ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਟ੍ਰੈਫਿਕ ਵਿਭਾਗ ਨੇ ਨੈਸ਼ਨਲ ਹਾਈਵੇ ਤੇ ਤੇਜ਼ ਵਾਹਨ ਚਲਾਉਣ ਵਾਲਿਆਂ ਦੇ ਕੱਟੇ ਚਲਾਨ
Sunday, Jul 14, 2024 - 01:50 PM (IST)
ਪਠਾਨਕੋਟ (ਸ਼ਾਰਦਾ)-ਪਿਛਲੇ ਦਿਨ ਜਿੱਥੇ ਟ੍ਰੈਫਿਕ ਵਿਭਾਗ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਦੀ ਬਜਾਏ ਬੂਟੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੰਦੇਸ਼ ਦਿੱਤਾ ਗਿਆ ਸੀ। ਉੱਥੇ ਹੀ ਬੀਤੇ ਦਿਨ ਸ਼ਨੀਵਾਰ ਨੂੰ ਟ੍ਰੈਫਿਕ ਵਿਭਾਗ ਵਲੋਂ ਨੈਸ਼ਨਲ ਹਾਈਵੇਅ ’ਤੇ ਮਲਿਕਪੁਰ ਚੌਕ ’ਤੇ ਵਿਸ਼ੇਸ਼ ਨਾਕਾ ਲਗਾ ਕੇ ਤੇਜ਼ ਰਫ਼ਤਾਰ ਨਾਲ ਵਾਹਨਾਂ ਨੂੰ ਚਲਾਉਣ ਵਾਲਿਆਂ ਦੇ ਚਲਾਨ ਕੀਤੇ ਗਏ।
ਇਹ ਵੀ ਪੜ੍ਹੋ- GNDH ਦੇ ਡਾਕਟਰਾਂ ਨੇ ਦਿਲ ਦੀ ਘਾਤਕ ਬਿਮਾਰੀ ਦੀ ਕੀਤੀ ਸਫ਼ਲ ਸਰਜਰੀ, 13 ਸਾਲਾ ਬੱਚੀ ਨੂੰ ਮੌਤ ਦੇ ਮੂੰਹੋਂ ਕੱਢਿਆ ਬਾਹਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫਿਕ ਇੰਚਾਰਜ ਬ੍ਰਹਮ ਦੱਤ ਨੇ ਦੱਸਿਆ ਕਿ ਓਵਰ ਸਪੀਡ ਵਾਹਨ ਚਾਲਕ ਲਈ ਜਿੱਥੇ ਖ਼ਤਰਨਾਕ ਹੈ, ਉੱਥੇ ਹੀ ਇਹ ਹੋਰਨਾਂ ਲੋਕਾਂ ਜੋ ਸੜਕਾਂ ਤੇ ਆਉਂਦੇ ਜਾਉਂਦੇ ਹਨ ਉਨ੍ਹਾਂ ਦੇ ਲਈ ਵੀ ਖ਼ਤਰਨਾਕ ਹੈ। ਕਿਉਂਕਿ ਸਰਵੇ ਵਿੱਚ ਸਾਹਮਣੇ ਆਇਆ ਹੈ ਕਿ ਜ਼ਿਆਦਾਤਰ ਹਾਦਸੇ ਓਵਰ ਸਪੀਡ ਨਾਲ ਚੱਲਣ ਵਾਲੇ ਵਾਹਨਾਂ ਕਾਰਨ ਹੁੰਦੇ ਹਨ। ਇਸ ਲਈ ਐੱਸ. ਐੱਸ. ਪੀ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਵਾਲੇ ਵਾਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ ਤਾਂ ਜੋ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ IIM ਕੈਂਪਸ 'ਚ ਤਲਵਾਰ ਲੈ ਕੇ ਨਿਹੰਗ ਬਾਣੇ 'ਚ ਪਹੁੰਚਿਆ ਵਿਅਕਤੀ, ਵਿਦਿਆਰਥੀਆਂ ਨੂੰ ਦਿੱਤੀ ਇਹ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8