ਸ਼ਰਾਬ ਪੀ ਕੇ ਟਰੈਕਟਰ 'ਤੇ ਸਟੰਟ ਕਰਦਿਆਂ ਪਲਟਿਆ ਟਰੈਕਟਰ, ਇਕ ਨੌਜਵਾਨ ਆਇਆ ਚਪੇਟ 'ਚ

Saturday, Aug 17, 2024 - 06:26 PM (IST)

ਸ਼ਰਾਬ ਪੀ ਕੇ ਟਰੈਕਟਰ 'ਤੇ ਸਟੰਟ ਕਰਦਿਆਂ ਪਲਟਿਆ ਟਰੈਕਟਰ, ਇਕ ਨੌਜਵਾਨ ਆਇਆ ਚਪੇਟ 'ਚ

ਗੁਰਦਾਸਪੁਰ (ਹਰਮਨ, ਵਿਨੋਦ)- ਟਰੈਕਟਰਾਂ ’ਤੇ ਸਟੰਟ ਕਰਦੇ ਹੋਏ ਕਈ ਲੋਕ ਹਾਦਸਿਆਂ ਦਾ ਸ਼ਿਕਾਰ ਵੀ ਹੋ ਜਾਂਦੇ ਹਨ, ਪਰ ਫਿਰ ਵੀ ਲੋਕ ਸਟੰਟ ਕਰਨ ਤੋਂ ਗੁਰੇਜ਼ ਨਹੀਂ ਕਰਦੇ। ਅਜਿਹਾ ਇਕ ਮਾਮਲਾ ਗੁਰਦਾਸਪੁਰ ਦੇ ਨਵੇਂ ਬੱਸ ਸਟੈਂਡ ’ਤੇ ਸਾਹਮਣੇ ਆਇਆ ਜਦੋਂ ਕੁਝ ਨੌਜਵਾਨ ਟਰੈਕਟਰ ਤੇ ਸਟੰਟ ਕਰ ਰਹੇ ਸਨ ਕਿ ਉਨ੍ਹਾਂ ਦਾ ਟਰੈਕਟਰ ਪਲਟ ਗਿਆ ਅਤੇ ਇਸ ਟਰੈਕਟਰ ਦੀ ਚਪੇਟ ਵਿੱਚ ਆਉਣ ਨਾਲ ਪ੍ਰਭਜੋਤ ਸਿੰਘ ਨਾਮਕ ਨੌਜਵਾਨ ਜ਼ਖ਼ਮੀ ਹੋ ਗਿਆ। ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀ ਗੱਡੀ ਸਮੇਤ ਮੌਕੇ ਤੇ ਪਹੁੰਚੇ ਅਤੇ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ।

ਇਹ ਵੀ ਪੜ੍ਹੋ-  ਗੁਰਦੁਆਰ ਸਾਹਿਬ ਅੰਦਰ ਵਿਅਕਤੀ ਨੇ ਸੇਵਾਦਾਰ ਨਾਲ ਕੀਤੀ ਬਦਸਲੂਕੀ, CCTV ਤਸਵੀਰਾਂ ਨੇ ਮਚਾਈ ਤਰਥੱਲੀ

ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਡ ਸੇਫਟੀ ਫੋਰਸ ਦੇ ਕਰਮਚਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ ’ਤੇ ਇਕ ਟਰੈਕਟਰ ਪਲਟ ਗਿਆ ਹੈ, ਜਿਸ ’ਤੇ ਪੰਜ ਨੌਜਵਾਨ ਸਵਾਰ ਸਨ। ਜਦੋਂ ਉਨ੍ਹਾਂ ਨੇ ਉੱਥੇ ਜਾ ਕੇ ਦੇਖਿਆ ਤਾਂ ਟਰੈਕਟਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ ਅਤੇ ਟਰੈਕਟਰ ’ਤੇ ਬੈਠਾ ਇਕ ਨੌਜਵਾਨ ਪ੍ਰਭਜੋਤ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਸੜਕ ਸੁਰੱਖਿਆ ਫੋਰਸ ਵੱਲੋਂ ਐਂਬੂਲੈਂਸ ਬੁਲਾ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ।  ਇਨ੍ਹਾਂ ’ਚੋਂ ਇਕ ਨੌਜਵਾਨ ਜੋ ਹਰਪ੍ਰੀਤ ਸਿੰਘ ਪਿੰਡ ਸਾਹਰੀ ਦਾ ਰਹਿਣ ਵਾਲਾ ਹੈ, ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਏ.ਐੱਸ.ਆਈ ਨੇ ਦੱਸਿਆ ਕਿ ਕੁਝ ਲੜਕਿਆਂ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਉਨ੍ਹਾਂ ਕੋਲੋਂ ਟਰੈਕਟਰ ’ਚੋਂ ਇਕ ਤਲਵਾਰ ਵੀ ਬਰਾਮਦ ਹੋਈ ਹੈ, ਜਿਸ ਨੂੰ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਸੂਚਨਾ ਸੰਬੰਧਿਤ ਪੁਲਸ ਥਾਣਾ ਸਿਟੀ ਨੂੰ ਦੇ ਦਿੱਤੀ ਗਈ ਹੈ ਅਤੇ ਜੇਕਰ ਕੋਈ ਸ਼ਿਕਾਇਤ ਕਰਦਾ ਹੈ ਤਾਂ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਘਰ ਦੀ ਗੁਰਬਤ ਦੂਰ ਕਰਨ ਵਿਦੇਸ਼ ਗਏ ਵਿਅਕਤੀ ਨਾਲ ਵਾਪਰਿਆ ਭਾਣਾ, ਲਾਸ਼ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News