ਟ੍ਰੈਫਿਕ ਪੁਲਸ ਨੇ ਗਾਂਧੀ ਚੌਂਕ ’ਚ ਨਾਕਾਬੰਦੀ ਕਰ ਕੇ ਵਾਹਨਾਂ ਦੀ ਕੀਤੀ ਚੈਕਿੰਗ, 10 ਦੇ ਕੱਟੇ ਚਲਾਨ

Sunday, Feb 15, 2026 - 04:02 PM (IST)

ਟ੍ਰੈਫਿਕ ਪੁਲਸ ਨੇ ਗਾਂਧੀ ਚੌਂਕ ’ਚ ਨਾਕਾਬੰਦੀ ਕਰ ਕੇ ਵਾਹਨਾਂ ਦੀ ਕੀਤੀ ਚੈਕਿੰਗ, 10 ਦੇ ਕੱਟੇ ਚਲਾਨ

ਬਟਾਲਾ (ਬੇਰੀ, ਬਲਜੀਤ) :  ਥਾਣਾ ਟ੍ਰੈਫਿਕ ਪੁਲਸ ਵੱਲੋਂ ਏ. ਐੱਸ. ਆਈ. ਰਜਿੰਦਰ ਸਿੰਘ ਦੀ ਅਗਵਾਈ ’ਚ ਸਥਾਨਕ ਗਾਂਧੀ ਚੌਕ ’ਚ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਅਧੂਰੇ ਦਸਤਾਵੇਜ਼ਾਂ ਵਾਲੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ।

ਇਹ ਵੀ ਪੜ੍ਹੋ- ਪੰਜਾਬ 'ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦਾ ਬੋਲਬਾਲਾ: ਸੁਖਜਿੰਦਰ ਰੰਧਾਵਾ

ਇਸ ਸਬੰਧੀ ਏ. ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ, ਡੀ. ਐੱਸ. ਪੀ. ਟ੍ਰੈਫਿਕ ਤੇਜਿੰਦਰਪਾਲ ਸਿੰਘ ਗੋਰਾਇਆ ਅਤੇ ਐੱਸ. ਐੱਚ. ਓ. ਟ੍ਰੈਫਿਕ ਸੁਰਿੰਦਰ ਸਿੰਘ ਗੋਰਾਇਆ ਦੇ ਨਿਰਦੇਸ਼ਾਂ ਤਹਿਤ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਨਾਕਾਬੰਦੀ ਦੌਰਾਨ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲੇ 10 ਵਾਹਨ ਚਾਲਕਾਂ ਦੇ ਮੌਕੇ ’ਤੇ ਚਲਾਨ ਕੀਤੇ ਗਏ ਹਨ।

ਇਹ ਵੀ ਪੜ੍ਹੋ- 'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ ਲਈ ਕੁਝ ਨਹੀਂ ਕੀਤਾ : ਹਰਸਿਮਰਤ ਬਾਦਲ

ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖੀ ਜਾ ਸਕੇ ਅਤੇ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਸਖ਼ਤ ਲਹਿਜੇ ’ਚ ਕਿਹਾ ਕਿ ਸ਼ਹਿਰ ’ਚ ਕਿਸੇ ਵੀ ਵਿਅਕਤੀ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਇਸ ਮੌਕੇ ਐੱਚ.ਸੀ. ਮਨਮੋਹਨ ਸਿੰਘ, ਐੱਚ.ਸੀ. ਮਨਦੀਪ ਕੌਰ ਅਤੇ ਐੱਚ.ਸੀ. ਨਿਆਮਤ ਮਸੀਹ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ: ਜੇਲ੍ਹ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News