ਟ੍ਰੈਫਿਕ ਪੁਲਸ ਨੇ ਅਧੂਰੇ ਦਸਤਾਵੇਜ਼ਾਂ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ
Friday, Jan 03, 2025 - 04:49 PM (IST)
ਬਟਾਲਾ (ਬੇਰੀ, ਖੋਖਰ) : ਟ੍ਰੈਫਿਕ ਪੁਲਸ ਬਟਾਲਾ ਨੇ ਸਥਾਨਕ ਗਾਂਧੀ ਚੌਕ ਬਟਾਲਾ ਵਿਖੇ ਨਾਕਾਬੰਦੀ ਕਰ ਕੇ ਅਧੂਰੇ ਕਾਗਜ਼ਾਤ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ। ਇਸ ਸਬੰਧੀ ਟ੍ਰੈਫਿਕ ਇੰਚਾਰਜ ਬਟਾਲਾ ਸੁਰਿੰਦਰ ਸਿੰਘ ਗੁਰਾਇਆ ਨੇ ਦੱਸਿਆ ਕਿ ਟ੍ਰੈਫਿਕ ਪੁਲਸ ਬਟਾਲਾ ਨੇ ਗਾਂਧੀ ਚੌਕ ਵਿਖੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਅਤੇ ਅਧੂਰੇ ਦਸਤਾਵੇਜ਼ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਵੀ ਕੀਤੇ।
ਇਹ ਵੀ ਪੜ੍ਹੋ- ਹਸਪਤਾਲ 'ਚ ਗੈਂਗਸਟਰ ਨੂੰ ਇਕੱਲਾ ਛੱਡ ਗਏ ਪੁਲਸ ਮੁਲਾਜ਼ਮ, ਮਿਲਣ ਆਏ ਸਾਥੀਆਂ ਨੇ AK-47 ਨਾਲ ਬਣਾਈ ਵੀਡੀਓ
ਉਨ੍ਹਾਂ ਕਿਹਾ ਕਿ ਸ਼ਹਿਰ ’ਚ ਕਿਸੇ ਨੂੰ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਦਸਤਾਵੇਜ਼ ਹਮੇਸ਼ਾ ਆਪਣੇ ਕੋਲ ਰੱਖਣ ਤਾਂ ਜੋ ਚੈਕਿੰਗ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਏ. ਐੱਸ. ਆਈ. ਰਣਜੀਤ ਸਿੰਘ ਬਾਜਵਾ, ਮੁੱਖ ਮੁਨਸ਼ੀ ਮਨਜਿੰਦਰ ਸਿੰਘ, ਏ. ਐੱਸ. ਆਈ. ਦਲਜੀਤ ਸਿੰਘ, ਏ. ਐੱਸ. ਆਈ. ਸਰਵਨ ਸਿੰਘ, ਹੌਲਦਾਰ ਕੁਲਦੀਪ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8