ਸ਼ੰਭੂ ਤੇ ਖਨੋਰੀ ਬਾਰਡਰ ਦਾ ਰਸਤਾ ਖੁੱਲਣ ਨਾਲ ਵਿਪਾਰੀਆਂ ਤੇ ਆਮ ਲੋਕਾਂ ਨੂੰ ਮਿਲੀ ਰਾਹਤ : ਬਾਦਲ
Thursday, Mar 20, 2025 - 06:31 PM (IST)

ਅੰਮ੍ਰਿਤਸਰ(ਛੀਨਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੰਭੂ ਤੇ ਖਨੋਰੀ ਬਾਰਡਰ ਦਾ ਰਸਤਾ ਖੁਲਵਾ ਕੇ ਵਿਪਾਰੀਆਂ ਤੇ ਆਮ ਲੋਕਾਂ ਨੂੰ ਵੱਡੀ ਰਾਹਤ ਪਹੁੰਚਾਈ ਹੈ ਕਿਉਂਕਿ ਇਹ ਮੇਨ ਰਸਤੇ ਬੰਦ ਹੋਣ ਕਾਰਨ ਪੰਜਾਬ ਵਾਸੀਆਂ ਦਾ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਸੀ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੰਨੇ ਪ੍ਰਮੰਨੇ ਸਵਰਨਕਾਰ ਬਿਕਰਮਜੀਤ ਸਿੰਘ ਬਾਦਲ ਨੇ ਅੱਜ ਟਾਹਲੀ ਵਾਲਾ ਚੋਂਕ ਵਿਖੇ ਗੱਲਬਾਤ ਕਰਦਿਆਂ ਪ੍ਰਗਟਾਏ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਕਾਨ ਮਾਲਕ ਨੇ ਕਿਰਾਏਦਾਰ ਦਾ ਕਰ 'ਤਾ ਕਤਲ
ਉਨ੍ਹਾਂ ਕਿਹਾ ਕਿ ਕਿਸਾਨਾ ਵਲੋਂ ਸ਼ੰਭੂ ਤੇ ਖਨੋਰੀ ਬਾਰਡਰ ’ਤੇ ਧਰਨਾ ਲਗਾਏ ਜਾਣ ਕਾਰਨ ਪੰਜਾਬ ਤੋਂ ਦਿਲੀ ਜਾਣ ਵਾਲੇ ਵਿਪਾਰੀਆਂ ਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਮਣਾ ਕਰਨਾ ਪੈਂਦਾ ਸੀ ਜੋ ਕਿ ਪਿੰਡਾਂ ਵਿਚਲੇ ਕੱਚੇ ਰਾਹਾਂ ਤੋਂ ਹੁੰਦੇ ਹੋਏ ਆਪਣੀ ਮੰਜ਼ਿਲ ’ਤੇ ਪਹੁੰਚਦੇ ਸਨ ਜਿਸ ਸਦਕਾ ਉਨ੍ਹਾਂ ਦੇ ਪੈਸੇ ਅਤੇ ਸਮੇਂ ਦੀ ਵੀ ਬਰਬਾਦੀ ਹੁੰਦੀ ਸੀ। ਬਾਦਲ ਨੇ ਆਖਿਆ ਕਿ ਦੇਸ਼ ਦੇ ਅੰਨਦਾਤਾ ਕਿਸਾਨ ਸਤਿਕਾਰਯੋਗ ਹਨ ਪਰ ਉਨ੍ਹਾਂ ਨੂੰ ਆਪਣੀਆ ਮੰਗਾਂ ਮਨਵਾਉਣ ਲਈ ਕੋਈ ਵੀ ਐਕਸ਼ਨ ਪਲਾਨ ਤਿਆਰ ਕਰਨ ਵੇਲੇ ਘੱਟੋ ਘੱਟ ਇਸ ਗੱਲ ਦਾ ਖ਼ਿਆਲ ਜ਼ਰੂਰ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਕਿਸੇ ਵੀ ਕਾਰਵਾਈ ਨਾਲ ਆਮ ਲੋਕਾਂ ਦੀ ਖੱਜਲ ਖੁਆਰੀ ਤਾਂ ਨਹੀਂ ਹੋਵੇਗੀ। ਬਾਦਲ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਕਿਸਾਨ ਭਰਾਵਾਂ ਵੱਲੋਂ ਜੋ ਲਗਾਤਾਰ ਸੜਕਾਂ ਅਤੇ ਰੇਲਵੇ ਲਾਈਨਾਂ ’ਤੇ ਧਰਨੇ ਲਗਾਏ ਜਾ ਰਹੇ ਹਨ ਉਸ ਨੂੰ ਲੈ ਕੇ ਵੀ ਆਮ ਲੋਕਾਂ ’ਚ ਭਾਰੀ ਰੋਸ ਨਜ਼ਰ ਆ ਰਿਹਾ ਹੈ। ਬਾਦਲ ਨੇ ਆਖਿਆ ਕਿ ਮੁੱਖ ਮੰਤਰੀ ਮਾਨ ਦੇ ਸਖ਼ਤ ਫ਼ੈਸਲੇ ਤੋਂ ਬਾਅਦ ਸ਼ੰਭੂ ਤੇ ਖਨੋਰੀ ਬਾਰਡਰ ਦੇ ਮੇਨ ਰਸਤੇ ਤੋਂ ਆਵਾਜਾਈ ਬਹਾਲ ਹੋਣ ਨਾਲ ਲੋਕਾਂ ’ਚ ਖੁਸ਼ੀ ਦਾ ਮਾਹੌਲ ਹੈ ਤੇ ਉਹ ਸਰਕਾਰ ਦੇ ਇਸ ਫੈਸਲੇ ਦੀ ਖੂਬ ਸ਼ਲਾਘਾ ਕਰਦੇ ਹੋਏ ਦਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਦਾਦੇ-ਪੋਤੇ ਦੀ ਤੜਫ-ਤੜਫ਼ ਕੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8