ਰਾਜਪਾਲ ਦੀ ਫੇਰੀ ਦੌਰਾਨ ਟ੍ਰੈਫਿਕ ਪੁਲਸ ਦੀ ਨਾਲਾਇਕੀ, ਨਾਜਾਇਜ਼ ਕਬਜ਼ਿਆਂ ਨੂੰ ਚਿੱਟੀ ਚਾਦਰ ਨਾਲ ਢੱਕਿਆ
Tuesday, Feb 10, 2026 - 03:08 PM (IST)
ਤਰਨਤਾਰਨ (ਵਾਲੀਆ)- ਤਰਨਤਾਰਨ ਸ਼ਹਿਰ, ਜਿਸ ’ਚ ਵੱਡੀ ਪੱਧਰ ’ਤੇ ਫੁੱਟਪਾਥਾਂ ਤੇ ਬਾਜ਼ਾਰਾਂ ’ਚ ਦੁਕਾਨਦਾਰ ਅਤੇ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਸ ਇਨ੍ਹਾਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਵਿਚ ਅਸਮਰੱਥ ਦਿਖਾਈ ਦੇ ਰਹੀ ਹੈ, ਜਿਸ ਕਾਰਨ ਤਰਨਤਾਰਨ ਸ਼ਹਿਰ ਵਿਚ ਟ੍ਰੈਫਿਕ ਸਮੱਸਿਆ ਵਿਚ ਵਾਧਾ ਹੋ ਰਿਹਾ ਹੈ ਅਤੇ ਲੋਕ ਪ੍ਰੇਸ਼ਾਨ ਹੋ ਰਹੇ ਹਨ। ਇਥੇ ਇਹ ਦੱਸਣਾ ਬਣਦਾ ਹੈ ਕਿ 9 ਫਰਵਰੀ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਤਰਨਤਾਰਨ ਸ਼ਹਿਰ ਵਿਚ ਕੱਢੀ ਗਈ ਨਸ਼ਿਆਂ ਖਿਲਾਫ ਰੈਲੀ ਤੋਂ ਪਹਿਲਾਂ ਸ਼ਹਿਰ ਦੀ ਸੜਕਾਂ ਤੋਂ ਪ੍ਰਸ਼ਾਸਨ ਵੱਲੋਂ ਜਿੱਥੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕੁਝ ਕੁ ਚਿਰ ਲਈ ਹੰਬਲਾ ਮਾਰਿਆ ਗਿਆ, ਉਥੇ ਤਰਨਤਾਰਨ ਸ਼ਹਿਰ ਦੇ ਰੋਹੀ ਉੱਤੇ ਬਣੇ ਪੁਲ ਉੱਤੇ ਵੱਡੀ ਪੱਧਰ ’ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਪ੍ਰਸ਼ਾਸਨ ਵੱਲੋਂ ਹਟਾਉਣ ਦੀ ਬਜਾਏ ਨਾਜਾਇਜ਼ ਕਬਜ਼ਿਆਂ ਨੂੰ ਚਿੱਟੀ ਚਾਦਰ ਨਾਲ ਢੱਕ ਦਿੱਤਾ ਗਿਆ ਅਤੇ ਆਪਣੀਆਂ ਨਕਾਮੀਆਂ ਨੂੰ ਛਪਾਉਣ ਦੀ ਕੋਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ
ਦੱਸਣਯੋਗ ਹੈ ਕਿ ਅਕਸਰ ਹੀ ਆਏ ਦਿਨ ਜਗਬਾਣੀ ’ਚ ਸ਼ਹਿਰ ਤੋਂ ਇਲਾਵਾ ਰੋਹੀ ਪੁਲ ਉਪਰ ਹੋਏ ਨਾਜਾਇਜ਼ ਕਬਜ਼ਿਆਂ ਦੀਆਂ ਖਬਰਾਂ ਪ੍ਰਕਾਸ਼ਿਤ ਕੀਤੀਆਂ ਜਾਂਦੀਆਂ ਰਹੀਆਂ ਹਨ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕੋਈ ਸਖਤ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ, ਜਿਸ ਕਾਰਨ ਇਸ ਸਮੱਸਿਆ ਉਥੇ ਦੀ ਉਥੇ ਖੜ੍ਹੀ ਹੈ ਅਤੇ ਰਾਜਪਾਲ ਦੀ ਫੇਰੀ ਦੌਰਾਨ ਪ੍ਰਸ਼ਾਸਨ ਨੇ ਆਪਣੀ ਨਾਕਾਮੀ ਨੂੰ ਛਪਾਉਣ ਲਈ ਜਿੱਥੇ ਆਨਣ-ਫਾਨਣ ਵਿਚ ਸੜਕਾਂ ਉਪਰ ਲੱਗਣ ਵਾਲੀਆਂ ਰੇਹੜੀਆਂ ਨੂੰ ਹਟਾਇਆ, ਉਥੇ ਰੋਹੀ ਪਲ ਉਪਰ ਚਿੱਟੀ ਚਾਦਰ ਨਾਲ ਨਾਜਾਇਜ਼ ਕਬਜ਼ਿਆਂ ਨੂੰ ਢੱਕਿਆ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
ਸ਼ਹਿਰ ਨਿਵਾਸੀਆਂ ਮੇਹਰ ਸਿੰਘ ਚੁਤਾਲਾ, ਡਾ. ਸੁਖਦੇਵ ਸਿੰਘ ਲੌਹਕਾ, ਗੁਰਜੀਤ ਸਿੰਘ ਅਰੋੜਾ, ਲਖਵੀਰ ਸਿੰਘ ਸੈਣੀ, ਸਵਿੰਦਰ ਸਿੰਘ ਅਰੋੜਾ, ਹਰਜਿੰਦਰ ਸਿੰਘ ਨੇ ਦੱਸਿਆ ਕਿ ਤਰਨਤਾਰਨ ਸ਼ਹਿਰ ਵਿਚ ਲੋਕਾਂ ਦੇ ਚੱਲਣ ਲਈ ਬਣਾਏ ਫੁੱਟਪਾਥਾਂ ਉਪਰ ਦੁਕਾਨਦਾਰਾਂ ਵੱਲੋਂ ਆਪਣਾ ਸਾਮਾਨ ਰੱਖ ਕੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਥੇ ਬਾਜ਼ਾਰਾਂ ਵਿਚ ਵੀ ਦੁਕਾਨਦਾਰਾਂ ਵੱਲੋਂ ਕਾਫੀ ਸਾਮਾਨ ਆਪਣੀਆਂ ਦੁਕਾਨਾਂ ਤੋਂ ਬਾਹਰ ਕੱਢ ਕੇ ਰੱਖਿਆ ਹੋਇਆ ਹੈ। ਜਿਸ ਕਾਰਨ ਸੜਕਾਂ ਅਤੇ ਬਾਜ਼ਾਰਾਂ ’ਚ ਰਸਤਾ ਤੰਗ ਹੋਣ ਕਾਰਨ, ਉਥੋਂ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ ਅਤੇ ਸ਼ਹਿਰ ਦੀਆਂ ਸੜਕਾਂ ਉਪਰ ਟ੍ਰੈਫਿਕ ਦੇ ਵੱਡੇ-ਵੱਡੇ ਜਾਮ ਲੱਗ ਰਹੇ ਹਨ, ਉਥੇ ਬਾਜ਼ਾਰਾਂ ਵਿਚ ਵੀ ਭੀੜ-ਭੜੱਕਾ ਪੈ ਰਿਹਾ ਹੈ ਪ੍ਰੰਤੂ ਨਾ ਤਾਂ ਨਗਰ ਕੌਂਸਲ ਵਿਭਾਗ ਇਸ ਪ੍ਰਤੀ ਧਿਆਨ ਦੇ ਰਿਹਾ ਹੈ ਅਤੇ ਨਾ ਹੀ ਟ੍ਰੈਫਿਕ ਪੁਲਸ, ਜਿਸ ਕਾਰਨ ਲੋਕਾਂ ਦੀਆਂ ਸਮੱਸਿਆਵਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ: Valentine's week 'ਚ ਕੁੜੀ ਨੂੰ ਕੀਤਾ Propose, ਨਾਂਹ ਕਰਨ ’ਤੇ ਮਾਰ'ਤੀ ਗੋਲ਼ੀ (ਵੀਡੀਓ)
ਉਨ੍ਹਾਂ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਪਾਸੋਂ ਮੰਗ ਕੀਤੀ ਗਈ ਤਰਨਤਾਰਨ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ’ਚ ਦੁਕਾਨਦਾਰਾਂ ਵੱਲੋਂ ਕੀਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਸਖਤੀ ਨਾਲ ਹਟਾਇਆ ਜਾਵੇ ਅਤੇ ਜਿਹੜੇ ਵੀ ਦੁਕਾਨਦਾਰ ਨਾਜਾਇਜ਼ ਕਬਜ਼ੇ ਕਰਕੇ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਜੁਰਮਾਨੇ ਵੀ ਕੀਤੇ ਜਾਣ ਤਾਂ ਜੋ ਸ਼ਹਿਰ ’ਚ ਪੈਦਾ ਹੋ ਰਹੀ ਟ੍ਰੈਫਿਕ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
