ਵਿਗੜੀ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਟ੍ਰੈਫਿਕ ਪੁਲਸ ਦਾ ਐਕਸ਼ਨ, 20 ਵਾਹਨਾਂ ਦੇ ਕੱਟੇ ਚਲਾਨ
Saturday, Feb 01, 2025 - 05:47 PM (IST)
ਗੁਰਦਾਸਪੁਰ (ਹਰਮਨ)-ਗੁਰਦਾਸਪੁਰ ਸ਼ਹਿਰ ਅੰਦਰ ਬੁਰੀ ਤਰਾਂ ਵਿਗੜ ਚੁੱਕੀ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਆਖਿਰਕਾਰ ਟ੍ਰੈਫਿਕ ਪੁਲਸ ਅਤੇ ਟਰਾਂਸਪੋਰਟ ਅਧਿਕਾਰੀ ਹਰਕਤ ਵਿਚ ਆਏ ਹਨ, ਜਿਨ੍ਹਾਂ ਨੇ ਅੱਜ ਸਾਂਝਾ ਐਕਸ਼ਨ ਕਰਕੇ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਅਤੇ ਗਲਤ ਪਾਰਕਿੰਗ ਕਰਨ ਸਮੇਤ ਹੋਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੀਬ 20 ਵਾਹਨਾਂ ਦੇ ਚਲਾਨ ਕੱਟੇ।
ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...
ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਗੁਰਦਾਸਪੁਰ ਸ਼ਹਿਰ ਅੰਦਰ ਲੱਗ ਰਹੇ ਟ੍ਰੈਫਿਕ ਜਾਮ ਅਤੇ ਨਜਾਇਜ ਕਬਜੇ ਹਟਾਉਣ ਦਾ ਮੁੱਦਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ਕਾਰਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੂੰ ਟਰੈਫਿਕ ਉਲੰਘਣਾਵਾਂ ਸੰਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਦੇ ਚਲਦਿਆਂ ਡੀਸੀ ਨੇ ਆਰਟੀਏ ਦਵਿੰਦਰ ਕੁਮਾਰ ਅਤੇ ਪੁਲਿਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਇਸ ਸਬੰਧੀ ਕਾਰਵਾਈ ਕੀਤੀ ਜਾਵੇ। ਅੱਜ ਆਰਟੀਏ ਅਤੇ ਟ੍ਰੈਫਿਕ ਪੁਲਿਸ ਵੱਲੋਂ ਚੈਕਿੰਗ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕੱਸਿਆ ਗਿਆ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਪੁਆਏ ਵੈਣ, ਇੱਟਾਂ ਵਾਲੀ ਟਰਾਲੀ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਦੋਵਾਂ ਦੀ ਮੌਤ
ਆਰਟੀਏ ਦਵਿੰਦਰ ਕੁਮਾਰ ਨੇ ਕਿਹਾ ਕਿ ਕੋਈ ਵਾਹਨ ਸ਼ਹਿਰ ਦੀਆਂ ਸੜਕਾਂ ’ਤੇ ਗਲਤ ਢੰਗ ਨਾਲ ਖੜ੍ਹਾ ਕੀਤਾ ਗਿਆ ਤਾਂ ਉੁਸ ਦਾ ਤੁਰੰਤ ਚਲਾਨ ਕੱਟਿਆ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਅੰਦਰ ਟ੍ਰੈਫਿਕ ਵਿਵਸਥਾ ਨੂੰ ਸਹੀ ਢੰਗ ਨਾਲ ਚਲਾਉਣ ਲਈ ਪੁਲਸ ਅਤੇ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਅਤੇ ਆਪਣੇ ਵਾਹਨਾਂ ਨੂੰ ਨਿਯਮਾਂ ਅਨੁਸਾਰ ਚਲਾਉਣ। ਖਾਸ ਤੌਰ ’ਤੇ ਪਾਰਕਿੰਗ ਕਰਨ ਮੌਕੇ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਤਰਾਂ ਨਾਲ ਆਵਾਜਾਈ ਵਿਚ ਵਿਘਨ ਨਾ ਪਵੇ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8