ਰੇਤ ਨਾਲ ਲੱਦੀਆਂ 2 ਟਰੈਕਟਰ-ਟਰਾਲੀਆਂ ਜ਼ਬਤ, ਦੋਵੇਂ ਡਰਾਈਵਰ ਗ੍ਰਿਫ਼ਤਾਰ
Thursday, Nov 24, 2022 - 10:57 AM (IST)

ਰਮਦਾਸ (ਸਾਰੰਗਲ)- ਥਾਣਾ ਰਮਦਾਸ ਦੀ ਪੁਲਸ ਵਲੋਂ ਰੇਤ ਨਾਲ ਲੱਦੀਆਂ ਟਰੈਕਟਰ-ਟਰਾਲੀਆਂ ਨੂੰ ਜ਼ਬਤ ਕਰ ਕੇ ਦੋਵਾਂ ਡਰਾਈਵਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ। ਥਾਣਾ ਰਮਦਾਸ ਦੇ ਐੱਸ. ਐੱਚ. ਓ. ਅਜੈਪਾਲ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਦੀਆਂ ਸਖ਼ਤ ਹਦਾਇਤਾਂ ’ਤੇ ਚਲਦਿਆਂ ਡੀ. ਐੱਸ. ਪੀ. ਮਨਮੋਹਨ ਸਿੰਘ ਦੇ ਹੁਕਮਾਂ ’ਤੇ ਉਨ੍ਹਾਂ ਦੀ ਅਗਵਾਈ ਹੇਠ ਤਫ਼ਤੀਸ਼ੀ ਅਫ਼ਸਰ ਐੱਸ. ਆਈ. ਗੁਰਪ੍ਰੀਤ ਸਿੰਘ ਸਮੇਤ ਪੁਲਸ ਪਾਰਟੀ ਏ. ਐੱਸ. ਆਈ. ਅਵਤਾਰ ਸਿੰਘ, ਏ. ਐੱਸ. ਆਈ. ਸੁਰਜੀਤ ਸਿੰਘ ਤੇ ਕਾਂਸਟੇਬਲ ਜਤਿੰਦਰ ਸਿੰਘ ਨਾਲ ਪਿੰਡ ਅਵਾਣ ਤੋਂ ਥੋਬਾ ਅਤੇ ਥੋਬਾ ਤੋਂ ਮਲਕਪੁਰ ਨੂੰ ਗਸ਼ਤ ਕਰਦੇ ਆ ਰਹੇ ਸਨ। ਇਸ ਦੌਰਾਨ ਪੁਲ ਨਹਿਰ ਪਿੰਡ ਥੋਬਾ ਨੇੜੇ ਇਕ ਰੇਤ ਨਾਲ ਲੱਦੀ ਟਰੈਕਟਰ ਟਰਾਲੀ ਜੋ ਕਿ ਮਲਕਪੁਰ ਸਾਈਡ ਵਲੋਂ ਆ ਰਹੀ ਸੀ, ਨੂੰ ਚੈਕਿੰਗ ਲਈ ਰੋਕਿਆ ਅਤੇ ਮੁੱਢਲੀ ਪੁੱਛਗਿਛ ਦੌਰਾਨ ਟਰੈਕਟਰ ਟਰਾਲੀ ਚਾਲਕ ਨੇ ਆਪਣਾ ਨਾਮ ਪਲਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਚਾਹੜਪੁਰ ਦੱਸਿਆ। ਜਿਸ ਤੋਂ ਬਾਅਦ ਪੁਲਸ ਮਲਾਜ਼ਮਾਂ ਨੇ ਉਕਤ ਡਰਾਈਵਰ ਕੋਲੋਂ ਰੇਤ ਸਬੰਧੀ ਪੁੱਛਗਿਛ ਕੀਤੀ ਤਾਂ ਡਰਾਈਵਰ ਕੋਈ ਤਸੱਲੀਬਖਸ਼ ਜੁਆਬ ਨਹੀਂ ਦੇ ਸਕਿਆ।
ਇਹ ਵੀ ਪੜ੍ਹੋ- ਦਾਜ 'ਚ ਨਹੀਂ ਲਿਆਂਦੀ ਕਾਰ, ਲਾਲਚੀ ਸਹੁਰਾ ਪਰਿਵਾਰ ਨੇ ਜ਼ਬਰਦਸਤੀ ਨੂੰਹ ਨੂੰ ਪਿਆਈ ਜ਼ਹਿਰੀਲੀ ਦਵਾਈ
ਐੱਸ. ਐੱਚ. ਓ. ਅਜੈਪਾਲ ਨੇ ਅੱਗੇ ਦੱਸਿਆ ਕਿ ਤਫ਼ਤੀਸ਼ੀ ਅਫ਼ਸਰ ਐੱਸ. ਆਈ. ਗੁਰਪ੍ਰੀਤ ਸਿੰਘ ਵਲੋਂ ਇਸ ਤੋਂ ਬਾਅਦ ਮਾਈਨਿੰਗ ਵਿਭਾਗ ਦੇ ਜੇ. ਈ. ਹਰਦੀਪ ਸਿੰਘ ਇੰਸਪੈਕਟਰ ਨੂੰ ਮੌਕੇ ’ਤੇ ਬੁਲਾਇਆ ਗਿਆ, ਜਿਨ੍ਹਾਂ ਨੇ ਪੁਲਸ ਨੂੰ ਲਿਖਤੀ ਰੂਪ ਵਿਚ ਸ਼ਿਕਾਇਤ ਦੇਣ ਤੋਂ ਬਾਅਦ ਡਰਾਈਵਰ ਪਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਇਸ ਵਿਰੁੱਧ ਮਾਈਨਿੰਗ ਐਂਡ ਮਿਨਰਲ ਐਕਟ ਤਹਿਤ ਥਾਣਾ ਰਮਦਾਸ ਵਿਖੇ ਮੁਕੱਦਮਾ ਨੰ.121 ਦਰਜ ਕਰ ਦਿੱਤਾ ਗਿਆ ਹੈ। ਇਸ ਦੇ ਨਾਲ 3 ਸੈਂਕੜੇ ਰੇਤ ਨਾਲ ਲੱਦੀ ਟਰੈਕਟਰ ਟਰਾਲੀ ਨੂੰ ਕਬਜ਼ੇ ਵਿਚ ਲੈ ਲਿਆ ਹੈ।
ਇਹ ਵੀ ਪੜ੍ਹੋ- ਘਰ ਦੀ ਰਾਖੀ ਬੈਠੇ ਕੁੱਤੇ ਨੂੰ ਖੁਆਈ ਨਸ਼ੀਲੀ ਚੀਜ਼, 17 ਤੋਲੇ ਸੋਨਾ ਲੈ ਕੇ ਚੋਰ ਹੋਏ ਰਫੂ-ਚੱਕਰ
ਐੱਸ. ਐੱਚ. ਓ. ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸੇ ਤਰ੍ਹਾਂ ਦਰਿਆਫ਼ਤ ਮਸੀਹ ਪੁੱਤਰ ਗੁਲਜ਼ਾਰ ਮਸੀਹ ਵਾਸੀ ਦੂਜੋਵਾਲ ਨੂੰ 3 ਸੈਂਕੜੇ ਰੇਤ ਨਾਲ ਭਰੀ ਟਰੈਕਟਰ ਟਰਾਲੀ ਸਮੇਤ ਗ੍ਰਿਫ਼ਤਾਰ ਕਰਕੇ ਜੇ.ਈ ਹਰਦੀਪ ਸਿੰਘ ਮਾਈਨਿੰਗ ਅਫ਼ਸਰ ਦੀ ਸ਼ਿਕਾਇਤ ’ਤੇ ਇਸ ਵਿਰੁੱਧ ਮੁਕੱਦਮਾ ਨੰ.122 ਮਾਈਨਿੰਗ ਐਂਡ ਮਿਨਰਲ ਐਕਟ ਤਹਿਤ ਥਾਣਾ ਰਮਦਾਸ ਵਿਖੇ ਦਰਜ ਕਰ ਦਿੱਤਾ ਗਿਆ ਹੈ।