ਟ੍ਰੈਫਿਕ ਪੁਲਸ ਨੇ ਨਾਕਾਬੰਦੀ ਕਰ ਕੇ ਅਧੂਰੇ ਦਸਤਾਵੇਜ਼ਾਂ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ
Thursday, Aug 29, 2024 - 01:51 PM (IST)
ਬਟਾਲਾ/ਕਿਲਾ ਲਾਲ ਸਿੰਘ (ਬੇਰੀ, ਭਗਤ)-ਅੱਜ ਟ੍ਰੈਫਿਕ ਪੁਲਸ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਚ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਅਧੂਰੇ ਦਸਤਾਵੇਜ਼ਾਂ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਟ੍ਰੈਫਿਕ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਅੱਜ ਟ੍ਰੈਫਿਕ ਪੁਲਸ ਵੱਲੋਂ ਹੰਸਲੀ ਪੁਲ, ਜਲੰਧਰ ਰੋਡ, ਕਾਦੀਆਂ ਚੁੰਗੀ ਆਦਿ ਥਾਵਾਂ ’ਚ ਨਾਕਾਬੰਦੀ ਕਰ ਕੇ ਅਧੂਰੇ ਦਸਤਾਵੇਜ਼ਾਂ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਦਸਤਾਵੇਜ਼ ਹਮੇਸ਼ਾ ਆਪਣੇ ਕੋਲ ਰੱਖਣ ਤਾਂ ਜੋ ਉਨ੍ਹਾਂ ਨੂੰ ਚੈਕਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ
ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਟ੍ਰੈਫਿਕ ਪੁਲਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮੁੱਖ ਮੁਨਸ਼ੀ ਏ. ਐੱਸ. ਆਈ. ਮਨਜਿੰਦਰ ਸਿੰਘ, ਏ. ਐੱਸ. ਆਈ. ਰਣਜੀਤ ਸਿੰਘ, ਏ. ਐੱਸ. ਆਈ. ਕਮਲ ਕੁਮਾਰ ਆਦਿ ਮੁਲਾਜ਼ਮ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8