੋਦੇ, ਮਨੋਜ ਅਗਨੀਹੋਤਰੀ, ਅਵਤਾਰ ਸਿੰਘ ਤਨੇਜਾ, ਰਿਤਿਕ ਅਰੋੜਾ, ਸੁਸ਼ਾਂਤ ਅਗਨੀਹੋਤਰੀ, ਸੰਨੀ ਸ਼ੇਰੋਂ ਆਦਿ ਹਾਜ਼ਰ ਸਨ।


Deepak Kumar

Content Editor

Related News