ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਹੋਈ ਟ੍ਰੈਫਿਕ ਪੁਲਸ, ਕੱਟੇ ਚਲਾਨ

07/21/2021 10:36:03 PM

ਗੁਰਦਾਸਪੁਰ (ਹਰਮਨ)-ਗੁਰਦਾਸਪੁਰ ਸ਼ਹਿਰ ਅੰਦਰ ਟ੍ਰੈਫਿਕ ਵਿਵਸਥਾ ਨੂੰ ਹੋਰ ਸੁਧਾਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕੱਸਣ ਲਈ ਅੱਜ ਟ੍ਰੈਫਿਕ ਪੁਲਸ ਨੇ ਸਖਤ ਕਾਰਵਾਈ ਕੀਤੀ । ਇਸ ਤਹਿਤ ਟ੍ਰੈਫਿਕ ਪੁਲਸ ਦੇ ਇੰਚਾਰਜ ਸਬ-ਇੰਸਪੈਕਟਰ ਜਸਬੀਰ ਸਿੰਘ ਸਮੇਤ ਹੋਰ ਪੁਲਸ ਪਾਰਟੀਆਂ ਨੇ ਸ਼ਹਿਰ ਅੰਦਰ ਵੱਖ-ਵੱਖ ਥਾਈਂ ਨਾਕਾਬੰਦੀ ਕੀਤੀ। ਇਸ ਦੌਰਾਨ ਇਕੱਲੇ ਟ੍ਰੈਫਿਕ ਇੰਚਾਰਜ ਵੱਲੋਂ ਹੀ ਗੁਰਦਾਸਪੁਰ ਸ਼ਹਿਰ ਦੇ ਕਮੇਟੀ ਘਰ ਚੌਕ, ਸਬਜ਼ੀ ਮੰਡੀ ਚੌਕ, ਜਹਾਜ਼ ਚੌਕ ਸਮੇਤ ਹੋਰ ਥਾਵਾਂ ’ਤੇ ਨਾਕਾਬੰਦੀ ਕਰ ਕੇ ਤਕਰੀਬਨ 50 ਵਾਹਨਾਂ ਦੇ ਚਲਾਨ ਕੱਟੇ ਗਏ। ਅੱਜ ਜਿੱਥੇ ਬੁਲਟ ਮੋਟਰਸਾਈਕਲ ’ਤੇ ਪਟਾਕੇ ਮਾਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਗਈ, ਉਸ ਦੇ ਨਾਲ ਹੀ ਦੋਪਹੀਆ ਵਾਹਨਾਂ ’ਤੇ ਟ੍ਰਿਪਲ ਰਾਈਡਿੰਗ ਕਰਨ ਵਾਲੀਆਂ ਲੜਕੀਆਂ ਅਤੇ ਔਰਤਾਂ ਖਿਲਾਫ ਵੀ ਪੁਲਸ ਨੇ ਕਾਰਵਾਈ ਕੀਤੀ।

PunjabKesari

ਇਹ ਵੀ ਪੜ੍ਹੋ : ਚੀਨ ਨੇ ਦੁਨੀਆ ਦੀ ਸਭ ਤੋਂ ਤੇਜ਼ ਦੌੜਨ ਵਾਲੀ ਟ੍ਰੇਨ ਕੀਤੀ ਸ਼ੁਰੂ

ਟ੍ਰੈਫਿਕ ਇੰਚਾਰਜ ਜਸਬੀਰ ਸਿੰਘ ਨੇ ਦੱਸਿਆ ਕਿ ਸ਼ਹਿਰ ’ਚ ਆਵਾਜਾਈ ਵਿਵਸਥਾ ਨੂੰ ਠੀਕ ਰੱਖਣ ਲਈ ਪੁਲਸ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਨਾਕਿਆਂ ਦੌਰਾਨ ਮਾਮੂਲੀ ਗਲਤੀਆਂ ਕਰਨ ਵਾਲੇ ਕਈ ਵਾਹਨ ਚਾਲਕਾਂ ਨੂੰ ਚਿਤਾਵਨੀ ਦੇ ਕੇ ਵੀ ਛੱਡਿਆ ਗਿਆ ਅਤੇ ਨਾਲ ਹੀ ਜਿਹੜੇ ਵਾਹਨ ਚਾਲਕਾਂ ਕੋਲ ਡਰਾਈਵਿੰਗ ਲਾਇਸੈਂਸ ਨਹੀਂ ਸਨ ਜਾਂ ਫਿਰ ਵਾਹਨਾਂ ਦੇ ਦਸਤਾਵੇਜ਼ ਪੂਰੇ ਨਹੀਂ ਸਨ, ਉਨ੍ਹਾਂ ਦੇ ਚਲਾਨ ਵੀ ਕੱਟੇ ਗਏ । ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਦੇਖਣ ’ਚ ਆਇਆ ਕਿ ਬਹੁਤ ਸਾਰੀਆਂ ਲੜਕੀਆਂ ਦੋਪਹੀਆ ਵਾਹਨਾਂ ਉੱਪਰ ਟ੍ਰਿਪਲ ਰਾਈਡਿੰਗ ਕਰਦੀਆਂ ਹਨ, ਜਿਸ ਕਾਰਨ ਉਨ੍ਹਾਂ ਦੇ ਚਲਾਨ ਵੀ ਕੱਟੇ ਗਏ ।

PunjabKesari

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਈ ਮਾਪੇ ਛੋਟੀ ਉਮਰ ਦੇ ਬੱਚਿਆਂ ਨੂੰ ਐਕਟਿਵਾ ਜਾਂ ਹੋਰ ਵਾਹਨ ਦੇ ਕੇ ਬਾਜ਼ਾਰਾਂ ’ਚ ਭੇਜ ਦਿੰਦੇ ਹਨ, ਜਿਸ ਕਾਰਨ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਉਨ੍ਹਾਂ ਸਮੂਹ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਛੋਟੇ ਬੱਚਿਆਂ ਨੂੰ ਵੱਡੇ ਵਾਹਨ ਨਾ ਦੇਣ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।


Manoj

Content Editor

Related News