ਟ੍ਰੈਫਿਕ ਇੰਚਾਰਜ ਸਤਨਾਮ ਸਿੰਘ ਦੀ ਅਪੀਲ ; ''ਸੰਘਣੀ ਧੁੰਦ ''ਚ ਹਾਦਸਿਆਂ ਤੋ ਬਚਣ ਲਈ ਕਰੋ ਨਿਯਮਾਂ ਦੀ ਪਾਲਣਾ''
Thursday, Jan 02, 2025 - 09:40 PM (IST)
ਦੀਨਾਨਗਰ (ਗੋਰਾਇਆ)- ਸੰਘਣੀ ਧੁੰਦ ਕਾਰਨ ਹੋਣ ਵਾਲੇ ਭਿਆਨਕ ਸੜਕ ਹਾਦਸਿਆਂ ਤੋਂ ਬਚਣ ਲਈ ਸਾਨੂੰ ਸਾਰਿਆਂ ਨੂੰ ਸੜਕਾਂ 'ਤੇ ਡਰਾਈਵਿੰਗ ਕਰਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ, ਤਾਂ ਜੋ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕੇ। ਇਹ ਵਿਚਾਰ 'ਜਗ ਬਾਣੀ' ਨਾਲ ਗੱਲਬਾਤ ਦੌਰਾਨ ਟ੍ਰੈਫਿਕ ਇੰਚਾਰਜ ਸਤਨਾਮ ਸਿੰਘ ਨੇ ਗੱਲਬਾਤ ਦੌਰਾਨ ਸਾਂਝੇ ਕੀਤੇ।
ਉਨ੍ਹਾਂ ਕਿਹਾ ਕਿ ਬੇਸ਼ੱਕ ਸਾਡੇ ਦੇਸ਼ ਦੇ ਸੰਵਿਧਾਨ ਮੁਤਾਬਕ ਟ੍ਰੈਫਿਕ ਨਿਯਮ ਬਣਾਏ ਗਏ ਹਨ, ਪਰ ਜ਼ਿਆਦਾਤਰ ਲੋਕਾਂ ਦੀ ਇਹ ਨਾਕਾਰਾਤਮਕ ਸੋਚ ਬਣ ਚੁੱਕੀ ਹੈ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਿਰਫ ਪੁਲਸ ਦੇ ਡਰ ਤੋਂ ਜਾਂ ਚਲਾਨ ਤੋਂ ਬਚਣ ਲਈ ਹੀ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਘਰ 'ਚ ਵਿਛ ਗਏ ਸੱਥਰ, ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਪਿਓ ਨੇ ਛੱਡੀ ਦੁਨੀਆ
ਟ੍ਰੈਫਿਕ ਨਿਯਮਾਂ ਦੀ ਅਣਗਹਿਲੀ ਕਰਨ ਵਾਲੇ ਲੋਕਾਂ ਬਾਰੇ ਉਨ੍ਹਾਂ ਕਿਹਾ ਕਿ ਕਈ ਲੋਕਾਂ ਨੇ ਆਪਣੇ ਵੱਲੋਂ ਇਹ ਅਸੂਲ ਹੀ ਬਣਾ ਲਿਆ ਹੈ ਪਰ ਅਜਿਹਾ ਕਰਦੇ ਸਮੇਂ ਉਹ ਲੋਕ ਇਹ ਭੁੱਲ ਜਾਂਦੇ ਹਨ ਕਿ ਸਾਡਾ ਇਹ ਲਾਪਰਵਾਹੀ ਭਰਿਆ ਵਰਤਾਰਾ ਜਿੱਥੇ ਆਪਣੇ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ, ਉੱਥੇ ਹੀ ਸਾਹਮਣੇ ਤੋਂ ਆ ਰਹੇ ਕਿੰਨੇ ਹੋਰ ਬੇਗੁਨਾਹ ਮੁਸਾਫ਼ਰਾਂ ਲਈ ਵੀ ਮੁਸੀਬਤ ਦਾ ਕਾਰਨ ਬਣ ਸਕਦਾ ਹੈ।
ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਜਲਦੀ ਹੀ ਨਾਕੇ ਲਗਾ ਕੇ ਲੋਕਾਂ ਦੀਆਂ ਟਰਾਲੀਆਂ, ਗੱਡਿਆਂ ਅਤੇ ਹੋਰ ਧੁੰਦ 'ਚ ਦਿਖਾਈ ਨਾ ਦੇਣ ਵਾਲੇ ਛੋਟੇ-ਵੱਡੇ ਵ੍ਹੀਕਲਾਂ ਦੇ ਪਿੱਛੇ ਰਿਫਲੈਕਟਰ ਵਾਲੇ ਸਟਿੱਕਰ ਲਗਾਉਣ ਦਾ ਕਾਰਜ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਲੋਕ ਨਿਯਮਾਂ ਦੀ ਪਾਲਣਾ ਵੀ ਕਰਨ ਲੱਗ ਪੈਂਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉੱਥੇ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਾਰਨ ਉਨ੍ਹਾਂ ਨੂੰ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸੜਕ ਨਿਯਮਾਂ ਦੀ ਪਾਲਣਾ ਆਪਣੀ ਅਤੇ ਦੂਜਿਆਂ ਦੀ ਭਲਾਈ ਲਈ ਕਰਨੀ ਚਾਹੀਦੀ ਹੈ ਤਾਂ ਜੋ ਸੜਕ ਹਾਦਸਿਆਂ ’ਚ ਜਾਣ ਵਾਲੀਆਂ ਅਨੇਕਾਂ ਅਣਮੋਲ ਜ਼ਿੰਦਗੀਆਂ ਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ- ਹੱਡ ਚੀਰਵੀਂ ਠੰਡ 'ਚ ਆਈ ਇਕ ਹੋਰ ਮੰਦਭਾਗੀ ਖ਼ਬਰ ; ਵਿਅਕਤੀ ਦੀ ਚਲੀ ਗਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e