ਬੱਜਰੀ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਦੋ ਗੰਭੀਰ ਜ਼ਖ਼ਮੀ
Tuesday, Apr 23, 2024 - 06:15 PM (IST)
ਬਟਾਲਾ (ਸਾਹਿਲ)- ਬੱਜਰੀ ਨਾਲ ਭਰੀ ਟਰੈਕਟਰ-ਟਰਾਲੀ ਦੇ ਪਲਟਨ ਨਾਲ ਦੋ ਜਣਿਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ ਮੁਖਤਾਰ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਸੁਖਵਿੰਦਰ ਸਿੰਘ ਪੁੱਤਰ ਦਾਰਾ ਸਿੰਘ ਵਾਸੀਆਨ ਵਾਸੀ ਪਿੰਡ ਉੱਦੋਕੇ, ਜੋ ਕਿ ਪਿੰਡ ਜੈਤੋਸਰਜਾ ਵਿਖੇ ਸਥਿਤ ਇੱਟਾਂ ਵਾਲੇ ਭੱਠੇ ’ਤੇ ਕੰਮ ਕਰਦੇ ਹਨ, ਅੱਜ ਟਰੈਕਟਰ ਟਰਾਲੀ ’ਤੇ ਬੱਜਰੀ ਲੱਦ ਕੇ ਭੱਠੇ ਤੋਂ ਬਾਹਰ ਨਿਕਲੇ ਹੀ ਸੀ ਕਿ ਸੜਕ ਛੋਟੀ ਹੋਣ ਕਰਕੇ ਇਕ ਵਾਹਨ ਨੂੰ ਰਾਹ ਦਿੰਦੇ ਸਮੇਂ ਅਚਾਨਕ ਬੱਜਰੀ ਨਾਲ ਲੱਦੀ ਟਰੈਕਟਰ-ਟਰਾਲੀ ਖੇਤਾਂ ਵਿਚ ਪਲਟ ਗਈ, ਜਿਸਦੇ ਸਿੱਟੇ ਵਜੋਂ ਉਕਤ ਦੋਵੇਂ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਗੰਦੇ ਨਾਲੇ 'ਚੋਂ ਮਿਲੀ ਲਾਸ਼, ਪੁੱਤ ਨੂੰ ਮ੍ਰਿਤਕ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ
ਓਧਰ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਇਨ੍ਹਾਂ ਨੂੰ ਪਹਿਲਾਂ ਜ਼ਖ਼ਮੀ ਹਾਲਤ ਵਿਚ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ, ਜਿਥੋਂ ਡਾਕਟਰਾਂ ਨੇ ਉਕਤ ਦੋਵਾਂ ਜ਼ਖਮੀਆਂ ਨੂੰ ਅੰਮ੍ਰਿਤਸਰ ਲਈ ਰੈਫ਼ਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਵੱਡੇ ਭਰਾ ਦੀ ਮੌਤ ਤੋਂ ਦੋ ਦਿਨ ਬਾਅਦ ਛੋਟੇ ਦੀ ਵੀ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8