ਟ੍ਰੈਫ਼ਿਕ ਪੁਲਸ ਨੇ ਸੜਕ ਕਿਨਾਰੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਚਲਾਈ ਸਪੈਸ਼ਲ ਮੁਹਿੰਮ
Saturday, Nov 30, 2024 - 05:57 PM (IST)
ਅੰਮ੍ਰਿਤਸਰ (ਜਸ਼ਨ)-ਸ਼ਹਿਰ ਨੂੰ ਟ੍ਰੈਫਿਕ ਜਾਮ ਮੁਕਤ ਕਰ ਕੇ ਨਿਰਵਿਘਨ ਚਲਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਏ. ਸੀ. ਪੀ. ਟ੍ਰੈਫਿਕ ਗੁਰਬਿੰਦਰ ਸਿੰਘ ਸਮੇਤ ਜ਼ੋਨ ਇੰਚਾਰਜ ਇੰਸਪੈਕਟਰ ਰਾਮ ਦਵਿੰਦਰ ਸਿੰਘ ਸਮੇਤ ਪੁਲਸ ਫੋਰਸ ਅਤੇ ਕਾਰਪੋਰੇਸ਼ਨ ਦੀਆਂ ਟੀਮਾਂ ਨਾਲ ਸੜਕਾਂ ਕੀਤੇ ਨਾਜਾਇਜ਼ ਕਬਜ਼ਿਆਂ ਅਤੇ ਵਿਸ਼ੇਸ਼ ਅਭਿਆਨ ਚਲਾਇਆ ਗਿਆ।
ਇਹ ਵੀ ਪੜ੍ਹੋ-ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ
ਇਸ ਅਭਿਆਨ ਦੌਰਾਨ ਨਿੱਕਾ ਸਿੰਘ ਕਾਲੋਨੀ, ਲਿੰਕ ਰੋਡ, ਰੇਲਵੇ ਸਟੇਸ਼ਨ ਅਤੇ ਪੁਤਲੀਘਰ ਦੇ ਆਲੇ-ਦੁਆਲੇ ਦੇ ਬਜ਼ਾਰਾਂ ਵਿੱਚ ਰੇਹੜੀ ਫੜੀ ਵਾਲਿਆਂ ਅਤੇ ਦੁਕਾਨਦਾਰਾਂ ਵੱਲੋਂ ਕੀਤੀਆਂ ਗਈਆਂ ਨਾਜ਼ਾਇਜ਼ ਇਨਕਰੋਚਮੈਂਟਾਂ ਹਟਾਈਆਂ ਗਈਆਂ ਅਤੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਦੁਕਾਨ ਦੀ ਹਦੂਦ ਅੰਦਰ ਹੀ ਆਪਣਾ ਸਾਮਾਨ ਰੱਖਣ ਤਾਂ ਜੋ ਆਵਾਜਾਈ ਸਹੀ ਢੰਗ ਨਾਲ ਚੱਲ ਸਕੇ ਅਤੇ ਲੋਕਾਂ ਨੂੰ ਟ੍ਰੈਫ਼ਿਕ ਜਾਮ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ
ਟ੍ਰੈਫਿਕ ਪੁਲਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫ਼ਿਕ ਪੁਲਸ ਦਾ ਸਹਿਯੋਗ ਦੇਣ ਅਤੇ ਆਪਣੇ ਵਹੀਕਲ ਸੜਕਾਂ ’ਤੇ ਇੱਧਰ-ਉੱਧਰ ਨਾ ਲਗਾਉਣ, ਵਹੀਕਲ ਯੋਗ ਪਾਰਕਿੰਗ ਵਾਲੀ ਜਗ੍ਹਾ ’ਤੇ ਹੀ ਖੜ੍ਹੇ ਕੀਤੇ ਜਾਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਤਾਂ ਜੋ ਟ੍ਰੈਫਿਕ ਆਵਾਜਾਈ ਵਿਚ ਕੋਈ ਵਿਘਨ ਨਾ ਪੈ ਸਕੇ। ਇਸ ਤੋਂ ਇਲਾਵਾ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8