ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ ਐਲਾਨ, ਜਾਣੋ ਪੂਰਾ ਮਾਮਲਾ

Monday, Jun 01, 2026 - 12:31 PM (IST)

ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ ਐਲਾਨ, ਜਾਣੋ ਪੂਰਾ ਮਾਮਲਾ

ਪਠਾਨਕੋਟ: ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਦੂਜੇ ਰਾਜਾਂ ਤੋਂ ਆਉਣ ਵਾਲੇ ਵਾਹਨਾਂ 'ਤੇ ਲਗਾਏ ਗਏ 'ਐਂਟਰੀ ਟੈਕਸ' ਵਿਰੁੱਧ ਰੋਸ ਵਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ, ਵਪਾਰੀਆਂ ਅਤੇ ਟ੍ਰਾਂਸਪੋਰਟਰਾਂ ਦੇ ਗਠਜੋੜ ਨੇ ਅੱਜ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ  ਮੁੱਖ ਮਾਰਗਾਂ 'ਤੇ 4 ਘੰਟੇ ਦੇ ਚੱਕਾ ਜਾਮ ਦਾ ਐਲਾਨ ਕੀਤਾ ਹੈ। ਇਹ ਚੱਕਾ ਜਾਮ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗੀ। ਇਹ ਪ੍ਰਦਰਸ਼ਨ ਮੁੱਖ ਤੌਰ 'ਤੇ ਹਿਮਾਚਲ ਨੂੰ ਪੰਜਾਬ ਅਤੇ ਹਰਿਆਣਾ ਨਾਲ ਜੋੜਨ ਵਾਲੇ ਰਸਤਿਆਂ 'ਤੇ ਹੋਵੇਗਾ। 'ਹਿਮਾਚਲ ਐਂਟਰੀ ਟੈਕਸ ਵਿਰੁੱਧ ਸੰਘਰਸ਼ ਕਮੇਟੀ' ਦੀ ਅਗਵਾਈ ਵਿੱਚ ਹੋ ਰਹੇ ਇਸ ਅੰਦੋਲਨ ਨੂੰ ਪੰਜਾਬ ਮੋਰਚਾ, ਕੀਰਤੀ ਕਿਸਾਨ ਮੋਰਚਾ, ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਅਤੇ ਬੀਕੇਯੂ (ਬਹਿਰਾਮਕੇ) ਵਰਗੀਆਂ ਜਥੇਬੰਦੀਆਂ ਦਾ ਸਮਰਥਨ ਪ੍ਰਾਪਤ ਹੈ ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ

ਦੱਸ ਦੇਈਏ ਇਹ ਵਿਵਾਦ ਹਿਮਾਚਲ ਪ੍ਰਦੇਸ਼ ਦੇ ਸਾਲ 2026-27 ਦੇ ਸੋਧੇ ਹੋਏ ਟੋਲ ਅਤੇ ਐਂਟਰੀ ਟੈਕਸ ਢਾਂਚੇ ਕਾਰਨ ਸ਼ੁਰੂ ਹੋਇਆ ਹੈ। ਸਰਕਾਰ ਨੇ ਹਲਕੇ ਮੋਟਰ ਵਾਹਨਾਂ ਲਈ ਫੀਸ 70 ਰੁਪਏ ਤੋਂ ਵਧਾ ਕੇ 170 ਰੁਪਏ ਕਰਨ ਦਾ ਪ੍ਰਸਤਾਵ ਰੱਖਿਆ ਸੀ। ਵਪਾਰਕ ਵਾਹਨਾਂ ਲਈ ਇਹ ਦਰਾਂ ਹੋਰ ਵੀ ਜ਼ਿਆਦਾ ਹਨ, ਜਿਵੇਂ ਕਿ ਬੱਸਾਂ ਲਈ 600 ਰੁਪਏ ਅਤੇ ਭਾਰੀ ਮਾਲ ਵਾਹਨਾਂ ਲਈ 900 ਰੁਪਏ ਪ੍ਰਤੀ ਦਿਨ ਤੱਕ ਤੈਅ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ- ਪਾਕਿ ਨਾਲ ਲੱਗਦੇ 12 ਪਿੰਡਾਂ ’ਚ ਲਗਾਤਾਰ ਹੋ ਰਹੀ ਡਰੋਨਾਂ ਦੀ ਮੂਵਮੈਂਟ, ਪੰਜ ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ

ਸਰਕਾਰ ਨੇ ਭਾਰੀ ਦਬਾਅ ਤੋਂ ਬਾਅਦ ਹਿਮਾਚਲ ਸਰਕਾਰ ਨੇ ਨਿੱਜੀ ਵਾਹਨਾਂ ਲਈ ਟੈਕਸ ਘਟਾ ਕੇ 100 ਰੁਪਏ ਕਰ ਦਿੱਤਾ ਸੀ, ਪਰ ਪ੍ਰਦਰਸ਼ਨਕਾਰੀ ਇਸ ਤੋਂ ਸੰਤੁਸ਼ਟ ਨਹੀਂ ਹਨ, ਕਿਉਂਕਿ ਇਹ ਕਟੌਤੀ ਬਹੁਤ ਘੱਟ ਹੈ ਅਤੇ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਇਸ ਟੈਕਸ ਨੂੰ ਪੂਰੀ ਤਰ੍ਹਾਂ ਵਾਪਸ ਲਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਿਮਾਚਲ ਦੇ ਵਾਹਨਾਂ 'ਤੇ ਵੀ ਅਜਿਹਾ ਹੀ ਟੈਕਸ ਲਗਾਇਆ ਜਾਵੇ।

ਇਹ ਵੀ ਪੜ੍ਹੋ- ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...

ਦੱਸਣਯੋਗ ਹੈ ਕਿ ਇਸ ਚੱਕਾ ਜਾਮ ਕਾਰਨ ਅੱਜ ਲੱਖਾਂ ਮੁਸਾਫ਼ਰਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਨੰਗਲ-ਊਨਾ ਮਾਰਗ ਅਤੇ ਚੰਡੀਗੜ੍ਹ-ਮਨਾਲੀ ਹਾਈਵੇਅ ਵਰਗੇ ਪ੍ਰਮੁੱਖ ਰਸਤਿਆਂ 'ਤੇ ਟ੍ਰੈਫਿਕ ਜਾਮ ਰਹਿ ਸਕਦਾ ਹੈ । ਸੰਘਰਸ਼ ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਟੈਕਸ ਖ਼ਤਮ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News