ਟ੍ਰੈਫਿਕ ਪੁਲਸ ਨੇ 13 ਵਾਹਨ ਚਾਲਕਾਂ ਦੇ ਕੱਟੇ ਚਲਾਨ
Friday, Aug 01, 2025 - 06:10 PM (IST)

ਬਟਾਲਾ (ਬੇਰੀ)- ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਗੁਰਾਇਆ ਦੀ ਅਗਵਾਈ ਹੇਠ ਟ੍ਰੈਫਿਕ ਪੁਲਸ ਬਟਾਲਾ ਦੀ ਟੀਮ ਨੇ ਗੁਰਦਾਸਪੁਰ ਰੋਡ ’ਤੇ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ ਨਾ ਕਰਨ ਲਈ ਜਾਗਰੂਕ ਕੀਤਾ, ਅਤੇ ਨਾਲ ਹੀ ਜਿਨ੍ਹਾਂ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੇ ਨਾਜਾਇਜ਼ ਕਬਜ਼ੇ ਕੀਤੇ ਸਨ, ਉਨ੍ਹਾਂ ਨੂੰ ਨਾਜਾਇਜ਼ ਕਬਜ਼ੇ ਤੁਰੰਤ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ, ਟ੍ਰੈਫਿਕ ਪੁਲਸ ਨੇ ਗੁਰਦਾਸਪੁਰ ਰੋਡ ’ਤੇ ਨਾਕਾਬੰਦੀ ਕੀਤੀ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਓਵਰਲੋਡ ਵਾਹਨ ਚਾਲਕਾਂ ਦੇ ਚਲਾਨ ਕੀਤੇ।
ਇਹ ਵੀ ਪੜ੍ਹੋ- ਤਰਨਤਾਰਨ ਫੇਕ ਐਨਕਾਊਂਟਰ ਮਾਮਲੇ ’ਚ 5 ਤਤਕਾਲੀ ਪੁਲਸ ਅਧਿਕਾਰੀ ਦੋਸ਼ੀ ਕਰਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਗੁਰਾਇਆ ਨੇ ਦੱਸਿਆ ਕਿ ਐਸ.ਡੀ.ਐਮ.-ਕਮ-ਨਗਰ ਨਿਗਮ ਕਮਿਸਨਰ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਅਤੇ ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਟ੍ਰੈਫਿਕ ਪੁਲਸ ਬਟਾਲਾ ਸਹਿਰ ਵਿਚ ਨਾਜਾਇਜ ਕਬਜ਼ੇ ਹਟਾਉਣ ਲਈ ਇਕ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ।
ਇਹ ਵੀ ਪੜ੍ਹੋ- ਹੋਟਲ ’ਚ ਪੁਲਸ ਦੀ ਰੇਡ, ਮਾਲਕ ਸਮੇਤ 10 ਮੁਲਜ਼ਮ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਸ ਨੇ ਗੁਰਦਾਸਪੁਰ ਰੋਡ ’ਤੇ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ੇ ਨਾ ਕਰਨ ਲਈ ਜਾਗਰੂਕ ਕੀਤਾ ਹੈ, ਨਾਲ ਹੀ ਜਿਨ੍ਹਾਂ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਨੇ ਆਪਣਾ ਸਾਮਾਨ ਸੜਕ ਕਿਨਾਰੇ ਰੱਖਿਆ ਸੀ, ਉਨਾਂ ਨੂੰ ਤੁਰੰਤ ਆਪਣਾ ਸਾਮਾਨ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਸ਼ਹਿਰ ’ਚ ਕਿਸੇ ਵੀ ਕੀਮਤ ’ਤੇ ਨਾਜਾਇਜ਼ ਕਬਜ਼ੇ ਨਹੀਂ ਹੋਣ ਦਿੱਤੇ ਜਾਣਗੇ ਅਤੇ ਅਜਿਹੇ ਕਬਜ਼ੇ ਕਰਨ ਵਾਲੇ ਦੁਕਾਨਦਾਰਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਨੇ ਗੁਰਦਾਸਪੁਰ ਰੋਡ ‘ਤੇ ਨਾਕਾਬੰਦੀ ਕਰਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਓਵਰਲੋਡ ਵਾਹਨਾਂ ਦੇ ਕੁੱਲ 13 ਚਲਾਨ ਕੱਟੇ ਹਨ। ਇਸ ਮੌਕੇ ਉਨਾਂ ਨਾਲ ਏ.ਐਸ.ਆਈ ਰਣਜੀਤ ਸਿੰਘ ਬਾਜਵਾ ਅਤੇ ਹੋਰ ਪੁਲਸ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ- ਤਰਨਤਾਰਨ 'ਚ ਐਨਕਾਊਂਟਰ, ਇਕ ਬਦਮਾਸ਼ ਢੇਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8