ਟ੍ਰੈਫਿਕ ਪੁਲਸ ਨੇ ਵਾਹਨਾਂ ਦੀ ਕੀਤੀ ਚੈਕਿੰਗ, ਕੱਟੇ ਚਲਾਨ
Friday, Jul 19, 2024 - 06:19 PM (IST)
ਬਟਾਲਾ (ਮਠਾਰੂ)-ਟ੍ਰੈਫਿਕ ਪੁਲਸ ਬਟਾਲਾ ਦੇ ਨਵ-ਨਿਯੁਕਤ ਇੰਚਾਰਜ ਇੰਸਪੈਕਟਰ ਅਨਿਲ ਪਵਾਰ ਵੱਲੋਂ ਪੁਲਸ ਪਾਰਟੀ ਸਮੇਤ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਦਿਆਂ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਐੱਸ. ਐੱਸ. ਪੀ. ਬਟਾਲਾ ਅਸ਼ਵਿਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਪੁਲਸ ਦੇ ਇੰਚਾਰਜ ਇੰਸਪੈਕਟਰ ਅਨਿਲ ਪਵਾਰ ਨੇ ਅੱਜ ਗਾਂਧੀ ਚੌਕ, ਜਲੰਧਰ ਰੋਡ ਚੌਕ, ਕਾਦੀਆਂ ਚੁੰਗੀ, ਡੇਰਾ ਰੋਡ ਆਦਿ ਇਲਾਕਿਆਂ ਵਿਚ ਪੁਲਸ ਅਧਿਕਾਰੀਆਂ ਨਾਲ ਨਾਕਾਬੰਦੀ ਕਰਦਿਆਂ ਜਿੱਥੇ ਗੱਡੀਆਂ ਦੇ ਸ਼ੀਸ਼ਿਆਂ ’ਤੇ ਲੱਗੀਆਂ ਕਾਲੀਆਂ ਫਿਲਮਾਂ ਅਤੇ ਕਾਲੀਆਂ ਜਾਲੀਆਂ ਨੂੰ ਉਤਾਰਿਆ, ਉਥੇ ਹੀ ਬਿਨਾਂ ਨੰਬਰ ਅਤੇ ਅਧੂਰੇ ਕਾਗਜ਼ਾਤ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ।
ਇਹ ਵੀ ਪੜ੍ਹੋ- ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ
ਟ੍ਰੈਫਿਕ ਇੰਚਾਰਜ ਇੰਸਪੈਕਟਰ ਅਨਿਲ ਪਵਾਰ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗੱਡੀਆਂ ਦੇ ਪ੍ਰੈਸ਼ਰ ਹਾਰਨ ਉਤਾਰਨ ਅਤੇ ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲਿਆਂ ਖਿਲਾਫ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਏ. ਐੱਸ. ਆਈ ਰਣਜੀਤ ਸਿੰਘ, ਏ. ਐੱਸ. ਆਈ. ਸੁਖਵਿੰਦਰ ਸਿੰਘ, ਏ. ਐੱਸ. ਆਈ. ਕਮਲ ਕੁਮਾਰ, ਏ. ਐੱਸ. ਆਈ. ਗੁਰਨਾਮ ਸਿੰਘ ਅਤੇ ਹੋਰ ਪੁਲਸ ਮੁਲਾਜ਼ਮ ਹਾਜ਼ਰ ਸਨ।
ਇਹ ਵੀ ਪੜ੍ਹੋ- ਅੱਤ ਦੀ ਗਰਮੀ ਕਾਰਨ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਘਟੀ, ਮਾਪਿਆਂ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8